Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਗੈਂਗਸਟਰਵਾਦ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਜਗਦੀਪ ਕੰਬੋਜ ਗੋਲਡੀ

ਆਰ.ਐਸ.ਐਸ. ਪਰਿਵਾਰਕ ਮੈਂਬਰ ਦੇ ਹਤਿਆ ਕਾਂਡ ਦੇ ਦੋਸ਼ੀ ਬਾਦਲ ਨੂੰ ਪੰਜਾਬ ਪੁਲਿਸ ਨੇ ਮੁਠਭੇੜ ਵਿਚ ਕੀਤਾ ਢੇਰ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ , 27 Nov 2025

Last updated on: Nov 28, 2025, 15:56 IST

ਗੈਂਗਸਟਰ ਕਲਚਰ ਨੂੰ ਖਤਮ ਕਰਨ ਅਤੇ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਅੰਦਰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪ੍ਰੈਸ ਨੂੰ ਗੈਂਗਸਟਰਵਾਦ ਖਿਲਾਫ ਪੰਜਾਬ ਸਰਕਾਰ ਦੀ ਜਵਾਬੀ ਕਾਰਵਾਈ ਦੀ ਜਾਣਕਾਰੀ ਦੇਣ ਮੌਕੇ ਕੀਤਾ।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਆਰ.ਐਸ.ਐਸ. ਆਗੂ ਦੇ ਪਰਿਵਾਰਕ ਮੈਂਬਰ ਨਵੀਨ ਅਰੋੜਾ ਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਸੀ ਜਿਸ ਉਪਰੰਤ ਪੰਜਾਬ ਪੁਲਿਸ ਵੱਲੋਂ ਕੁਝ ਮੁਲਜਮਾਂ ਨੂੰ ਪਹਿਲਾਂ ਹੀ ਫੜ ਲਿਆ ਗਿਆ ਸੀ ਤੇ ਅੱਜ ਮੁੱਖ ਦੋਸ਼ੀ ਬਾਦਲ ਨੂੰ ਪੰਜਾਬ ਪੁਲਿਸ ਨੇ ਮੁਠਭੇੜ ਦੌਰਾਨ ਢੇਰ ਕਰ ਦਿੱਤਾ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਦੋਸ਼ੀ ਬਾਦਲ ਨੂੰ ਫੜ ਲਿਆ ਗਿਆ ਤੇ ਜਿਥੇ ਅਸਲਾ ਦਬਿਆ ਗਿਆ ਸੀ ਉਸਦੀ ਭਾਲ ਵਿਚ ਵੀਰਵਾਰ ਨੂੰ ਸਵੇਰੇ ਪੰਜਾਬ ਪੁਲਿਸ ਦੋਸ਼ੀ ਨੂੰ ਨਾਲ ਲੈ ਕੇ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਪਹੁੰਚੀ, ਪੁਲਿਸ ਨੂੰ ਦੇਖ ਕੇ ਉਥੇ ਮੌਜੂਦ ਮੁਲਜਮ ਦੇ ਸਾਥੀਆਂ ਵੱਲੋਂ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ, ਜਵਾਬੀ ਫਾਇਰਿੰਗ ਮੁਕਾਬਲੇ ਵਿਚ ਦੋਸ਼ੀ ਬਾਦਲ ਨੂੰ ਢੇਰ ਕਰ ਦਿੱਤਾ ਗਿਆ।

ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗੈਂਗਸਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਟੇਜਾਂ ਤੋਂ ਹਰ ਵਾਰ ਸਖਤੀ ਚੇਤਾਵਨੀ ਦਿੱਤੀ ਗਈ ਹੈ ਜਾਂ ਤਾਂ ਪੰਜਾਬ ਛੱਡ ਦਿਓ ਨਹੀਂ ਤਾਂ ਅਜਿਹਾ ਹੀ ਸਭ ਦਾ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ ਦੀ ਪੰਜਾਬ ਵਿਚ ਕੋਈ ਜਗ੍ਹਾ ਨਹੀਂ ਹੈ, ਕਿਸੇ ਨੂੰ ਵੀ ਅਮਨ ਤੇ ਕਾਨੂੰਨੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਹੋਵੇਗੀ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਲਗਾਤਾਰ ਗੈਂਗਸਟਰਾਂ ਨੂੰ ਖਤਮ ਕਰ ਰਹੀ ਹੈ ਤਾਂ ਜੋ ਲੋਕ ਸੁਰਖਿਅਤ ਹੋ ਕੇ ਆਪਣਾ ਘਰਾਂ ਵਿਚ ਰਹਿਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਵੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਚਲਾ ਕੇ ਚਿੱਟੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰ ਉਜਾੜੇ ਗਏ ਹਨ ਤੇ ਨਸ਼ਿਆਂ 'ਤੇ ਪੂਰੀ ਤਰ੍ਹਾ ਠੱਲ੍ਹ ਪਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਗੈੰਗਸਟਰਾਂ ਵਿਰੁੱਧ ਸਖਤ ਐਕਸ਼ਨ ਲੈ ਰਹੀ ਹੈ ਤਾਂ ਜੋ ਪੰਜਾਬ ਨੂੰ ਸੁਰੱਖਿਅਤ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD