Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

5 Dariya News

5 Dariya News

5 Dariya News

ਚੰਡੀਗੜ੍ਹ , 28 Nov 2025

Last updated on: Nov 28, 2025, 16:58 IST

ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। 

ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਨ੍ਹਾਂ ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪੱਧਰ ਉੱਤੇ ਸਿਵਲ ਸਰਜਨਾਂ ਰਾਹੀਂ ਕੀਤੀ ਜਾਵੇਗੀ ਅਤੇ ਸੂਚੀਬੱਧ ਹੋਏ ਡਾਕਟਰ ਓ.ਪੀ.ਡੀ., ਆਈ.ਪੀ.ਡੀ., ਐਮਰਜੈਂਸੀ, ਵੱਡੇ ਤੇ ਛੋਟੇ ਅਪਰੇਸ਼ਨਾਂ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਪ੍ਰਤੀ ਮਰੀਜ਼ ਇੰਪੈਨਲਮੈਂਟ ਫੀਸ ਲੈਣ ਦੇ ਯੋਗ ਹੋਣਗੇ।

ਪੰਜਾਬ ਸਹਿਕਾਰੀ ਸਭਾਵਾਂ ਦੇ ਨਿਯਮ, 1963 ਅਧੀਨ ਇਕਸਾਰ ਅਨੁਸ਼ਾਸਨੀ ਅਤੇ ਅਪੀਲੀ ਢਾਂਚੇ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਸਹਿਕਾਰੀ ਸਭਾਵਾਂ ਦੇ ਨਿਯਮ, 1963 ਤਹਿਤ ਨਿਯਮ 28ਏ-ਯੂਨੀਫਾਰਮ ਡਿਸਪਲਨਰੀ ਤੇ ਅਪੀਲੀ ਢਾਂਚੇ ਲਈ ਵੀ ਸਹਿਮਤੀ ਦਿੱਤੀ। ਇਹ ਅਪੀਲੀ ਚੈਨਲਾਂ ਦੀ ਨਕਲ ਰੋਕਣ ਨੂੰ ਯਕੀਨੀ ਬਣਾਏਗਾ ਅਤੇ ਇਸੇ ਬੋਰਡ ਜਾਂ ਇਸ ਦੀਆਂ ਕਮੇਟੀਆਂ ਦੇ ਅੰਦਰ ਵਿਰੋਧੀ ਫੈਸਲਿਆਂ ਤੋਂ ਬਚੇਗਾ ਅਤੇ ਅਨੁਸ਼ਾਸਨੀ ਕਾਰਵਾਈਆਂ ਵਿੱਚ ਕਮਾਂਡ ਦੀ ਲੜੀ ਨੂੰ ਸਪੱਸ਼ਟ ਕਰੇਗਾ। 

ਇਹ ਵੀ ਯਕੀਨੀ ਬਣਾਏਗਾ ਕਿ ਅਪੀਲਾਂ ਦੀ ਸੁਣਵਾਈ ਸੰਸਥਾ ਦੇ ਅੰਦਰ ਸਿਰਫ਼ ਇਕ ਵਾਰ ਹੀ ਹੋਵੇ। ਇਹ ਇਕ ਸਪੱਸ਼ਟ ਇਕਸਾਰ ਢਾਂਚੇ ਤਹਿਤ ਉਚਿਤ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਅਤੇ ਹਰੇਕ ਪੱਧਰ `ਤੇ ਅਥਾਰਟੀ ਨੂੰ ਪਰਿਭਾਸ਼ਿਤ ਕਰ ਕੇ ਸੰਸਥਾਗਤ ਜਵਾਬਦੇਹੀ ਨੂੰ ਮਜ਼ਬੂਤ ਕਰ ਕੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਵੀ ਮਦਦ ਕਰੇਗਾ। 

ਇਸ ਤੋਂ ਇਲਾਵਾ ਪੰਜਾਬ ਵਿੱਚ ਸਹਿਕਾਰੀ ਖੇਤਰ ਅਧੀਨ ਕੰਮ ਕਰ ਰਹੀਆਂ ਸਾਰੀਆਂ ਸਿਖਰਲੀਆਂ ਸੰਸਥਾਵਾਂ ਅਤੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਇਕਸਾਰਤਾ ਲਿਆਏਗਾ।

ਪੰਜਾਬ ਮਾਈਨਰ ਮਿਨਰਲ ਨਿਯਮ 2013 ਵਿੱਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਮਾਈਨਿੰਗ ਸੇਵਾਵਾਂ ਨੂੰ ਵਧੇਰੇ ਕੁਸ਼ਲ, ਨਾਗਰਿਕ-ਪੱਖੀ ਅਤੇ ਪਾਰਦਰਸ਼ੀ ਬਣਾਉਣ ਲਈ ਪੰਜਾਬ ਰਾਜ ਮਾਈਨਰ ਮਿਨਰਲਜ਼ (ਸੋਧ) ਨੀਤੀ 2025 ਅਨੁਸਾਰ ਪੰਜਾਬ ਮਾਈਨਰ ਮਿਨਰਲ ਨਿਯਮ, 2013 ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬੇ ਵਿੱਚ ਅਲਾਟ ਕੀਤੀਆਂ ਜਾਣ ਵਾਲੀਆਂ ਕਰੱਸ਼ਰ ਮਾਈਨਿੰਗ ਸਾਈਟਾਂ ਅਤੇ ਜ਼ਮੀਨ ਮਾਲਕ ਦੀਆਂ ਮਾਈਨਿੰਗ ਸਾਈਟਾਂ ਦੇ ਮਾਈਨਿੰਗ ਲੀਜ਼ ਧਾਰਕਾਂ ਨੂੰ ਮਾਈਨਿੰਗ ਅਧਿਕਾਰਾਂ ਦੀ ਵੰਡ ਲਈ ਮੌਜੂਦਾ ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਜੋੜਨ/ਬਦਲਣ ਦੀ ਲੋੜ ਸੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD