Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ : ਹਰਪਾਲ ਸਿੰਘ ਚੀਮਾ

ਕਿਹਾ, ਹੁਣ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਟੁੱਟ ਲਗਨ ਹੀ ਰੋਸ਼ਨ ਭਵਿੱਖ ਲਈ ਕਾਫੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narendra Singh Shergill

Web Admin

Web Admin

5 Dariya News

ਚੰਡੀਗੜ੍ਹ , 28 Nov 2025

Last updated on: Nov 28, 2025, 17:45 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ ਨੇ ਇਹ ਵਿਚਾਰ ਨਵ-ਨਿਯੁਕਤ ਹੈਪੀ ਕੌਰ ਨੂੰ ਨਿੱਜੀ ਤੌਰ 'ਤੇ ਨਿਯੁਕਤੀ ਪੱਤਰ ਭੇਟ ਕਰਦਿਆਂ ਅਤੇ ਵਿੱਤ ਵਿਭਾਗ ਵਿੱਚ ਕਲਰਕ ਵਜੋਂ ਉਸ ਦਾ ਅਧਿਕਾਰਤ ਤੌਰ 'ਤੇ ਸਵਾਗਤ ਕਰਦਿਆਂ ਪ੍ਰਗਟ ਕੀਤੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੈਪੀ ਕੌਰ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਸਫ਼ਲਤਾ ਅਣਗਿਣਤ ਹੋਰ ਲੋਕਾਂ ਲਈ ਉਮੀਦ ਦੀ ਕਿਰਨ ਅਤੇ ਪ੍ਰੇਰਣਾ ਦਾ ਸਰੋਤ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਸ ਦੀ ਹੁਣ ਤੱਕ ਦੇ ਜੀਵਨ ਦੀ ਕਹਾਣੀ ਇੱਕ ਸ਼ਕਤੀਸ਼ਾਲੀ ਮਿਸਾਲ ਪੈਦਾ ਕਰਦੀ ਹੈ ਕਿ ਲਗਨ ਅਤੇ ਯੋਗਤਾ ਨਾਲ ਕੋਈ ਵੀ ਵਿਅਕਤੀ ਚੁਣੌਤੀਆਂ 'ਤੇ ਕਾਬੂ ਪਾ ਕੇ ਆਪਣੇ ਟੀਚੇ ਪ੍ਰਾਪਤ ਕਰ ਸਕਦਾ ਹੈ।"

ਇੱਥੇ ਜਿਕਰਯੋਗ ਹੈ ਕਿ ਹੈਪੀ ਕੌਰ ਦਾ ਸਫ਼ਰ ਲਗਨ ਅਤੇ ਮਿਹਨਤ 'ਤੇ ਅਧਾਰਤ ਇੱਕ ਬਹੁਤ ਪ੍ਰੇਰਣਾਦਾਇਕ ਕਹਾਣੀ ਹੈ। ਉਹ ਇੱਕ ਅਜਿਹੇ ਪਿਛੋਕੜ ਤੋਂ ਆਉਂਦੀ ਹੈ ਜਿੱਥੇ ਹਰ ਕਦਮ ਸਿਰਫ਼ ਪੱਕੇ ਇਰਾਦੇ ਨਾਲ ਅੱਗੇ ਵਧ ਕੇ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਪਿਤਾ, ਲਛਮਣ ਸਿੰਘ, ਪਰਿਵਾਰ ਨੂੰ ਪਾਲਣ ਲਈ ਇੱਕ ਪੱਲੇਦਾਰ ਵਜੋਂ ਸਖ਼ਤ ਮਿਹਨਤ ਕਰਦੇ ਹਨ, ਜਦੋਂ ਕਿ ਉਨ੍ਹਾਂ ਦੀ ਮਾਤਾ, ਬਲਜੀਤ ਕੌਰ, ਇੱਕ ਸਮਰਪਿਤ ਘਰੇਲੂ ਔਰਤ ਹਨ। 

ਪਰਿਵਾਰ ਦੀ ਸਿੱਖਿਆ ਪ੍ਰਤੀ ਪੱਕੀ ਵਚਨਬੱਧਤਾ ਉਨ੍ਹਾਂ ਦੇ ਭਰਾ ਵਿੱਚ ਵੀ ਝਲਕਦੀ ਹੈ, ਜੋ ਕਿ ਆਰਟਸ ਗ੍ਰੈਜੂਏਟ ਹੈ ਅਤੇ ਮਨਰੇਗਾ ਸਕੀਮ ਅਧੀਨ ਠੇਕੇ ਦੇ ਅਧਾਰ 'ਤੇ ਗ੍ਰਾਮ ਸੇਵਕ ਵਜੋਂ ਸੇਵਾਵਾਂ ਨਿਭਾਉਂਦਿਆਂ ਸਮਾਜ ਵਿੱਚ ਬਣਦਾ ਯੋਗਦਾਨ ਪਾ ਰਿਹਾ ਹੈ। ਸਾਧਾਰਨ ਪਾਲਣ-ਪੋਸ਼ਣ ਨਾਲ ਜੁੜੀਆਂ ਆਰਥਿਕ ਤੰਗੀਆਂ ਦੇ ਬਾਵਜੂਦ, ਹੈਪੀ ਕੌਰ ਨੇ ਆਪਣੇ ਅਕਾਦਮਿਕ ਟੀਚਿਆਂ ਨੂੰ ਹੌਂਸਲੇ ਨਾਲ ਪੂਰਾ ਕੀਤਾ ਅਤੇ ਮਾਸਟਰ ਆਫ਼ ਸਾਇੰਸ ਇਨ ਇਨਫਰਮੇਸ਼ਨ ਟੈਕਨਾਲੋਜੀ (ਐਮ.ਐਸ. ਸੀ (ਆਈ.ਟੀ)) ਦੀ ਡਿਗਰੀ ਹਾਸਿਲ ਕੀਤੀ। 

ਇਸ ਉਪਰੰਤ ਉਸ ਨੇ ਪੰਜਾਬ ਅਧੀਨ ਸੇਵਾ ਚੋਣ ਬੋਰਡ (ਪੀ.ਐਸ.ਐਸ.ਐਸ.ਬੀ) ਵੱਲੋਂ ਕਲਰਕ ਦੀ ਆਸਾਮੀ ਵਾਸਤੇ ਲਈ ਗਈ ਸਖ਼ਤ ਪ੍ਰੀਖਿਆ ਨੂੰ ਪਹਿਲੇ ਹੀ ਯਤਨ ਵਿੱਚ ਪਾਸ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਆਰਥਕ ਚੁਣੌਤੀਆਂ ਦੇ ਬਾਵਜੂਦ ਸਫਲਤਾ ਪ੍ਰਾਪਤ ਕਰਨ ਦੀ ਇਹ ਉਦਾਹਰਨ ਹਲਾਤਾਂ ਵਿਰੁੱਧ ਅਣਥੱਕ ਯਤਨਾਂ ਦੀ ਜਿੱਤ ਦਾ ਇੱਕ ਸ਼ਕਤੀਸ਼ਾਲੀ ਪ੍ਰਮਾਣ ਹੈ, ਜੋ ਸਮਾਜ ਦੇ ਸਾਰੇ ਵਰਗਾਂ ਵਿੱਚ ਰਾਜ ਦੀ ਸਮਰੱਥਾ ਦੀ ਮਾਨਤਾ ਨੂੰ ਦਰਸਾਉਂਦੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਕਿ ਹੁਣ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਟੁੱਟ ਲਗਨ ਸੱਚਮੁੱਚ ਉੱਜਵਲ ਭਵਿੱਖ ਦੇ ਦਰਵਾਜ਼ੇ ਖੋਲ੍ਹ ਸਕਦੇ ਹਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narendra Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD