Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਅਸ਼ਵਿਨੀ ਵੈਸ਼ਨਵ ਨੇ ਚੰਡੀਗੜ੍ਹ ਸਟੇਸ਼ਨ ਦੇ ਪੁਨਰ-ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

"ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਲਈ ਨਵੀਨਤਮ ਤਕਨਾਲੋਜੀ ਅਪਣਾਈ ਜਾ ਰਹੀ ਹੈ" : ਅਸ਼ਵਿਨੀ ਵੈਸ਼ਨਵ

Ashwini Vaishnaw, BJP, Bharatiya Janata Party, Ravneet Singh Bittu

Web Admin

Web Admin

5 Dariya News

ਚੰਡੀਗੜ੍ਹ , 28 Nov 2025

Last updated on: Nov 29, 2025, 10:01 IST

ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਪੁਨਰ-ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਸੀਨੀਅਰ ਅਧਿਕਾਰੀਆਂ ਨੇ ਮੰਤਰੀ ਨੂੰ ਸਟੇਸ਼ਨ ਦੀ ਆਧੁਨਿਕੀਕਰਨ ਪ੍ਰੋਜੈਕਟ ਦੀ ਤਰੱਕੀ ਬਾਰੇ ਜਾਣਕਾਰੀ ਦਿੱਤੀ। ਵਿਸਤ੍ਰਿਤ ਸਮੀਖਿਆ ਤੋਂ ਬਾਅਦ, ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਚੰਡੀਗੜ੍ਹ ਸਟੇਸ਼ਨ ਦੇ ਪੁਨਰ-ਵਿਕਾਸ ਕਾਰਜਾਂ ਦੀ ਤਰੱਕੀ ‘ਤੇ ਖੁਸ਼ੀ ਜਤਾਈ। ਨਿਰੀਖਣ ਦੌਰਾਨ, ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਦੇ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ, ਉੱਤਰ ਰੇਲਵੇ ਦੇ ਜਨਰਲ ਮੈਨੇਜਰ ਸ਼੍ਰੀ ਅਸ਼ੋਕ ਕੁਮਾਰ ਵਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ, “ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਰਲਡ-ਕਲਾਸ ਸਟੇਸ਼ਨ ਦੇ ਤੌਰ ‘ਤੇ ਪੁਨਰ-ਵਿਕਸਿਤ ਕੀਤਾ ਜਾ ਰਿਹਾ ਹੈ। ਕਈ ਇਨੋਵੇਸ਼ਨ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਮੌਡਿਊਲਰ ਡਿਜ਼ਾਈਨ ਹੈ, ਜਿਸ ਵਿੱਚ ਪ੍ਰੀ-ਫੈਬਰੀਕੇਟਿਡ ਡਿਜ਼ਾਈਨ ਦੀ ਵਰਤੋਂ ਕੀਤੀ ਗਈ ਹੈ। ਇਹ ਸਟੇਸ਼ਨ ਰੂਫ ਪਲਾਜ਼ਾ ਰਾਹੀਂ ਪੰਚਕੂਲਾ ਅਤੇ ਚੰਡੀਗੜ੍ਹ ਸ਼ਹਿਰ ਦੇ ਦੋ ਸਿਰਿਆਂ ਨੂੰ ਜੋੜੇਗਾ। 

ਸਟੇਸ਼ਨ ਨੂੰ 462 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ-ਵਿਕਸਿਤ ਕੀਤਾ ਜਾ ਰਿਹਾ ਹੈ। ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਟੀਮ ਸਟੇਸ਼ਨ ਨੂੰ ਤੇਜ਼ੀ ਨਾਲ ਪੁਨਰ-ਵਿਕਸਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ।”ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਪੁਨਰ-ਵਿਕਸਿਤ ਕਰਕੇ ਇਸ ਦਾ ਮਕਸਦ ਸਟੇਸ਼ਨ ਨੂੰ ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ। ਚੰਡੀਗੜ੍ਹ ਸਟੇਸ਼ਨ ਇੱਕ ਮੁੱਖ ਗੇਟਵੇ ਦੇ ਤੌਰ ‘ਤੇ ਬਹੁਤ ਮਹੱਤਤਾ ਰੱਖਦਾ ਹੈ, ਜੋ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀਆਂ ਮਸ਼ਹੂਰ ਥਾਵਾਂ ‘ਤੇ ਜਾਣ ਵਾਲੇ ਜ਼ਿਆਦਾਤਰ ਸੈਲਾਨੀਆਂ ਅਤੇ ਯਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦਾ ਹੈ।

ਤੇਜ਼ੀ ਨਾਲ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦਾ ਫੋਕਸ ਯਾਤਰੀ ਸਹੂਲਤਾਂ ਵਧਾਉਣਾ, ਕਨੈਕਟੀਵਿਟੀ ਵਿੱਚ ਸੁਧਾਰ ਕਰਨਾ ਅਤੇ ਇੱਕ ਆਧੁਨਿਕ, ਸੌਖਾ ਅਤੇ ਕੁਸ਼ਲ ਟ੍ਰੈਵਲ ਹੱਬ ਬਣਾਉਣਾ ਹੋਵੇਗਾ ਜੋ ਸ਼ਹਿਰ ਦੇ ਯੋਜਨਾਬੱਧ ਆਰਕੀਟੈਕਚਰ ਨੂੰ ਦਿਖਾਏ ਅਤੇ ਇਸ ਦੇ ਵਰਤੋਂਕਾਰਾਂ ਦੀਆਂ ਵਧਦੀਆਂ ਮੰਗਾਂ ਨੂੰ ਪੂਰਾ ਕਰੇ।ਇਸ ਤੋਂ ਪਹਿਲਾਂ, ਕੇਂਦਰੀ ਮੰਤਰੀ ਨੇ ਸੈਮੀ ਕੰਡਕਟਰ ਲੈਬੋਰੇਟਰੀ (ਐਸਸੀਐੱਲ), ਮੋਹਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਐਸਸੀਐੱਲ ਵਿੱਚ ਰਿਵਿਊ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਐਸਸੀਐੱਲ ਨੂੰ 4500 ਕਰੋੜ ਰੁਪਏ ਦੇ ਨਿਵੇਸ਼ ਨਾਲ ਆਧੁਨਿਕ ਬਣਾ ਕੇ ਵਿਸਤਾਰ ਦਿੱਤਾ ਜਾ ਰਿਹਾ ਹੈ। ਐਸਸੀਐੱਲ ਨਵੀਨਤਮ ਤਕਨਾਲੋਜੀ ਅਪਣਾ ਰਹੀ ਹੈ।

 

Tags: Ashwini Vaishnaw , BJP , Bharatiya Janata Party , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD