Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਾਰਤ ਸਰਕਾਰ ਐਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਨਿਵੇਸ਼ ਕਰੇਗੀ

ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਭਰੋਸਾ ਦਿਵਾਇਆ ਕਿ ਇਸ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ

Ashwini Vaishnaw, BJP, Bharatiya Janata Party, Ravneet Singh Bittu, Sanjeev Vashisht, Dr Subhash Sharma

Web Admin

Web Admin

5 Dariya News

ਮੋਹਾਲੀ , 28 Nov 2025

Last updated on: Nov 29, 2025, 10:05 IST

ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਰਜਾਂ ਦੀ ਤਰੱਕੀ ਅਤੇ ਚੱਲ ਰਹੀਆਂ ਆਧੁਨਿਕੀਕਰਨ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਸੈਮੀਕੰਡਕਟਰ ਲੈਬੋਰੇਟਰੀ (ਐਸਸੀਐੱਲ), ਮੋਹਾਲੀ ਦਾ ਦੌਰਾ ਕੀਤਾ।ਇਸ ਦੌਰੇ ਦੌਰਾਨ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਸਰਕਾਰ ਐਸਸੀਐੱਲ ਨੂੰ ਅਪਗ੍ਰੇਡ ਕਰਨ ਅਤੇ ਅੱਗੇ ਵਧਾਉਣ ਲਈ 4,500 ਕਰੋੜ ਰੁਪਏ ਨਿਵੇਸ਼ ਕਰੇਗੀ।

ਮੰਤਰੀ ਨੇ ਭਰੋਸਾ ਦਿਵਾਇਆ, “ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਐਸਸੀਐੱਲ ਮੋਹਾਲੀ ਨੂੰ ਆਧੁਨਿਕ ਬਣਾਇਆ ਜਾਵੇਗਾ ਅਤੇ ਇਸ ਨੂੰ ਨਿੱਜੀਕਰਨ ਨਹੀਂ ਕੀਤਾ ਜਾਵੇਗਾ। ਅੱਗੇ ਇੱਕ ਵੱਡਾ ਸਫ਼ਰ ਹੈ, ਅਤੇ ਭਾਰਤ ਇਸ ਲਈ ਤਿਆਰ ਹੈ।” ਮੰਤਰੀ ਐਸਸੀਐੱਲ ਮੋਹਾਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਬੋਲ ਰਹੇ ਸਨ, ਜਿੱਥੇ 17 ਅਕਾਦਮਿਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਡਿਜ਼ਾਈਨ ਕੀਤੀਆਂ ਗਈਆਂ 28 ਚਿੱਪਾਂ ਸੌਂਪੀਆਂ ਗਈਆਂ।

ਇਨ੍ਹਾਂ ਚਿੱਪਾਂ ਨੂੰ ਇਲੈਕਟ੍ਰੌਨਿਕ ਡਿਜ਼ਾਈਨ ਆਟੋਮੇਸ਼ਨ ਟੂਲਸ ਦੀ ਵਰਤੋਂ ਕਰਕੇ ਡਿਜ਼ਾਈਨ ਕੀਤਾ ਗਿਆ ਹੈ, ਜੋ ਵਿਦਿਆਰਥੀਆਂ ਨੂੰ ਚਿੱਪਸ ਟੂ ਸਟਾਰਟ-ਅੱਪ (ਸੀ2ਐੱਸ) ਪ੍ਰੋਗਰਾਮ ਦੇ ਹਿੱਸੇ ਵਜੋਂ ਦਿੱਤੇ ਗਏ ਸਨ। ਇਸ ਦੇ ਨਾਲ ਹੀ, ਇਸ ਪ੍ਰੋਗਰਾਮ ਦੇ ਹਿੱਸੇ ਵਜੋਂ ਐਸਸੀਐੱਲ ਵਿੱਚ ਵਿਦਿਆਰਥੀਆਂ ਵੱਲੋਂ ਡਿਜ਼ਾਈਨ ਕੀਤੀਆਂ ਗਈਆਂ ਕੁੱਲ 56 ਚਿੱਪਾਂ ਬਣਾਈਆਂ ਗਈਆਂ ਹਨ।ਮੰਤਰੀ ਨੇ ਸੈਮੀਕੰਡਕਟਰ ਪ੍ਰੋਸੈੱਸ ਗੈਲਰੀ ਅਤੇ ਅਭ੍ਯੁਦੈਯ ਟ੍ਰੇਨਿੰਗ ਬਲਾਕ ਦਾ ਵੀ ਉਦਘਾਟਨ ਕੀਤਾ। 

ਸੈਮੀਕੰਡਕਟਰ ਪ੍ਰੋਸੈੱਸ ਗੈਲਰੀ ਵਿੱਚ ਪੁਰਾਣੀ ਪੀੜ੍ਹੀ ਦੇ ਫੈਬਰੀਕੇਸ਼ਨ ਟੂਲਸ ਨਾਲ ਲੈੱਸ ਇੱਕ ਕਲੀਨ ਰੂਮ ਲੈਬ ਦਿਖਾਈ ਗਈ ਹੈ। ਇਹ ਵਿਦਿਆਰਥੀਆਂ ਨੂੰ ਸੈਮੀਕੰਡਕਟਰ ਫੈੱਬ ਅਤੇ ਏਟੀਐੱਮਪੀ ਸਹੂਲਤ ਦਾ ਅਸਲੀ ਅਹਿਸਾਸ ਕਰਵਾਉਂਦੀ ਹੈ। ਅਭ੍ਯੁਦੈਯ ਟ੍ਰੇਨਿੰਗ ਬਲਾਕ ਵਿੱਚ ਔਨਲਾਈਨ ਅਤੇ ਔਫਲਾਈਨ ਸੈਮੀਕੰਡਕਟਰ ਟ੍ਰੇਨਿੰਗ ਮੌਡਿਊਲ ਅਤੇ ਹੈਂਡਸ-ਆਨ ਫਾਇਰ ਅਤੇ ਸੇਫਟੀ ਟ੍ਰੇਨਿੰਗ ਸ਼ਾਮਲ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਐਸਸੀਐੱਲ ਮੋਹਾਲੀ ਲਈ ਇੱਕ ਸਪੱਸ਼ਟ ਰੋਡਮੈੱਪ ਬਣਾਇਆ ਹੈ ਅਤੇ ਉਨ੍ਹਾਂ ਨੇ ਮੁੱਖ ਵਿਜ਼ਨ ਖੇਤਰ ਵੀ ਦਰਸਾਏ ਹਨ।

 ਐਸਸੀਐੱਲ ਨੂੰ ਆਧੁਨਿਕ ਤਰੀਕੇ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਰਕਾਰ 4500 ਕਰੋੜ ਰੁਪਏ ਨਿਵੇਸ਼ ਕਰੇਗੀ। ਇਸ ਵਿੱਚ ਪ੍ਰੋਡਕਸ਼ਨ ਸਮਰੱਥਾ ਵਿੱਚ ਵੱਡੇ ਪੱਧਰ ‘ਤੇ ਵਾਧਾ ਸ਼ਾਮਲ ਹੋਵੇਗਾ, ਜਿਸ ਦਾ ਟੀਚਾ ਮੌਜੂਦਾ ਪੱਧਰ ਤੋਂ ਵੇਫਰਜ਼ ਦਾ ਉਤਪਾਦਨ 100 ਗੁਣਾ ਕਰਨਾ ਹੈ।ਐਸਸੀਐੱਲ ਮੋਹਾਲੀ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਸਟਾਰਟ-ਅੱਪਸ ਨੂੰ ਫੈਬਰੀਕੇਸ਼ਨ ਸਹੂਲਤ ਦੇ ਕੇ ਸਹਿਯੋਗ ਜਾਰੀ ਰੱਖੇਗਾ, ਜੋ ਉਨ੍ਹਾਂ ਦੇ ਚਿੱਪ ਡਿਜ਼ਾਈਨ ਨੂੰ ਅਸਲੀ ਸਿਲੀਕਾਨ ਵਿੱਚ ਬਦਲ ਦੇਵੇਗਾ।

ਭਾਰਤ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਲਗਭਗ 300 ਯੂਨੀਵਰਸਿਟੀਆਂ ਦੇ ਵਿਦਿਆਰਥੀ ਸਰਕਾਰੀ ਸਹਿਯੋਗ ਨਾਲ ਮਿਲੇ ਵਰਲਡ-ਕਲਾਸ ਈਡੀਏ ਟੂਲਸ ਦੀ ਵਰਤੋਂ ਕਰਕੇ ਸੈਮੀਕੰਡਕਟਰ ਚਿੱਪਾਂ ਡਿਜ਼ਾਈਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਈਕੋਸਿਸਟਮ ਦੁਨੀਆ ਵਿੱਚ ਅਨੋਖਾ ਹੈ।ਉਨ੍ਹਾਂ ਨੇ ਮੁੜ ਪੁਸ਼ਟੀ ਕੀਤੀ ਕਿ ਐਸਸੀਐੱਲ ਟੈਲੈਂਟ ਵਿਕਾਸ, ਨਵੀਨਤਾ ਅਤੇ ਸਟਾਰਟ-ਅੱਪਸ ਲਈ ਇੱਕ ਪਲੈਟਫਾਰਮ ਬਣਿਆ ਰਹੇਗਾ। ਐਸਸੀਐੱਲ ਵੱਲੋਂ ਹੁਣ ਤੱਕ ਦਿੱਤਾ ਗਿਆ ਫੈਬਰੀਕੇਸ਼ਨ ਸਹਿਯੋਗ ਭਵਿੱਖ ਵਿੱਚ ਹੋਰ ਵਧੇਗਾ।

ਐਸਸੀਐੱਲ ਦੇ ਅੱਗੇ ਦੇ ਆਧੁਨਿਕੀਕਰਨ ਪ੍ਰੋਗਰਾਮ ਨੂੰ ਸਹਿਯੋਗ ਦੇਣ ਲਈ, ਭਾਰਤ ਸਰਕਾਰ ਨੇ ਪੰਜਾਬ ਸਰਕਾਰ ਤੋਂ 25 ਏਕੜ ਜ਼ਮੀਨ ਅਲਾਟ ਕਰਨ ਦੀ ਵੀ ਬੇਨਤੀ ਕੀਤੀ ਹੈ। ਸਟ੍ਰੈਟੇਜਿਕ ਖੇਤਰ ਵਿੱਚ ਆਤਮਨਿਰਭਰਤਾ ਮੰਤਰੀ ਨੇ ਅੱਗੇ ਕਿਹਾ ਕਿ ਸਟ੍ਰੈਟੇਜਿਕ ਖੇਤਰਾਂ ਵਿੱਚ ਆਤਮਨਿਰਭਰਤਾ ਜ਼ਰੂਰੀ ਹੈ ਅਤੇ ਭਾਰਤ ਸਵਦੇਸੀ ਚਿੱਪ ਵਿਕਾਸ ਲਈ ਇੱਕ ਈਕੋਸਿਸਟਮ ਬਣਾਏਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਸੀਡੈੱਕ (CDAC), ਡੀਆਰਡੀਓ (DRDO) ਅਤੇ ਹੋਰ ਸੰਗਠਨਾਂ ਦਾ ਇੱਕ ਮਜ਼ਬੂਤ ਗਰੁੱਪ ਸਵਦੇਸੀ ਚਿੱਪਾਂ ਦੇ ਡਿਜ਼ਾਈਨ, ਪ੍ਰੋਡਕਟ ਵਿਕਾਸ ਅਤੇ ਨਿਰਮਾਣ ‘ਤੇ ਮਿਲ ਕੇ ਕੰਮ ਕਰੇਗਾ।

 

Tags: Ashwini Vaishnaw , BJP , Bharatiya Janata Party , Ravneet Singh Bittu , Sanjeev Vashisht , Dr Subhash Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD