Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

Raj Kamal Chaudhuri, State Election Commissioner, State Election Commissioner Punjab, Chandigarh

Web Admin

Web Admin

5 Dariya News

ਚੰਡੀਗੜ੍ਹ , 28 Nov 2025

Last updated on: Nov 29, 2025, 11:25 IST

ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। 

ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ । ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਤੇ ਹੋਵੇਗੀ।

ਉਸਨੇ ਖੁਲਾਸਾ ਕੀਤਾ ਕਿ ਇਹ ਚੋਣ 23 ਜ਼ਿਲ੍ਹਾ ਪ੍ਰੀਸ਼ਦਾਂ ਦੇ 357 ਜੋਨਾਂ ਅਤੇ 154 ਪੰਚਾਇਤ ਸੰਮਤੀਆਂ ਦੇ 2863 ਜੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 1,36,04,650 ਹੈ, ਜਿਨ੍ਹਾਂ ਵਿੱਚ 71,64,972 ਪੁਰਸ਼, 64,39,497, ਇਸਤਰੀਆਂ ਅਤੇ 181 ਹੋਰ ਵੋਟਰ ਹਨ।ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 19,181 ਬੂਥ ਸਥਾਪਿਤ ਕੀਤੇ ਗਏ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁ: ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਭੱਗ 96,000 ਕਰਮਚਾਰੀ ਚੋਣ ਡਿਊਟੀ 'ਤੇ ਲਗਾਏ ਜਾਣਗੇ।  

ਹਰੇਕ ਜ਼ਿਲ੍ਹੇ ਵਿੱਚ ਇੱਕ ਆਈ.ਏ.ਐਸ/ਸੀਨੀਅਰ ਪੀ.ਸੀ.ਐਸ ਅਫ਼ਸਰ ਨੂੰ ਚੋਣਾਂ ਦੀ ਸਹੀ ਢੰਗ ਨਾਲ ਦੇਖ-ਰੇਖ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਇਹ ਚੋਣਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਬੰਦੋਬਸਤ ਕਰ ਲਏ ਲਏ ਗਏ ਹਨ। 

ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਸਾਰੀਆਂ ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਰੈਵੀਨਿਊ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜਾਬਤੇ ਦੀ ਕਾਪੀ ਕਮਿਸ਼ਨ ਦੀ ਵੈਬਸਾਈਟ ਤੇ ਉਪਲੱਬਧ ਹੈ।

 

Tags: Raj Kamal Chaudhuri , State Election Commissioner , State Election Commissioner Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD