Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਭਾਸ਼ਾਵਾਂ ਦਰਮਿਆਨ ਵਿਰੋਧ ਤੇ ਟਕਰਾਅ ਨਹੀਂ ਸਗੋਂ ਆਪਸੀ ਸਹਿਯੋਗ ਅਤੇ ਸਹਿਹੋਂਦ ਹੁੰਦੀ ਹੈ: ਜਸਵੰਤ ਸਿੰਘ ਜ਼ਫ਼ਰ

ਮਾਂ ਬੋਲੀ ਅਤੇ ਸਾਹਿਤ ਨਾਲ ਜੋੜਨ ਦਾ ਹੋਕਾ ਦਿੰਦਾ ਪੰਜਾਬੀ ਮਾਹ ਨੇਪਰੇ ਚੜ੍ਹਿਆ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

5 Dariya News

5 Dariya News

5 Dariya News

ਪਟਿਆਲਾ , 28 Nov 2025

Last updated on: Nov 29, 2025, 15:11 IST

ਪੰਜਾਬ ਸਰਕਾਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਗਏ ਪੰਜਾਬੀ ਮਾਹ-2025 ਦਾ ਵਿਦਾਇਗੀ ਸਮਾਰੋਹ ਅੱਜ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਕਾਲੀਦਾਸ ਆਡੀਟੋਰੀਅਮ ’ਚ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਹਿੰਦੀ ਸਾਹਿਤਕਾਰ ਸ੍ਰੀ ਮਾਧਵ ਕੌਸ਼ਿਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪ੍ਰੋ. ਨਰਿੰਦਰ ਸਿੰਘ ਕਪੂਰ ਨੇ ਕੀਤੀ। 

ਇਸ ਮੌਕੇ ਹਿੰਦੀ ਅਤੇ ਉਰਦੂ ਦੇ ਸਰਵੋਤਮ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੌਰਾਨ ਉੱਘੇ ਗਾਇਕ ਸੁਨੀਲ ਡੋਗਰਾ ਸਾਹਿਤਕ ਗਾਇਕੀ ਦੀਆਂ ਪੇਸ਼ਕਾਰੀਆਂ ਨਾਲ ਰੰਗ ਬੰਨ੍ਹਿਆ। ਇਸ ਮੌਕੇ ਪੁਸਤਕ ਮੇਲਾ ਵੀ ਲਗਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਹਿਤ ਤੇ ਕਲਾ ਪ੍ਰੇਮੀ ਸ਼ਾਮਲ ਹੋਏ।

ਇਸ ਮੌਕੇ ਸਵਾਗਤੀ ਭਾਸ਼ਣ ਵਿੱਚ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਹਰ ਭਾਸ਼ਾ ਸੰਚਾਰ ਦਾ ਸਾਧਨ ਹੁੰਦੀ ਹੈ। ਜਿਸ ਕਰਕੇ ਭਾਸ਼ਾਵਾਂ ਦਾ ਕੋਈ ਆਪਸੀ ਵਿਰੋਧ ਤੇ ਟਕਰਾਅ ਨਹੀਂ ਹੁੰਦਾ ਸਗੋਂ ਭਾਸ਼ਾਵਾਂ ਦਾ ਆਪਸੀ ਸਹਿਯੋਗ ਅਤੇ ਸਹਿਹੋਂਦ ਹੁੰਦੀ ਹੈ। ਇਸ ਧਾਰਨਾ ਤੇ ਚਲਦਿਆਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਦੇ ਪੁਰਸਕਾਰਾਂ ਦੀ ਵੰਡ ਨਾਲ ਕੀਤੀ ਜਾਂਦੀ ਹੈ ਅਤੇ ਸਮਾਪਤੀ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਨੂੰ ਦਿੱਤੇ ਜਾਣ ਵਾਲੇ ਪੁਰਸਕਾਰਾਂ ਨਾਲ ਕੀਤੀ ਜਾਂਦੀ ਹੈ। 

ਹਰ ਭਾਸ਼ਾ ਸਿੱਖਣ ਨਾਲ ਮਨੁੱਖ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਦੁਨੀਆ ਦੇ ਹੋਰਨਾਂ ਸੱਭਿਆਚਾਰਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਭਾਸ਼ਾ ਦੇ ਮਾਮਲੇ ਵਿੱਚ ਸਾਡੇ ਬਹੁਤ ਵੱਡੇ ਪ੍ਰੇਰਨਾ ਸਰੋਤ ਹਨ ਜਿਨ੍ਹਾਂ ਵਿੱਚ ਵੱਖ ਵੱਖ ਭਾਸ਼ਾਵਾਂ ਤੇ ਖਿੱਤਿਆਂ ਦੇ ਬਾਣੀਕਾਰਾਂ ਦੀ ਬਾਣੀ ਦਰਜ ਹੈ। ਇਸ ਕਰਕੇ ਸਾਨੂੰ ਹਰ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਨਰਿੰਦਰ ਸਿੰਘ ਕਪੂਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਸਾਹਿਤ ਸਿਰਜਣਾ ਲਈ ਭਾਵਨਾਵਾਂ ਦੇ ਪ੍ਰਗਟਾਵੇ ਤੋਂ ਅਹਿਮ ਵਿਸ਼ਵ ਪੱਧਰ ਤੇ ਜੋ ਕੁੱਝ ਵਾਪਰ ਰਿਹੈ ਉਸ ਨੂੰ ਜਾਣਨਾ ਤੇ ਸਮਝਣਾ ਚਾਹੀਦਾ ਹੈ। ਜਿਸ ਸਦਕਾ ਹੀ ਹਰ ਭਾਸ਼ਾ ਦਾ ਸਾਹਿਤ ਵਿਸ਼ਵ ਪੱਧਰ ਦਾ ਬਣ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਗਿਆਨ ਦੇ ਯੁੱਗ ਵਿੱਚ ਸਾਹਿਤਕਾਰਾਂ ਨੂੰ ਨਵੇਂ ਤੇ ਵਿਸ਼ਵ ਵਿਆਪੀ ਅਨੁਭਵਾਂ ਤੇ ਆਧਾਰਿਤ ਸਾਹਿਤ ਦੀ ਰਚਨਾ ਕਰਨੀ ਚਾਹੀਦੀ ਹੈ।

ਉਨ੍ਹਾਂ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਵਿਅਕਤੀ ਭਾਸ਼ਾ ਨੂੰ ਸਮਝਣਾ ਤੇ ਬੋਲਣਾ ਆਪਣੇ ਪਰਿਵਾਰ ਤੋਂ ਸਿੱਖਦਾ ਹੈ ਅਤੇ ਪੜ੍ਹਨਾ ਤੇ ਲਿਖਣਾ ਆਪਣੇ ਅਧਿਆਪਕਾਂ ਤੋਂ ਸਿੱਖਦਾ ਹੈ। ਪਰ ਇਨ੍ਹਾਂ ਚਾਰੇ ਕਲਾਵਾਂ ਵਿੱਚੋਂ ਸਭ ਤਂ ਅਹਿਮ ਕਲਾ ਲਿਖਣਾ ਹੈ ਭਾਵ ਅਸੀਂ ਜੋ ਵੀ ਪੜ੍ਹਦੇ ਹਾਂ ਉਸ ਵਿੱਚੋਂ ਜ਼ਰੂਰੀ ਤੇ ਅਹਿਮ ਤੱਥਾਂ ਨੂੰ ਲਿਖ ਕੇ ਰੱਖਣਾ ਲਾਜ਼ਮੀ ਹੈ। 

ਜਿਸ ਸਦਕਾ ਸਾਡੀ ਸ਼ਖ਼ਸੀਅਤ ਅਤੇ ਜਾਣਕਾਰੀ ਵਿੱਚ ਮਿਆਰੀ ਵਾਧਾ ਹੁੰਦਾ ਹੈ। ਮੁੱਖ ਮਹਿਮਾਨ ਡਾ. ਮਾਧਵ ਕੌਸ਼ਿਕ ਜੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਚਾਰ ਭਾਸ਼ਾਵਾਂ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਉਰਦੂ ਪ੍ਰਵਾਨ ਚੜ੍ਹੀਆਂ ਹਨ। ਜਿਸ ਕਰਕੇ ਬਾਹਰਲੇ ਲੋਕੀ ਇਸ ਨੂੰ ਵਡਭਾਗੀ ਧਰਤੀ ਮੰਨਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਅਸੀਂ ਆਪਣੀ ਅਮੀਰ ਵਿਰਾਸਤ ਨੂੰ ਨਜ਼ਰਅੰਦਾਜ਼ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਮਾਂ ਬੋਲੀ ਗਿਆਨ ਤੇ ਤਰੱਕੀ ਹਾਸਲ ਕਰਨ ਦਾ ਸਭ ਤੋਂ ਵੱਡਾ ਜ਼ਰੀਆ ਹੈ। ਅੱਜ ਦੇ ਯੁੱਗ ਵਿੱਚ ਹਰ ਭਾਸ਼ਾ ਦਾ ਆਪਣਾ ਮੀਡੀਆ ਹੈ ਅਤੇ ਹਰ ਭਾਸ਼ਾ ਦੇ ਸਾਹਿਤ, ਪੱਤਰਕਾਰਤਾ ਤੇ ਕਾਰੋਬਾਰਾਂ ਲਈ ਪੇਸ਼ੇਵਰ ਕਾਮਿਆਂ ਦੀ ਲੋੜ ਹੈ। ਇਸ ਕਰਕੇ ਹਰ ਮਾਂ ਬੋਲੀ ਇਸ ਯੁੱਗ ਵਿੱਚ ਅਹਿਮੀਅਤ ਰੱਖਦੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਸੰਗੀਤ ਦੀਆਂ ਧੁਨਾਂ ਤੇ ਪੂਰੀ ਦੁਨੀਆ ਨੱਚ ਸਕਦੀ ਹੈ ਤਾਂ ਅਸੀਂ ਪੂਰੀ ਦੁਨੀਆ ਤੱਕ ਆਪਣਾ ਸਾਹਿਤ ਕਿਉਂ ਨਹੀਂ ਪਹੁੰਚਾ ਸਕਦੇ। ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। 

ਇਸ ਮੌਕੇ ਵਿਭਾਗ ਦੀ ਸਰਵੇ ਪੁਸਤਕ ਬਹਾਦਰਗੜ੍ਹ, ਤਕਨੀਕੀ ਸ਼ਬਦਾਵਲੀਆਂ (ਸਾਹਿਤ ਤੇ ਸੱਭਿਆਚਾਰਕ ਮਾਨਵ ਵਿਗਿਆਨ) ਤੇ ਆਧਾਰਿਤ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਆਲੋਚਕ ਪ੍ਰੋ. ਸੁਰਜੀਤ ਸਿੰਘ ਭੱਟੀ, ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਪ੍ਰਿੰਸੀਪਲ ਡੀ.ਪੀ. ਸਿੰਘ ਸੈਣੀ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ, ਵਿਭਾਗ ਦੇ ਸਾਬਕਾ ਅਧਿਕਾਰੀ ਸਤਨਾਮ ਸਿੰਘ ਤੇ ਧਰਮ ਕੰਮੇਆਣਾ, ਕਵੀ ਅਵਤਾਰਜੀਤ, ਨਵਦੀਪ ਸਿੰਘ ਮੁੰਡੀ, ਡਾ. ਲਕਸ਼ਮੀ ਨਰਾਇਣ ਭੀਖੀ, ਸਤਪਾਲ ਭੀਖੀ, ਇਕਬਾਲ ਸਰਪੰਚ, ਗੁਰਪ੍ਰੀਤ ਵਜੀਦਪੁਰ ਅਤੇ ਅਮਨਦੀਪ ਕਾਲਾਝਾੜ ਹਾਜ਼ਰ ਹੋਏ। 

ਸਮਾਗਮ ਦੀ ਸਫਲਤਾ ਲਈ ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਤੇ ਆਲੋਕ ਚਾਵਲਾ ਅਤੇ ਸਹਾਇਕ ਡਾਇਰੈਕਟਰ ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸ੍ਰੀਮਤੀ ਰਾਬੀਆ ਅਤੇ ਦਵਿੰਦਰ ਕੌਰ, ਖੋਜ ਅਫਸਰ ਸੁਖਦਰਸ਼ਨ ਸਿੰਘ ਚਹਿਲ, ਖੋਜ ਸਹਾਇਕ ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਯੋਗਦਾਨ ਦਿੱਤਾ। ਦੱਸਣਯੋਗ ਹੈ ਕਿ ਭਾਸ਼ਾ ਵਿਭਾਗ ਵੱਲੋਂ ਇੱਕ ਨਵੰਬਰ ਨੂੰ ਪੰਜਾਬੀ ਮਾਹ-2025 ਦੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਸੀ। 

ਜਿਸ ਦੌਰਾਨ ਗੋਸ਼ਟੀ, ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ, ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ, ਕਵੀ ਦਰਬਾਰ ਤੇ ਹੋਰ ਸਮਾਗਮ ਕਰਵਾਏ ਜਾ ਚੁੱਕੇ ਹਨ। ਉਦਘਾਟਨੀ ਸਮਾਗਮ ਦੌਰਾਨ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਗਏ ਸਨ।

ਪੁਰਸਕਾਰਿਤ ਸ਼ਖ਼ਸੀਅਤਾਂ:

ਇਸ ਮੌਕੇ ਸਾਲ 2024 ’ਚ ਛਪੀਆਂ ਹਿੰਦੀ ਤੇ ਉਰਦੂ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 05 ਸਰਵੋਤਮ ਪੁਸਤਕਾਂ ਨੂੰ ਦਿੱਤੇ ਗਏ। ਪੁਰਸਕਾਰ ਜੇਤੂਆਂ ਨੂੰ ਪਲੇਕ, ਸ਼ਾਲ ਅਤੇ 31,000/- ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਹਿੰਦੀ ਦੇ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 26 ਕਿਤਾਬਾਂ ਪ੍ਰਾਪਤ ਹੋਈਆਂ ਸਨ।

ਜਿੰਨ੍ਹਾਂ ਤਹਿਤ ਸਰਵੋਤਮ ਹਿੰਦੀ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਸੰਤ ਸਿੰਘ (ਕਵਿਤਾ) ਪੁਰਸਕਾਰ, ਡਾ. ਕਮਲ ਪੁਰੀ ਦੀ ਪੁਸਤਕ ‘ਚਾਕ ਪਰ ਚੜ੍ਹੇ ਸ਼ਬਦ’ ਨੂੰ, ਸੁਦਰਸ਼ਨ ਗਲਪ (ਨਾਵਲ/ਕਹਾਣੀ) ਪੁਰਸਕਾਰ, ਡਾ. ਅਨੰਤ ਸ਼ਰਮਾ ਅਨੰਤ ਦੀ ਪੁਸਤਕ ‘ਘਰ-ਘਰ ਕੀ ਕਹਾਣੀ’ ਨੂੰ, ਇੰਦਰਨਾਥ ਮਦਾਨ (ਆਲੋਚਨਾ/ਸੰਪਾਦਨ/ਗਿਆਨ/ਖੋਜ) ਪੁਰਸਕਾਰ ਡਾ. ਨੀਤੂ ਰਾਣੀ ਦੀ ਪੁਸਤਕ ‘ਸ਼੍ਰੀ ਲਾਲ ਸ਼ੁਕਲ ਕੇ ਸਾਹਿਤਯ ਮੇਂ ਰਾਜਨੀਤਿਕ ਚੇਤਨਾ ਕੇ ਸਵਰ’ ਨੂੰ, ਬਾਬਾ ਫ਼ਤਹਿ ਸਿੰਘ (ਬਾਲ ਸਾਹਿਤ) ਪੁਰਸਕਾਰ ਡਾ. ਸੁਸ਼ੀਲ ਕੁਮਾਰ ਫੁੱਲ ਦੀ ਪੁਸਤਕ ‘ਲਲਕਾਰ’ ਨੂੰ ਪ੍ਰਦਾਨ ਕੀਤੇ ਗਏ।

ਸਰਵੋਤਮ ਉਰਦੂ ਪੁਸਤਕ ਪੁਰਸਕਾਰ ਤਹਿਤ ਹਾਫ਼ਿਜ਼ ਮਹਿਮੂਦ ਸ਼ੀਰਾਨੀ (ਤਨਕੀਦ)-2025, ਡਾ. ਕਹਿਕਸ਼ਾਂ ਫ਼ਲਕ ਦੀ ਪੁਸਤਕ ‘ਉਰਦੂ ਅਫ਼ਸਾਨਾ ਔਰ ਪੰਜਾਬ’ ਨੂੰ ਪ੍ਰਦਾਨ ਕੀਤਾ ਗਿਆ। ਇਸ ਮੌਕੇ ਭਾਸ਼ਾ ਵਿਭਾਗ ਦੇ ਸਰਵੋਤਮ ਕਰਮਚਾਰੀ ਵਜੋਂ ਬੀਬਾ ਕਿਰਨਜੀਤ ਕੌਰ ਨੂੰ ਪੁਰਸਕਾਰਿਤ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD