Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਗੁਰਪ੍ਰੀਤ ਸਿੰਘ ਭੁੱਚਰ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ, ਵਿਧਾਇਕ ਵਿਜੈ ਸਿੰਗਲਾ, ਵਿਧਾਇਕ ਗੁਰਪ੍ਰੀਤ ਬਣਾਂਵਾਲੀ ਰਹੇ ਮੌਜੂਦ

Dr Vijay Singla, AAP, Aam Aadmi Party, Aam Aadmi Party Punjab, AAP Punjab, Gurpreet Singh Banawali, Gurpreet Singh Bhuchar

Web Admin

Web Admin

5 Dariya News

ਮਾਨਸਾ , 28 Nov 2025

Last updated on: Nov 29, 2025, 15:33 IST

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਜੀ ਦੀ ਮੌਜੂਦਗੀ ਵਿਚ ਅੱਜ ਸ. ਗੁਰਪ੍ਰੀਤ ਸਿੰਘ ਭੁੱਚਰ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਮਾਤਾ ਹਰਪਾਲ ਕੌਰ ਜੀ ਤੋਂ ਇਲਾਵਾ ਵਿਧਾਇਕ ਮਾਨਸਾ ਸ੍ਰੀ ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਆਮ ਘਰਾਂ  'ਚੋਂ ਆਏ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜ਼ਿਆ ਜਾ ਰਿਹਾ ਹੈ। ਓਹ ਗੁਰਪ੍ਰੀਤ ਸਿੰਘ ਭੁੱਚਰ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਸੂਬੇ ਦੇ ਸਾਰੇ ਅਹੁਦੇਦਾਰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣਗੇ।

ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਨਸਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਰਲ -ਮਿਲ ਕੇ ਸਾਂਝੇ ਉੱਦਮਾਂ ਨਾਲ ਵਿਕਾਸ ਦੇ ਕੰਮ ਨੇਪਰੇ ਚਾੜ੍ਹੇ ਜਾਣਗੇ। ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਉਹ ਇਸ ਅਹਿਮ ਜ਼ਿੰਮੇਵਾਰੀ ਸਾਰੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ। ਓਨ੍ਹਾਂ ਨੂੰ ਚੇਅਰਮੈਨ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਓਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਜਿਹੜੇ ਵੱਖ-ਵੱਖ ਪ੍ਰਾਜੈਕਟਾਂ 'ਤੇ ਕੰਮ ਕੀਤਾ ਜਾ ਰਿਹਾ ਹੈ, ਉਹ ਜਲਦ ਹੀ ਪੂਰੇ ਕੀਤੇ ਜਾਣਗੇ। 

ਓਨ੍ਹਾਂ ਕਿਹਾ ਕਿ ਖਾਸ ਕਰਕੇ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਕੰਮ ਤਰਜੀਹੀ ਆਧਾਰ 'ਤੇ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਓਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ, ਵਿਕਾਸ ਉਪਰਾਲਿਆਂ ਅਤੇ ਆਮ ਲੋਕਾਂ ਦੀ ਹਿੱਤਕਾਰੀ ਯੋਜਨਾਵਾਂ 'ਤੇ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਸ੍ਰੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ, ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਪੱਛਮੀ ਦੇ ਕੋਆਰਡੀਨੇਟਰ ਚੁਸ਼ਪਿੰਦਰਬੀਰ ਸਿੰਘ ਚਹਿਲ, ਹੋਰ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab , Gurpreet Singh Banawali , Gurpreet Singh Bhuchar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD