Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਣਬੀਰ ਸਿੰਘ ਭੁੱਲਰ ਨੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2.48 ਕਰੋੜ ਰੁਪਏ ਦੇ ਚੈੱਕ ਵੰਡੇ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 28 Nov 2025

Last updated on: Nov 29, 2025, 15:50 IST

ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਸਾਲ 2025-26 ਲਈ ਫਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਵਿਕਾਸ ਨੂੰ ਤੇਜ਼ੀ ਦੇਣ ਵਾਸਤੇ ਵੱਡਾ ਕਦਮ ਚੁੱਕਿਆ ਗਿਆ ਹੈ। ਸਕੀਮ ਅਧੀਨ ਸਾਲ 2025-26 ਦੌਰਾਨ ਪ੍ਰਵਾਨਿਤ ਕੰਮਾਂ ਲਈ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਬੰਧਤ ਪਿੰਡਾਂ ਦੇ ਸਰਪੰਚਾਂ ਨੂੰ 2.48 ਕਰੋੜ ਰੁਪਏ ਦੀ ਰਕਮ ਦੇ ਚੈੱਕ ਵੰਡੇ ਗਏ।  

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਜਾਰੀ ਕੀਤੇ ਗਏ ਇਹ ਫੰਡ ਹਲਕੇ ਦੇ ਵਿਆਪਕ ਅਤੇ ਸੰਤੁਲਿਤ ਵਿਕਾਸ ਨੂੰ ਸਮਰਪਿਤ ਹਨ। ਉਨ੍ਹਾਂ ਨੇ ਕਿਹਾ ਕਿ ਇਹ ਰਕਮ ਗਲੀਆਂ, ਨਿਕਾਸੀ ਪ੍ਰਣਾਲੀ, ਕਮਿਊਨਿਟੀ ਸਹੂਲਤਾਂ, ਪੀਣ ਯੋਗ ਪਾਣੀ, ਪਾਰਕਾਂ ਆਦਿ ਬੁਨਿਆਦੀ ਢਾਂਚੇ ਅਤੇ ਹੋਰ ਜ਼ਰੂਰੀ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਇਨ੍ਹਾਂ ਫੰਡਾਂ ਦੀ ਵਰਤੋਂ ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨਾਲ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਹਲਕੇ ਦੇ ਹਰੇਕ ਵਾਸੀ ਨੂੰ ਵਿਕਾਸ ਕਾਰਜਾਂ ਦਾ ਲਾਭ ਮਿਲੇ, ਇਹ ਯਕੀਨੀ ਬਣਾਇਆ ਜਾਵੇਗਾ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD