Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ 2.68 ਕਰੋੜ ਦੀ ਲਾਗਤ ਵਾਲੇ ਕ੍ਰੈਸ਼ ਬੈਰੀਅਰ ਪ੍ਰੋਜੈਕਟ ਦਾ ਉਦਘਾਟਨ

ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਦਾ ਹੋ ਰਿਹੈ ਸਥਾਈ ਹੱਲ, ਛੋਟੇ ਤੇ ਵੱਡੇ ਵਾਹਨਾਂ ਦੀ ਪਾਰਕਿੰਗ ਵਿਵਸਥਾ ਬਣ ਰਹੀ ਹੈ ਸੁਚਾਰੂ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 28 Nov 2025

Last updated on: Nov 29, 2025, 16:05 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਕਾਬੂ ਹੇਠ ਕਰਨ ਅਤੇ ਸ਼ਹਿਰ ਦੀ ਨੁਹਾਰ ਨੂੰ ਸੰਵਾਰਨ ਲਈ ਨਗਰ ਕੌਂਸਲ ਰਾਹੀਂ ਕਰੀਬ 2 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਕ੍ਰੈਸ਼ ਬੈਰੀਅਰ ਪ੍ਰੋਜੈਕਟ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੰਡੀ ਗੋਬਿੰਦਗੜ੍ਹ ਵਿਖੇ ਇਸ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਸ਼ਹਿਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਆਵਾਜਾਈ ਦੀ ਸਮੱਸਿਆ ਗੰਭੀਰ ਬਣੀ ਹੋਈ ਸੀ ਜਿਸ ਨੂੰ ਦੇਖਦਿਆਂ ਇਸ ਬਹੁ ਪੜਾਵੀ ਪ੍ਰੋਜੈਕਟ ਨੂੰ ਕਰੀਬ ਡੇਢ ਸਾਲ ਪਹਿਲਾਂ ਆਰੰਭਿਆ ਗਿਆ ਸੀ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੀ ਸਹਾਇਤਾ ਨਾਲ ਜਿਥੇ ਸ਼ਹਿਰ ਵਿੱਚ ਪ੍ਰਮੁੱਖ ਥਾਵਾਂ, ਜਨਤਕ ਸਥਾਨਾਂ, ਬਜ਼ਾਰਾਂ ਵਿੱਚ ਲੋਕਾਂ ਦੀ ਸੁਵਿਧਾ ਲਈ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਪਾਰਕਿੰਗ ਵਿਵਸਥਾ ਨੂੰ ਪੱਕੀਆਂ ਟਾਈਲਾਂ ਲਗਾ ਕੇ ਸੁਚਾਰੂ ਬਣਾਇਆ ਗਿਆ ਹੈ ਉਥੇ ਹੀ ਸੜਕਾਂ 'ਤੇ ਬੇਤਰਤੀਬੇ ਢੰਗ ਨਾਲ ਖੜ੍ਹਨ ਵਾਲੇ ਟਰੱਕਾਂ ਲਈ ਵੀ ਸ਼ਹਿਰ ਤੋਂ ਕੁਝ ਦੂਰੀ 'ਤੇ ਦੋ ਖੁੱਲ੍ਹੀਆਂ ਜਗ੍ਹਾ ਨਿਰਧਾਰਤ ਕੀਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਧੁੰਦ ਦੇ ਮੱਦੇਨਜ਼ਰ ਇਹ ਕ੍ਰੈਸ਼ ਬੈਰੀਅਰ ਉਤੇ ਰਿਫਲੈਕਟਰ ਵੀ ਲਗਾਏ ਜਾਣਗੇ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਮੌਜੂਦਗੀ ਵਿੱਚ ਦੱਸਿਆ ਕਿ ਲਗਭਗ 9 ਕਿਲੋਮੀਟਰ ਦੀ ਲੰਬਾਈ ਵਾਲੇ ਕ੍ਰੈਸ਼ ਬੈਰੀਅਰ ਵਿੱਚੋਂ 6 ਕਿਲੋਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ ਬਾਕੀ 3 ਕਿਲੋਮੀਟਰ ਵੀ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਰੱਖਿਆ ਉਪਕਰਨ ਵਜੋਂ ਇਹ ਕ੍ਰੈਸ਼ ਬੈਰੀਅਰ ਲਾਹੇਵੰਦ ਸਾਬਤ ਹੋਵੇਗਾ ਜਿਸ ਨਾਲ ਵਾਹਨਾਂ ਦੇ ਟਕਰਾਅ ਦੀ ਗੰਭੀਰਤਾ ਨੂੰ ਘੱਟ ਕਰਨ ਅਤੇ ਅਜਿਹਾ ਹੀ ਕੋਈ ਹਾਦਸਾ ਹੋਣ ਦੀ ਸੂਰਤ ਵਿੱਚ ਵਾਹਨਾਂ ਨੂੰ ਸੜਕ ਤੋਂ ਹੇਠਾਂ ਉਤਰਨ ਜਾਂ ਦੂਜੇ ਪਾਸੇ ਦੀ ਲੇਨ ਵਿੱਚ ਜਾਣ ਤੋਂ ਰੋਕਿਆ ਜਾ ਸਕੇਗਾ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਪ੍ਰੋਜੈਕਟ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਅਗਲੇ ਪੜਾਅ ਵਿੱਚ ਸ਼ਹਿਰ ਦਾ ਕਾਇਆ ਕਲਪ ਕੀਤਾ ਜਾਵੇਗਾ ਜਿਸ ਵਿੱਚ ਗਰੀਨ ਬੈਲਟ, ਪਾਰਕਾਂ ਦੀ ਸੁੰਦਰਤਾ, ਸੈਰ ਕਰਨ ਵਾਲਿਆਂ ਲਈ ਢੁਕਵੀ ਵਿਵਸਥਾ ਦਾ ਪ੍ਰਬੰਧ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਭੀੜ ਭੜੱਕੇ ਤੇ ਕਾਬੂ ਪਾਉਣ ਮਗਰੋਂ ਛੇਤੀ ਹੀ ਸ਼ਹਿਰ ਵਿੱਚ ਬੱਸਾਂ ਦੀ ਆਵਾਜਾਈ ਆਰੰਭ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਰਾਹਗੀਰਾਂ ਦੀ ਸੁਵਿਧਾ ਵਿੱਚ ਵਾਧਾ ਹੋ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨਿਕ ਸਖਤੀ ਤੋਂ ਬਗੈਰ ਹੀ ਢੁਕਵੇਂ ਬਦਲ ਵਜੋਂ ਰਲ ਮਿਲ ਕੇ ਸ਼ਹਿਰ ਦੀ ਸੁੰਦਰਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ ਅਤੇ ਆਵਾਜਾਈ ਸਮੱਸਿਆ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਸਾਫ਼ ਸੁਥਰਾ ਰੱਖਣ ਲਈ ਨਗਰ ਕੌਂਸਲ ਦੀਆਂ ਟੀਮਾਂ ਮੁਸਤੈਦ ਹਨ ਪਰ ਲੋਕਾਂ ਦੇ ਸਹਿਯੋਗ ਨਾਲ ਹੀ ਇਹ ਸੰਭਵ ਹੈ। ਉਨ੍ਹਾਂ ਨੇ ਟਰੱਕ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਧਾਰਤ ਕੀਤੇ ਸਥਾਨਾਂ 'ਤੇ ਹੀ ਟਰੱਕ ਪਾਰਕਿੰਗ ਕਰਨ ਤਾਂ ਜੋ ਆਵਾਜਾਈ ਸਮੱਸਿਆ ਤੋਂ ਨਿਜਾਤ ਮਿਲੇ ਅਤੇ ਸੜਕ ਹਾਦਸਿਆਂ ਕਾਰਨ ਕੀਮਤੀ ਜਾਨਾਂ ਨਾ ਗੁਆਚਣ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD