Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਵਿਕਸਿਤ ਭਾਰਤ 2047 ਦਾ ਮਾਰਗ ਵੋਕਲ ਫਾਰ ਲੋਕਲ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਚੰਡੀਗੜ੍ਹ ਤੋਂ ਆਤਮਨਿਰਭਰ ਭਾਰਤ ਰੇਲ ਯਾਤਰੀ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ashwini Vaishnaw, Gian Chand Gupta, Dr Subhash Sharma

Web Admin

Web Admin

5 Dariya News

ਚੰਡੀਗੜ੍ਹ , 28 Nov 2025

Last updated on: Nov 29, 2025, 16:31 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਪੂਰਾ ਕਰਨ ਦਾ ਰਸਤਾ ਵੋਕਲ ਫਾਰ ਲੋਕਲ ਤੋਂ ਹੋ ਕੇ ਗੁਜਰੇਗਾ। ਇਹ ਟੀਚਾ ਤਾਂਹੀ ਹਾਸਲ ਹੋਵੇਗਾ ਜਦੋਂ ਦੇਸ਼ ਵਿੱਚ ਬਣੀ ਵਸਤੂਆਂ ਦੀ ਵੱਧ ਤੋਂ ਵੱਧ ਵਰਤੋ ਹੋਵੇਗੀ ਅਤੇ ਲੋਕਲ ਉਦਯੋਗਾਂ ਨੂੰ ਪ੍ਰੋਤਸਾਹਨ ਮਿਲੇਗਾ।

ਮੁੱਖ ਮੰਤਰੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਆਤਮਨਿਰਭਰ ਭਾਰਤ ਰੇਲ ਯਾਤਰੀ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ। ਇਹ ਮੁਹਿੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਵਿਕਸਿਤ ਭਾਰਤ 2047 ਅਤੇ ਵੋਕਲ ਫਾਰ ਲੋਕਲ ਦੀ ਅਪੀਲ ਨੂੰ ਆਮ ਜਨਤਾ ਤੱਕ ਪਹੁੰਚਾਉਣ ਦਾ ਇੱਕ ਮਹਤੱਵਪੂਰਣ ਯਤਨ ਹੈ। 

ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਰੇਲਵੇ ਸਟੇਸ਼ਨ ਦੇ ਪਲੇਟਫਾਰਮ 'ਤੇ ਜਾ ਕੇ ਅਤੇ ਟ੍ਰੇਨ ਵਿੱਚ ਮੌਜੂਦ ਯਾਤਰੀਆਂ ਨਾਲ ਸੰਪਰਕ ਕਰ ਆਤਮਨਿਰਭਰ ਭਾਰਤ ਦੇ ਲੀਫ਼ਲੈਟਸ ਵੰਡੇ। ਇਸ ਦੇ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗਲਬਾਤ ਵਿੱਚ ਕਿਹਾ ਕਿ 2014 ਵਿੱਚ ਭਾਰਤ ਦੁਨੀਆ ਦੀ 12ਵੀਂ-13ਵੀਂ ਅਰਥਵਿਵਸਥਾ ਸੀ, ਪਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਿਰਫ 11 ਸਾਲਾਂ ਵਿੱਚ ਭਾਰਤ ਦੁਨੀਆ ਦੀ ਚੌਥੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਣ ਚੁੱਕਾ ਹੈ। 

ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਲੋਕਲ ਉਤਪਾਦਾਂ ਦੀ ਵਰਤੋ, ਉਤਪਾਦਨ ਨੂੰ ਪ੍ਰੋਤਸਾਹਨ ਦੇਣ ਅਤੇ ਆਤਮਨਿਰਭਰਤਾ ਨੂੰ ਅਪਨਾਉਣ ਨਾਲ ਭਾਰਤ ਵਿਸ਼ਵ ਦੀ ਤੀਜੀ ਸੱਭ ਤੋਂ ਵੱਡੀ ਅਰਕਵਿਵਸਥਾ ਬਣ ਕੇ ਉਭਰੇਗਾ।

ਕਾਂਗਰਸ ਨੇ ਭ੍ਰਿਸ਼ਟਾਚਾਰ ਵਿੱਚ ਭਰੋਸਾ ਰੱਖਿਆ

ਉਨ੍ਹਾਂ ਨੇ ਰੇਲਵੇ ਵਿਕਾਸ ਦਾ ਜਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੂਰੇ ਦੇਸ਼ ਵਿੱਚ ਰੇਲ ਅਤੇ ਸੜਕ ਇੰਫ੍ਰਾਸਟਕਚਰ ਨੂੰ ਮਜਬੂਤ ਕੀਤਾ ਗਿਆ ਹੈ। ਰੇਲਵੇ ਸਟੇਸ਼ਨ, ਏਅਰਪੋਰਟ ਵਰਗੀ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਹਨ। ਚੰਡੀਗੜ੍ਹ, ਪੰਚਕੂਲਾ ਰੇਲਵੇ ਸਟੇਸ਼ਨ ਦਾ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵੀਨੀਕਰਣ ਕੀਤਾ ਜਾ ਰਿਹਾ ਹੈ। 

ਇਹ ਵਿਲੱਖਣ ਵਿਕਾਸ ਦਾ ਉਦਾਹਰਣ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਵਿੱਚ ਸਿਰਫ ਭ੍ਰਿਸ਼ਟਾਚਾਰ ਵਿੱਚ ਭਰੋਸਾ ਰੱਖਿਆ, ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਮੇਸ਼ਾ ਵਿਕਾਸ ਨੂੰ ਪ੍ਰਾਥਮਿਕਤਾ ਦਿੱਤੀ ਹੈ।

ਹਾਦਸੇ 'ਤੇ ਜਤਾਇਆ ਡੁੰਘਾ ਦੁੱਖ, ਕਿਹਾ-ਲਾਪ੍ਰਵਾਹ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਰਹੂਮ ਖਿਡਾਰੀ ਸ੍ਰੀ ਹਾਰਦਿਕ ਰਾਠੀ ਦੀ ਮੌਤ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ 'ਤੇ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦ ਹੈ। ਖੇਡ ਵਿਭਾਗ ਅਤੇ ਪ੍ਰਸਾਸ਼ਨ ਨੂੰ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀ ਸੂਬੇ ਦਾ ਮਾਣ ਹਨ ਅਤੇ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਸਰਕਾਰ ਨੇ ਪੂਰੇ ਸੂਬੇ ਦੇ ਸਟੇਡੀਅਮਾਂ ਵਿੱਚ ਲੱਗੇ ਖੇਡ ਸਮੱਗਰੀਆਂ ਦੀ ਸਥਿਤੀ ਸਬੰਧੀ ਰਿਪੋਰਟ ਵੀ ਮੰਗੀ ਹੈ।

ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਨਾ ਕਰਨ ਪੰਜਾਬ ਸੀਐਮ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਹਰਿਆਣਾ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ 'ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਮਹੀਨੇ ਵਿੱਚ ਪੰਜਾਬ ਤੋਂ ਨਸ਼ਾ ਖਤਮ ਕਰਨ ਦਾ ਵਾਅਦਾ ਕਰ ਸਰਕਾਰ ਤਾਂ ਬਣਾ ਲਈ, ਪਰ ਹਾਲਾਤ ਕਿਦਾਂ ਦੇ ਹਨ ਉਹ ਸੱਭ ਸਾਹਮਣੇ ਹੈ। 

ਨਸ਼ੇ ਦੀ ਵਜ੍ਹਾ ਨਾਲ ਪੰਜਾਬ ਦੇ ਨੌਜੁਆਨ ਬਰਬਾਦ ਹੋ ਰਹੇ ਹਨ, ਅਪਰਾਧ ਵੀ ਵੱਧ ਰਿਹਾ ਹੈ, ਬਜਾਏ, ਉਸ 'ਤੇ ਕੁੱਝ ਕਰਨ ਦੇ ਪੰਜਾਬ ਸੀਐਮ ਸਿਰਫ ਰਾਜਨੀਤੀ ਕਰ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਸਿੱਖ ਪਰੰਪਰਾ ਦਾ ਸਨਮਾਨ ਵਧਾਇਆ

ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਿੱਖ ਪਰੰਪਰਾ, ਗੁਰੂਆਂ ਦੀ ਸਿਖਿਆਵਾਂ ਅਤੇ ਉਨ੍ਹਾਂ ਦੇ ਪਵਿੱਤਰ ਥਾਵਾਂ ਦੇ ਸਨਮਾਨ ਵਿੱਚ ਅਨੇਕ ਇਤਿਹਾਸਕ ਕਦਮ ਚੁੱਕੇ ਹਨ। ਅਫਗਾਨੀਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਰੂਪਾਂ ਨੂੰ ਸੁਰੱਖਿਅਤ ਲਿਆਉਣ ਅਤੇ ਕਰਤਾਰਪੁਰ ਕੋਰੀਡੋਰ ਨਿਰਮਾਣ ਵਰਗੇ ਮਹਤੱਵਪੂਰਣ ਕੰਮ ਉਨ੍ਹਾਂ ਦੇ ਯਤਨਾਂ ਨਾਲ ਸੰਭਵ ਹੋ ਸਕੇ ਹਨ। 

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਿਰਫ ਗੁਮਰਾਹ ਪ੍ਰਚਾਰ ਕਰ ਸਮਾਜ ਵਿੱਚ ਵੰਡ ਪੈਦਾ ਕਰਨ ਵਿੱਚ ਲੱਗੇ ਰਹਿੰਦੇ ਹਨ, ਜੋ ਮੰਦਭਾਗੀ ਹੈ। ਇਸ ਮੌਕੇ ਸਾਬਕਾ ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਸਮੇਤ ਮੁਹਿੰਮ ਨਾਲ ਜੁੜੇ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ashwini Vaishnaw , Gian Chand Gupta , Dr Subhash Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD