Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-2025 : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਪਟਿਆਲਾ 'ਚ ਜ਼ਿਲ੍ਹਾ ਪ੍ਰੀਸ਼ਦ ਦੇ 23 ਜੋਨ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਹੋਣਗੀਆਂ ਚੋਣਾਂ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 29 Nov 2025

Last updated on: Nov 29, 2025, 17:05 IST

ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ‌ਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਜੋਨਾਂ ਅਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਅੱਜ ਇੱਥੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਧਿਕਾਰੀਆਂ ਨਾਲ ਚੋਣ ਪ੍ਰਬੰਧਾਂ ਬਾਰੇ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 1 ਦਸੰਬਰ 2025 (ਸੋਮਵਾਰ) (ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। 

ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੋਵੇਗੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫ਼ੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 08 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਵਿਖੇ ਹੋਵੇਗੀ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 988 ਗ੍ਰਾਮ ਪੰਚਾਇਤਾਂ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 23 ਜੋਨਾਂ ਵਿੱਚ ਵੰਡੀਆਂ ਹੋਈਆਂ ਹਨ ਜਦਕਿ ਪੰਚਾਇਤ ਸੰਮਤੀ ਪਟਿਆਲਾ ਦੇ 16 ਜੋਨ, ਪੰਚਾਇਤ ਸੰਮਤੀ ਪਟਿਆਲਾ ਦਿਹਾਤੀ ਦੇ 15 ਜੋਨ, ਪੰਚਾਇਤ ਸੰਮਤੀ ਸਨੌਰ ਦੇ 19 ਜੋਨ, ਪੰਚਾਇਤ ਸੰਮਤੀ ਭੁੱਨਰਹੇੜੀ ਦੇ 19 ਜੋਨ, ਪੰਚਾਇਤ ਸੰਮਤੀ ਰਾਜਪੁਰਾ ਦੇ 15 ਜੋਨ, ਪੰਚਾਇਤ ਸੰਮਤੀ ਘਨੌਰ ਦੇ 16 ਜੋਨ, ਪੰਚਾਇਤ ਸੰਮਤੀ ਸ਼ੰਭੂ ਕਲਾਂ ਦੇ 19 ਜੋਨ, ਪੰਚਾਇਤ ਸੰਮਤੀ ਸਮਾਣਾ ਦੇ 15 ਜੋਨ, ਪੰਚਾਇਤ ਸੰਮਤੀ ਨਾਭਾ ਦੇ 25 ਜੋਨ ਅਤੇ ਪੰਚਾਇਤ ਸੰਮਤੀ ਪਾਤੜਾਂ ਦੇ ਵੀ 25 ਜੋਨ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁਪਏ ਚੋਣ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।ਜਦਕਿ ਨਾਮਜਦਗੀ ਲਈ ਜ਼ਿਲ੍ਹਾ ਪ੍ਰੀਸ਼ਦ ਲਈ ਫੀਸ 400 ਰੁਪਏ ਅਤੇ ਬਲਾਕ ਸੰਮਤੀ ਲਈ 200 ਰੁਪਏ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਇਹ ਫੀਸ ਅੱਧੀ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਪਟਿਆਲਾ ਦੀਆਂ ਸਾਰੀਆਂ 988 ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਮਾਲ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੀ ਸਾਰੀ ਪ੍ਰਕ੍ਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ ਉਪਰ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦਾਨਾਂ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਵਿਰਵਿਘਨ ਕਰਵਾਉਣ ਲਈ ਚੋਣ ਜਾਬਤੇ ਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. ਸ਼ਹਿਰੀ ਵਿਕਾਸ ਡਾ. ਇਸਮਤ ਵਿਜੇ ਸਿੰਘ, ਰਿਟਰਨਿੰਗ ਅਧਿਕਾਰੀ ਬਬਨਦੀਪ ਸਿੰਘ ਵਾਲੀਆ, ਨਮਨ ਮਾਰਕੰਨ, ਨਵਦੀਪ ਕੁਮਾਰ, ਹਰਜੋਤ ਕੌਰ ਮਾਵੀ ਤੇ ਰਿਚਾ ਗੋਇਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD