Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ : ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਪਹਿਲੀ ਵਾਰ ਵਿਰਾਸਤੀ ਗੱਤਕੇ ਨੂੰ ਵੀ ਕੀਤਾ ਚਾਰ ਰੋਜ਼ਾ ਮੁਕਾਬਲਿਆਂ ‘ਚ ਸ਼ਾਮਲ

Parminder Singh Goldy, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 29 Nov 2025

Last updated on: Dec 01, 2025, 12:53 IST

ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ।ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। 

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। 

ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਗੱਤਕਾ ਟੀਮਾਂ ਆਪਣੀ ਜੰਗਜੂ ਕਲਾ ਦੇ ਜੌਹਰ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਇਸ ਸਾਲਾਨਾ ਮੇਲੇ ਵਿੱਚ ਇੱਕ ਸ਼ਾਨਦਾਰ ਨਵਾਂ ਅਧਿਆਏ ਜੁੜ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਖੇਡ ਰੁਚੀਆਂ ਪੈਦਾ ਕਰਨ ਲਈ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।

ਚੇਅਰਮੈਨ ਗੋਲਡੀ ਨੇ ਕਿਹਾ ਕਿ ਇਸ ਸਲਾਨਾ ਫੈਸਟੀਵਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਸੀ ਤਾਲਮੇਲ ਨੂੰ ਵਧਾਉਂਦੇ ਹੋਏ ਰਾਜ ਦੀ ਕਲਾਤਮਕ, ਸੰਗੀਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣਾ, ਪ੍ਰਫੁੱਲਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸਕ ਅਤੇ ਮਾਣਮੱਤੀ ਵਿਰਾਸਤ ਨਾਲ ਜੋੜਨਾ ਹੈ। ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਇਸ ਮੇਲੇ ਦੌਰਾਨ ਰਾਜ ਦੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ 2500 ਤੋਂ ਵੱਧ ਵਿਦਿਆਰਥੀ ਵੱਖ-ਵੱਖ ਸਾਹਿਤਕ, ਸੱਭਿਆਚਾਰਕ, ਥੀਏਟਰ, ਸੰਗੀਤ, ਨਾਚ ਅਤੇ ਲਲਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

 

Tags: Parminder Singh Goldy , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD