Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸੰਘਰਸ਼ ਦੀ ਜਿੱਤ : ਬਲੌਂਗੀ–ਟੀਡੀਆਈ ਸਮੇਤ ਖੇਤਰ ਨਗਰ ਨਿਗਮ ਮੋਹਾਲੀ ਦੀ ਹੱਦ ਵਿੱਚ ਵਸਨੀਕਾਂ ਵਿੱਚ ਖੁਸ਼ੀ ਦੀ ਲਹਿਰ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ "ਲੋਕਾਂ ਦੇ ਏਕੇ ਅਤੇ ਸੰਘਰਸ਼ ਨੇ ਸਰਕਾਰ ਨੂੰ ਹੱਦ ਵਧਾਉਣ ਲਈ ਮਜਬੂਰ ਕੀਤਾ”

Kuljit Singh Bedi, Mohali Municipal Corporation, SAS Nagar, Mohali, SAS Nagar Mohali, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 29 Nov 2025

Last updated on: Dec 01, 2025, 12:54 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਵੀਂ ਆਈ ਨੋਟੀਫਿਕੇਸ਼ਨ ਨੂੰ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਨਗਰ ਨਿਗਮ ਮੋਹਾਲੀ ਦੀ ਹੱਦ ਨੂੰ ਵੱਡੇ ਪੱਧਰ ’ਤੇ ਵਧਾਇਆ ਗਿਆ ਹੈ ਅਤੇ ਇਸ ਵਿੱਚ ਟੀਡੀਆਈ ਸਿਟੀ, ਬਲੌਂਗੀ ਅਤੇ ਹੋਰ ਨਜ਼ਦੀਕੀ ਖੇਤਰ ਅਧਿਕਾਰਕ ਤੌਰ ’ਤੇ ਸ਼ਾਮਿਲ ਹੋ ਗਏ ਹਨ। ਬੇਦੀ ਨੇ ਕਿਹਾ ਕਿ ਇਹ ਸਿਰਫ ਸਰਕਾਰੀ ਨੋਟੀਫਿਕੇਸ਼ਨ ਨਹੀਂ, ਸਗੋਂ ਸਥਾਨਕ ਲੋਕਾਂ ਦੇ ਲੰਮੇ ਸੰਘਰਸ਼ ਅਤੇ ਏਕੇ ਦੀ ਜਿੱਤ ਹੈ।

ਡਿਪਟੀ ਮੇਅਰ ਮੁਤਾਬਕ, ਟੀਡੀਆਈ ਸਿਟੀ ਅਤੇ ਬਲੌਂਗੀ ਦੇ ਨਿਵਾਸੀਆਂ ਨੇ ਆਪਣੇ ਖੇਤਰ ਨੂੰ ਨਗਰ ਨਿਗਮ ਦੇ ਅਧੀਨ ਲਿਆਉਣ ਲਈ ਵੱਡਾ ਜੱਥੇਬੰਦਕ ਸੰਘਰਸ਼ ਕੀਤਾ।ਡਿਪਟੀ ਮੇਅਰ ਬੇਦੀ ਨੇ ਕਿਹਾ ਕਿ “ਇਨ੍ਹਾਂ ਖੇਤਰਾਂ ਦੇ ਲੋਕਾਂ ਨੇ ਆਪਣੇ ਹੱਕ ਲਈ ਕਦੇ ਹਾਰ ਨਹੀਂ ਮੰਨੀ। ਧਰਨੇ ਵੀ ਹੋਏ, ਮਾਮਲਾ ਅਦਾਲਤ ਤੱਕ ਵੀ ਗਿਆ। ਆਖ਼ਿਰਕਾਰ ਇਸ ਲੋਕੀ ਸੰਘਰਸ਼ ਦੀ ਬਦੌਲਤ ਇਹ ਖੇਤਰ ਨਗਰ ਨਿਗਮ ਦੇ ਨਕਸ਼ੇ ਵਿੱਚ ਸ਼ਾਮਿਲ ਹੋਏ।”

ਬੇਦੀ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਦੇ ਅਧੀਨ ਆਉਣ ਨਾਲ ਇਨ੍ਹਾਂ ਖੇਤਰਾਂ ਵਿੱਚ ਮੌਜੂਦਾ ਸਮੱਸਿਆਵਾਂ ਦਾ ਹੱਲ ਤੇਜ਼ੀ ਨਾਲ ਹੋਵੇਗਾ। ਡਿਵੈਲਪਮੈਂਟ ਪ੍ਰੋਜੈਕਟਾਂ ਨੂੰ ਸਹੀ ਪਲਾਨਿੰਗ, ਬਜਟ ਅਤੇ ਨਿਗਰਾਨੀ ਦੇ ਨਾਲ ਅੱਗੇ ਵਧਾਇਆ ਜਾਵੇਗਾ।ਉਹਨਾਂ ਮੁਤਾਬਕ, “ਹੁਣ ਜਦ ਇਹ ਖੇਤਰ ਨਗਰ ਨਿਗਮ ਦੇ ਨਕਸ਼ੇ ’ਤੇ ਹਨ — ਵਿਕਾਸ ਰੁਕਿਆ ਨਹੀਂ ਰਹੇਗਾ। ਜਿਹੜੀਆਂ ਕਮੀਆਂ ਅਤੇ ਤਕਲੀਫਾਂ ਲੋਕਾਂ ਨੇ ਸਾਲਾਂ ਸਾਲ ਝੱਲੀਆਂ, ਉਹ ਮਸਲੇ ਇੱਕ-ਇੱਕ ਕਰਕੇ ਹੱਲ ਕੀਤੇ ਜਾਣਗੇ।

ਲੋਕਾਂ ਵਿੱਚ ਖੁਸ਼ੀ ਦੀ ਲਹਿਰਨੋਟੀਫਿਕੇਸ਼ਨ ਜਾਰੀ ਹੋਣ ਦੇ ਤੁਰੰਤ ਬਾਅਦ ਟੀਡੀਆਈ ਸਿਟੀ, ਬਲੌਂਗੀ ਅਤੇ ਨਜ਼ਦੀਕੀ ਖੇਤਰਾਂ ਦੇ ਵਸਨੀਕਾਂ ਵਿੱਚ ਜਸ਼ਨ ਅਤੇ ਰਾਹਤ ਦਾ ਮਾਹੌਲ ਦੇਖਣ ਨੂੰ ਮਿਲਿਆ। ਲੋਕਾਂ ਨੇ ਖੁੱਲ੍ਹ ਕੇ ਕਿਹਾ ਕਿ ਅੱਜ ਉਹਨਾਂ ਦੇ ਸਬਰ, ਯਤਨ ਅਤੇ ਇਕੱਠ ਦੀ ਕਦਰ ਹੋਈ ਹੈ।ਟੀਡੀਆਈ ਸਿਟੀ ਦੇ ਵਸਨੀਕਾਂ ਨੇ ਕਿਹਾ ਕਿ ਵੱਡੇ ਪ੍ਰੋਜੈਕਟ ਹੋਣ ਦੇ ਬਾਵਜੂਦ ਸਾਲਾਂ ਤੱਕ ਇਲਾਕੇ ਨੂੰ ਡਿਵੈਲਪਮੈਂਟ, ਸਫਾਈ ਅਤੇ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਸਨ।ਇੱਕ ਸਥਾਨਕ ਨਿਵਾਸੀ ਨੇ ਖੁਸ਼ੀ ਦੱਸਦਿਆਂ ਕਿਹਾ:“ਅੱਜ ਸਾਡਾ ਸੰਘਰਸ਼ ਕਾਮਯਾਬ ਹੋਇਆ। 

ਅਖੀਰਕਾਰ ਅਸੀਂ ਮੋਹਾਲੀ ਸ਼ਹਿਰ ਦਾ ਅਸਲੀ ਹਿੱਸਾ ਬਣੇ ਹਾਂ।”ਬਲੌਂਗੀ ਦੇ ਲੋਕਾਂ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ ਨਗਰ ਨਿਗਮ ਵਿੱਚ ਆਉਣ ਨਾਲ ਖੇਤਰ ਦੇ ਭਵਿੱਖ ਦੀ ਦਿਸ਼ਾ ਹੁਣ ਬਦਲ ਚੁੱਕੀ ਹੈ। ਉਹਨਾਂ ਕਿਹਾ ਕਿ ਪਿੰਡ ਤੋਂ ਸ਼ਹਿਰ ਤੱਕ ਦਾ ਬਦਲਾਅ ਹੁਣ ਕਾਗਜ਼ਾਂ ’ਚ ਨਹੀਂ, ਹਕੀਕਤ ਵਿੱਚ ਹੋਵੇਗਾ।ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ “ਸਰਕਾਰਾਂ ਨੀਤੀਆਂ ਬਣਾਉਂਦੀਆਂ ਹਨ, ਪਰ ਤਬਦੀਲੀਆਂ ਲੋਕਾਂ ਦੀ ਅਵਾਜ਼ ਬਣਾਉਂਦੀ ਹੈ। ਇਹ ਅਵਾਜ਼ ਕਦੇ ਰੁੱਕੀ ਨਹੀਂ ਇਸ ਲਈ ਅੱਜ ਨਤੀਜਾ ਵੀ ਸਭ ਦੇ ਸਾਹਮਣੇ ਹੈ। ਇਹ ਲੋਕਤੰਤਰ ਦੀ ਜਿੱਤ ਹੈ।”

 

Tags: Kuljit Singh Bedi , Mohali Municipal Corporation , SAS Nagar , Mohali , SAS Nagar Mohali , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD