Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਗਰ ਪਰਿਸ਼ਦ ਸ਼ਹਿਰ ਵਿੱਚ ਆਪਣੀ ਜਮੀਨ ਦੀ ਨਿਸ਼ਾਨਦੇਈ ਕਰਾ ਕੇ ਚਾਰਦੀਵਾਰੀ ਕਰਵਾਉਣ - ਵਿਪੁਲ ਗੋਇਲ

ਮਾਲਿਆ ਅਤੇ ਸ਼ਹਿਰੀ ਮੰਤਰੀ ਵਿਪੁਲ ਗੋਇਲ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਦਿੱਤੇ ਨਿਰਦੇਸ਼ ਸੇਵਾ ਮੁਕਤ ਤਹਿਸੀਲਦਾਰ ਨੂੰ ਚਾਰਜਸ਼ੀਟ ਕਰਨ ਦੇ ਨਿਰਦੇਸ਼ ਵੀ ਜਾਰੀ

Web Admin

Web Admin

5 Dariya News

ਰੇਵਾੜੀ , 29 Nov 2025

Last updated on: Dec 01, 2025, 16:09 IST

ਹਰਿਆਣਾ ਦੇ ਮਾਲਿਆ ਅਤੇ ਸ਼ਹਿਰੀ ਮੰਤਰੀ ਵਿਪੁਲ ਗੋਇਲ ਨੇ ਰੇਵਾੜੀ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ 14 ਸ਼ਿਕਾਇਤਾਂ ਸੁਣਇਆ ਅਤੇ ਇਨ੍ਹਾਂ ਵਿੱਚੋਂ 11 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਮੰਤਰੀ ਨੇ ਰੇਵਾੜੀ ਨਗਰ ਪਰਿਸ਼ਦ ਦੇ ਕਾਰਜਕਾਰੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰ ਵਿੱਚ ਪਰਿਸ਼ਦ ਦੀ ਜਮੀਨ ਦੀ ਨਿਸ਼ਾਨਦੇਈ ਕਰਾ ਕੇ ਉਨ੍ਹਾਂ ਦੀ ਚਾਰਦੀਵਾਰੀ ਲਈ ਜਲਦ ਟੇਂਡਰ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।

ਮੀਟਿੰਗ ਵਿੱਚ ਇੱਕ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਨਯਾਗਾਂਵ ਦੌਲਤਪੁਰ ਸਥਿਤ ਨਗਰ ਪਰਿਸ਼ਦ ਦੀ ਜਮੀਨ 'ਤੇ ਕੁੱਝ ਲੋਕਾਂ ਵੱਲੋਂ ਗੈਰ-ਕਾਨੂੰਨੀ ਕਬਜਾ ਕੀਤਾ ਗਿਆ ਹੈ ਜਿਸ ਨੂੰ ਹੁਣ ਤੱਕ ਪੂਰੀ ਤਰਾਂ੍ਹ ਨਾਲ ਹਟਾਇਆ ਨਹੀਂ ਜਾ ਸਕਿਆ ਹੈ ਅਤੇ ਮਾਮਲਾ ਕਮੀਸ਼ਨਰ ਕੋਰਟ ਵਿੱਚ ਹੈ। ਇਸ 'ਤੇ ਮੰਤਰੀ ਨੇ ਕਿਹਾ ਕਿ ਨਗਰ ਪਰਿਸ਼ਦ ਵੱਲੋਂ ਕੋਰਟ ਵਿੱਚ ਪ੍ਰਭਾਵੀ ਪੈਰਵੀ ਲਈ ਇੱਕ ਅਧਿਕਾਰੀ ਨਿਯੁਕਤ ਕੀਤਾ ਜਾਵੇ ਅਤੇ ਈਓ ਨਗਰ ਪਰਿਸ਼ਦ ਸ਼ਹਿਰ ਵਿੱਚ ਪਰਿਸ਼ਦ ਜੀ ਸਾਰੀ ਜਮੀਨ ਨੂੰ ਨਿਸ਼ਾਨਦੇਈ ਕਰ ਉਨ੍ਹਾਂ ਦੀ ਚਾਰਦੀਵਾਰੀ ਯਕੀਨੀ ਕਰਨ।

ਜਿਨ੍ਹਾਂ ਜਮੀਨਾਂ 'ਤੇ ਫੈਸਲਾ ਹੋ ਚੁੱਕਾ ਹੈ ਉਨ੍ਹਾਂ ਦੀ ਚਾਰਦੀਵਾਰੀ ਲਈ ਸੱਤ ਦਿਨ ਦੇ ਅੰਦਰ ਟੇਂਡਰ ਲਗਾਇਆ ਜਾਵੇ। ਪੀਣ ਦੇ ਪਾਣੀ ਦੀ ਸਪਲਾਈ ਨਾਲ ਸਬੰਧਿਤ ਸ਼ਿਕਾਇਤ 'ਤੇ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਕਲੋਨੀ ਵਿੱਚ ਪਾਣੀ ਦਾ ਸਥਾਈ ਪ੍ਰਬੰਧ ਨਹੀ ਹੋ ਜਾਂਦਾ ਤਦ ਤੱਕ ਬਿਲਡਰ ਨਿਵਾਸਿਆਂ ਨੂੰ ਸ਼ੁੱਧ ਪੀਣ ਦਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਕਰਨ।

ਜੇਕਰ ਪਾਣੀ ਵਿੱਚ ਟੀਡੀਐਸ ਦੀ ਮਾਤਰਾ ਵੱਧ ਪਾਈ ਗਈ ਤਾਂ ਬਿਲਡਰ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਕ ਜਮੀਨ ਵੇਚਣ ਮਾਮਲੇ ਵਿੱਚ ਮੰਤਰੀ ਨੇ ਤੁਰੰਤ ਤਹਿਸੀਲਦਾਰ ਨੂੰ ਚਾਰਜਸ਼ੀਟ ਕਰਨ ਅਤੇ ਸੌਦਾ ਕਰਨ ਵਾਲੇ ਵਿਅਕਤੀ ਵਿਰੁਧ ਮੁਕਦਮਾ ਦਰਜ ਕਰਨ ਦੇ ਆਦੇਸ਼ ਦਿੱਤੇ। 

ਪਿੰਡ ਬਾਲਧਨ ਖੁਰਦ ਦੇ ਨਿਵਾਸੀ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੇ ਖੇਤ ਨੇੜੇ ਸੱਤ ਅੱਠ ਫੁਟ ਤੱਕ ਅਵੈਧ ਮਿੱਟੀ ਦੀ ਖੁਦਾਈ ਕਰ ਲਈ ਗਈ ਹੈ। ਇਸ 'ਤੇ ਮੰਤਰੀ ਨੇ ਐਸਡੀਐਮ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਰੇਵਾੜੀ ਦੇ ਵਿਧਾਇਕ ਲਛਮਣ ਸਿੰਘ ਯਾਦਵ, ਡਿਪਟੀ ਕਮੀਸ਼ਨਰ ਅਭਿਸ਼ੇਕ ਮੀਣਾ, ਪੁਲਿਸ ਸੁਪਰਡੈਂਟ ਹੇਮੇਂਦਰ ਮੀਣਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਅਤੇ ਮਾਣਯੋਗ ਨਾਗਰਿਕ ਮੌਜ਼ੂਦ ਰਹੇ।

 

Tags: Vipul Goel , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD