Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਿਚ ਵਾਧਾ ਲੋਕਾਂ ਦੀ ਜਿੱਤ-ਬਲਬੀਰ ਸਿੱਧੂ

ਕਿਹਾ, ਬਡਮਾਜਰਾ ਨੂੰ ਸ਼ਾਮਲ ਕਰਾਉਣ ਲਈ ਕਾਨੂੰਨੀ ਚਾਰਾਜੋਈ ਜਾਰੀ ਰਹੇਗੀ

Balbir Singh Sidhu, Punjab Pradesh Congress Committee, Congress, Punjab Congress, Amarjit Singh Jiti Sidhu

Web Admin

Web Admin

5 Dariya News

ਐਸ.ਏ.ਐਸ. ਨਗਰ , 30 Nov 2025

Last updated on: Dec 01, 2025, 17:26 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਧਾਉਣ ਲਈ ਜਾਰੀ ਹੋਏ ਨਵੇਂ ਨੋਟੀਫ਼ੀਕੇਸ਼ਨ ਨੂੰ ਲੋਕਾਂ ਦੀ ਜਿੱਤ ਦਸਦਿਆਂ ਕਿਹਾ ਹੈ ਕਿ ਮਿਊਂਸਪਲ ਕਾਰਪੋਰੇਸ਼ਨ ਦੇ ਘੇਰੇ ਵਿਚ ਆਏ ਇਲਾਕਿਆਂ ਦੇ ਵਸਨੀਕਾਂ ਨੂੰ ਮਿਆਰੀ ਜਨ ਸਿਹਤ ਸਹੂਲਤਾਂ ਮਿਲਣ ਲੱਗਣ ਨਾਲ ਉਹਨਾਂ ਦਾ ਜੀਵਨ-ਪੱਧਰ ਹੋਰ ਉੱਚਾ ਹੋਵੇਗਾ।  

ਸ਼੍ਰੀ ਸਿੱਧੂ ਨੇ ਅੱਜ ਉਹਨਾਂ ਦਾ ਧੰਨਵਾਦ ਕਰਨ ਲਈ ਪਹਿਲੇ ਫੇਜ਼ ਦਫ਼ਤਰ ਵਿਚ ਵੱਡੀ ਗਿਣਤੀ ਵਿਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਉਹਨਾਂ ਵਿਅਕਤੀਆਂ ਦੀ ਹਾਰ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਨੂੰ ਸਾਹਮਣੇ ਰੱਖ ਕੇ ਲੰਬਾ ਸਮਾਂ ਕਾਰਪੋਰੇਸ਼ਨ ਦੀ ਹੱਦ ਵਧਾਉਣ ਦੇ ਮਤੇ ਉਤੇ ਅਮਲ ਨਹੀਂ ਹੋਣ ਦਿੱਤਾ ਸੀ। ਉਹਨਾਂ ਕਿਹਾ ਕਿ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਦਖ਼ਲਅੰਦਾਜੀ ਕਾਰਨ ਪੰਜਾਬ ਸਰਕਾਰ ਨੂੰ ਇਸ ਉਤੇ ਅਮਲ ਕਰਨਾ ਲਾਜ਼ਮੀ ਹੋ ਗਿਆ ਸੀ ਤਾਂ ਵੀ ਕਾਰਪੋਰੇਸ਼ਨ ਵਲੋਂ 2021 ਵਿਚ ਪਾਏ ਗਏ ਮਤੇ ਅਨੁਸਾਰ ਹੱਦ ਵਧਾਉਣ ਦੀ ਥਾਂ ਜਿਹੜਾ ਨੋਟੀਫੀਕੇਸ਼ਨ ਜਾਰੀ ਕਰਵਾਇਆ ਗਿਆ ਉਸ ਵਿਚ ਬਡਮਾਜਰਾ, ਬਲੌਂਗੀ ਅਤੇ ਟੀ.ਡੀ.ਆਈ. ਵਰਗੇ ਅਹਿਮ ਖੇਤਰ ਛੱਡ ਦਿਤੇ ਗਏ ਸਨ। 

ਕਾਂਗਰਸੀ ਆਗੂ ਨੇ ਕਿਹਾ ਕਿ ਲੋਕਾਂ ਦੇ ਰੋਹ ਤੇ ਰੋਸ ਨੂੰ ਵੇਖਦਿਆਂ ਸਰਕਾਰ ਨੂੰ ਨਵਾਂ ਨੋਟੀਫੀਕੇਸ਼ਨ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ ਜਿਸ ਵਿਚ ਬਡਮਾਜਰਾ ਪਿੰਡ ਨੂੰ ਅਜੇ ਵੀ ਬਾਹਰ ਰੱਖ ਦਿਤਾ ਗਿਆ ਹੈ ਜਿਸ ਨੂੰ ਕਾਰਪੋਰੇਸ਼ਨ ਦੇ ਘੇਰੇ ਵਿਚ ਲਿਆਉਣ ਲਈ ਕਾਨੂੰਨੀ ਚਾਰਾਜੋਈ ਜਾਰੀ ਰਹੇਗੀ। ਉਹਨਾਂ ਕਿਹਾ ਕਿ ਕਾਰਪੋਰੇਸ਼ਨ ਦੇ ਘੇਰੇ ਵਿਚ ਆਏ ਨਵੇਂ ਇਲਾਕਿਆਂ ਵਿਚ ਸੀਵਰੇਜ, ਪਾਣੀ ਅਤੇ ਬਿਜਲੀ ਵਰਗੀਆਂ ਮਿਆਰੀ ਜਨ ਸਿਹਤ ਸਹੂਲਤਾਂ ਨਾਲ ਜਿੱਥੇ ਇਥੋਂ ਦੇ ਵਸਨੀਕਾਂ ਦਾ ਜੀਵਨ ਪੱਧਰ ਹੋਰ ਉਚਾ ਹੋਵੇਗਾ ਉਥੇ ਉਹ ਪ੍ਰਾਈਵੇਟ ਡਿਵੈਲਪਰਾਂ ਦੀ ਖਜੱਲ-ਖੁਆਰੀ ਤੇ ਲੁੱਟ-ਖਸੁੱਟ ਤੋਂ ਵੀ ਬਚਣਗੇ।   

ਸ਼੍ਰੀ ਸਿੱਧੂ ਨੇ ਕਿਹਾ ਕਿ ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਅਗਵਾਈ ਵਿਚ ਪਹਿਲਾਂ ਸਾਲ 2021 ਅਤੇ ਫਿਰ 2025 ਵਿਚ ਮੁੜ ਮਤਾ ਪਾਸ ਕਰ ਕੇ ਭੇਜਣ ਨਾਲ ਪੰਜਾਬ ਸਰਕਾਰ ਨੂੰ ਇਸ ਉਤੇ ਅਮਲ ਕਰਨ ਲਈ ਮਜ਼ਬੂਰ ਹੋਣਾ ਪਿਆ। ਉਹਨਾਂ ਇਕੱਠੇ ਹੋਏ ਲੋਕਾਂ ਨੂੰ ਇਸ ਜਿੱਤ ਦੀ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਦੀ ਤਰਾਂ ਅੱਗੇ ਤੋ ਵੀ ਉਹਨਾਂ ਦੇ ਹਿੱਤਾਂ ਲਈ ਲੜਦੇ ਰਹਿਣਗੇ।

 

Tags: Balbir Singh Sidhu , Punjab Pradesh Congress Committee , Congress , Punjab Congress , Amarjit Singh Jiti Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD