Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਅਰਵਿੰਦ ਕੇਜਰੀਵਾਲ ਨੇ ਸਿੱਖ ਵਿਦਵਾਨਾਂ ਦਾ ਕੀਤਾ ਸਨਮਾਨ

ਗੁਰੂ ਸਾਹਿਬ ਦੇ ਸੰਦੇਸ਼ ਪ੍ਰਚਾਰਨ ਬਾਰੇ ਕੀਤੀ ਚਰਚਾ

Arvind Kejriwal, AAP, Aam Aadmi Party, Tarunpreet Singh Sond, Harjot Singh Bains, Deepak Bali

Web Admin

Web Admin

5 Dariya News

ਚੰਡੀਗੜ੍ਹ , 01 Dec 2025

Last updated on: Dec 02, 2025, 11:10 IST

ਆਮ ਆਦਮੀ ਪਾਰਟੀ ('ਆਪ') ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਖੇ ਸਿੱਖ ਧਰਮ ਦੇ ਪ੍ਰਮੁੱਖ ਵਿਦਵਾਨਾਂ ਅਤੇ ਇਤਿਹਾਸਕਾਰਾਂ ਨੂੰ ਵਿਸ਼ੇਸ਼ ਤੌਰ 'ਤੇ ਬੁਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਨੂੰ ਇਹ ਸਨਮਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਸਮਾਗਮਾਂ ਨੂੰ ਸਫਲ ਬਣਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਦਿੱਤਾ ਗਿਆ।

ਸਨਮਾਨਿਤ ਕੀਤੇ ਗਏ ਵਿਦਵਾਨਾਂ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾਕਟਰ ਪਰਮਵੀਰ ਸਿੰਘ (ਸਿੱਖ ਵਿਦਵਾਨ ਤੇ ਉੱਗੇ ਇਤਿਹਾਸਕਾਰ), ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਿੱਖ ਸਿਧਾਂਤਾਂ 'ਤੇ ਲੰਮੀ ਪਕੜ ਰੱਖਣ ਵਾਲੇ ਡਾਕਟਰ ਅਮਰਜੀਤ ਸਿੰਘ, ਗੁਰਮਤ ਕਾਲਜ ਦੇ ਸਾਬਕਾ ਪ੍ਰਿੰਸੀਪਲ ਬੀਬੀ ਡਾਕਟਰ ਜਸਵੀਰ ਕੌਰ ਜੀ (ਗੁਰਮਤ ਦਾ ਪ੍ਰਚਾਰ ਕਰਨ ਵਾਲੇ ਤੇ ਨਵੀਂ ਪੀੜ੍ਹੀ ਨੂੰ ਗੁਰਮਤ ਨਾਲ ਜੋੜਨ ਵਾਲੇ), ਅਤੇ ਸ਼੍ਰੋਮਣੀ ਕਮੇਟੀ ਵਿੱਚ ਲੰਮਾ ਸਮਾਂ ਕੰਮ ਕਰ ਚੁੱਕੇ ਸਤਿਕਾਰਯੋਗ ਵਿਦਵਾਨ ਸਿਮਰਜੀਤ ਸਿੰਘ ਕੰਗ ਸਾਹਿਬ ਸ਼ਾਮਲ ਸਨ।

ਇਸ ਮੌਕੇ 'ਤੇ ਅਰਵਿੰਦ ਕੇਜਰੀਵਾਲ ਨੇ ਸਨਮਾਨਿਤ ਵਿਦਵਾਨਾਂ ਨਾਲ ਲੰਮਾ ਸਮਾਂ ਇਸ ਗੱਲ 'ਤੇ ਚਰਚਾ ਕੀਤੀ ਕਿ ਸਰਕਾਰ ਜਾਂ ਪਾਰਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਕੀ-ਕੀ ਕਰ ਸਕਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ, ਤਰੁਨਪ੍ਰੀਤ ਸਿੰਘ ਸੌਂਧ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਮਹਾਨ ਵਿਦਵਾਨਾਂ ਨੇ ਹਰ ਤਰ੍ਹਾਂ ਨਾਲ ਗੁਰੂ ਸਾਹਿਬ ਦੀ ਮਰਿਆਦਾ ਨੂੰ ਬਣਾਈ ਰੱਖਣ ਲਈ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਨੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਨਿਭਾਇਆ। ਵਿਦਵਾਨਾਂ ਨੇ ਸਮਾਗਮ ਦੀ ਸਫਲਤਾ ਲਈ ਹਰ ਚੀਜ਼ ਨੂੰ ਬਾਰੀਕੀ ਨਾਲ ਦੇਖਿਆ।  

ਕੇਜਰੀਵਾਲ ਨੇ ਇਨ੍ਹਾਂ ਵਿਦਵਾਨਾਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਭੂਮਿਕਾ ਇਤਿਹਾਸਕ ਹੈ। ਸਰਕਾਰ ਅਤੇ ਪਾਰਟੀ ਲੰਮਾ ਸਮਾਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹੋਰ ਕੀ-ਕੀ ਕਰ ਸਕਦੀ ਹੈ, ਇਸ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ।

 

Tags: Arvind Kejriwal , AAP , Aam Aadmi Party , Tarunpreet Singh Sond , Harjot Singh Bains , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD