Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਚਆਈਵੀ ਏਡਸ ਨੂੰ ਹਰਾਉਣ ਲਈ ਜਨ-ਜਨ ਵਿੱਚ ਜਾਗਰੁਕਤਾ ਫੈਲਾਉਣਾ ਜਰੂਰੀ - ਆਰਤੀ ਸਿੰਘ ਰਾਓ

ਨਾਗਰਿਕਾਂ ਦੇ ਨਾਲ-ਨਾਲ ਵਿਸ਼ੇਸ਼ਕਰ ਜਣੇਪਾ ਮਹਿਲਾਵਾਂ ਜਰੂਰ ਕਰਵਾਉਣ ਐਚਆਈਵੀ ਦੀ ਜਾਂਚ

Arti Singh Rao, Haryana, Bharatiya Janata Party, BJP, BJP Haryana

Web Admin

Web Admin

5 Dariya News

ਕੈਥਲ , 01 Dec 2025

Last updated on: Dec 03, 2025, 11:51 IST

ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਇੱਕ ਮਜਬੂਤ ਅਤੇ ਸੰਵੇਦਨਸ਼ੀਲ ਸਿਹਤ ਢਾਂਚਾ ਵਿਕਸਿਤ ਕੀਤਾ ਗਿਆ ਹੈ, ਜਿਸ ਦੀ ਗੁਣਵੱਤਾ ਨਾਲ ਐਚਆਈਵੀ ਸੰਕ੍ਰਮਿਤ ਦਾ ਹਰ ਸੰਭਵ ਇਲਾਜ ਕੀਤਾ ਜਾ ਰਿਹਾ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਭਾਰਤ ਨੂੰ ਏਡਸ ਮੁਕਤ ਬਨਾਉਣਾ ਹੈ, ਇਸ ਵਿੱਚ ਆਮਜਨਤਾ ਦੀ ਸਹਿਭਾਗਤਾ ਬਹੁਤ ਜਰੂਰੀ ਹੈ। 

ਐਚਆਈਵੀ ਏਡਸ ਇੱਕ ਗੰਭੀਰ ਬੀਮਾਰੀ ਹੈ। ਇਸ ਬੀਮਾਰੀ ਨੂੰ ਹਰਾਉਣ ਲਈ ਜਨ-ਜਨ ਨੂੰ ਜਾਗਰੁਕ ਕਰਨਾ ਜਰੂਰੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਸੋਮਵਾਰ ਨੂੰ ਕੈਥਲ ਵਿੱਚ ਵਿਸ਼ਵ ਏਡਸ ਦਿਵਸ ਮੌਕੇ 'ਤੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। 

ਇਸ ਤੋਂ ਪਹਿਲਾਂ ਮੰਤਰੀ ਆਰਤੀ ਸਿੰਘ ਰਾਓ ਨੇ ਸਕੂਲ ਪਰਿਸਰ ਵਿੱਚ ਸਿਹਤ ਵਿਭਾਗ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ। ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬੇ ਵਿੱਚ 104 ਆਈਸੀਟੀਸੀ ਕੇਂਦਰ, ਜਿਨ੍ਹਾਂ ਵਿੱਚ ਫਰੀਦਾਬਾਦ ਦੀ ਮੋਬਾਇਲ ਆਈਸੀਟੀਸੀ ਵੀ ਸ਼ਾਮਿਲ ਹੈ। 

ਹਰਿਆਣਾ ਵਿੱਚ 24 ਏਆਰਟੀ ਕੇਂਦਰ ਹਨ। ਜਿਨ੍ਹਾਂ ਵਿੱਚ 13 ਨਵੇਂ ਕੇਂਦਰ ਮੈਡੀਕਲ ਕਾਲਜਾਂ ਵਿੱਚ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 5 ਐਫਆਈਏਆਰਟੀ ਕੇਂਦਰ ਅਤੇ 4 ਲਿੰਕ ਏਆਰਟੀ ਕੇਂਦਰ ਵੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਨਾਲ ਜੀਵਨ ਰੱਖਿਅਕ ਦਵਾਈਆਂ ਦੀ ਉਪਲਬਧਤਾ ਸਾਰੇ ਖੇਤਰਾਂ ਵਿੱਚ ਯਕੀਨੀ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਪੀਪੀਪੀ ਮੋਡ ਰਾਹੀਂ ਅਲਟ੍ਰਾਸਾਊਂਡ, ਐਮਆਰਆਈ ਅਤੇ ਸੀਟੀ ਸਕੈਨ ਵਰਗੇ ਟੇਸਟ ਐਚਆਈਵੀ ਪੀੜਤਾਂ ਲਈ ਮੁਫਤ ਉਪਲਬਧ ਕਰਵਾਏ ਜਾ ਰਹੇ ਹਨ। ਦਸੰਬਰ, 2021 ਤੋਂ ਹਰਿਆਣਾ ਸਰਕਾਰ ਵੱਲੋਂ ਐਚਆਈਵੀ ਸੰਕ੍ਰਮਿਤ ਵਿਅਕਤੀਆਂ ਨੁੰ 2250 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ 54 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਇਸ ਸਾਲ 27 ਕਰੋੜ 78 ਲੱਖ ਰੁਪਏ ਮੰਜੂਰ ਕੀਤੇ ਗਏ ਹਨ। 

ਐਚਆਈਵੀ ਪੀੜਤ ਵਿਅਕਤੀਆਂ ਨੂੰ ਸਰਕਾਰੀ ਬਲੱਡ ਬੈਂਕ ਵੱਲੋਂ ਮੁਫਤ ਖੂਨ ਉਪਲਬਧ ਕਰਵਾਇਆ ਜਾਂਦਾ ਹੈ। ਭਾਰਤ ਸਰਕਾਰ ਦੇ ਰੇਲ ਮੰਤਰਾਲੇ ਵੱਲੋਂ ਨਾਮਜਦ ਏਆਰਟੀ ਕੇਂਦਰ ਵਿੱਚ ਇਲਾਜ ਲਈ ਏਡਸ ਦੇ ਮਰੀਜਾਂ ਨੂੰ ਦੂਜੀ ਸ਼੍ਰੇਣੀ ਵਿੱਚ 50 ਫੀਸਦੀ ਦੀ ਛੋਟ ਪ੍ਰਦਾਨ ਕੀਤੀ ਜਾਂਦੀ ਹੈ। 

ਹਰਿਆਣਾ ਰਾਜ ਵਿੱਚ ਐਚਆਈਵੀ/ਏਡਸ ਸੰਕ੍ਰਮਿਤ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਦਾ ਹੱਕਦਾਰ ਹੈ। ਹਰਿਆਣਾ ਦੇ ਹਰੇਕ ਜਿਲ੍ਹਾ ਵਿੱਚ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰ ਚਲਾਏ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਆਮਜਨਤਾ ਦੀ ਜਾਗਰੁਕਤਾ ਅਤੇ ਕਮਿਊਨਿਟੀ ਦੀ ਭਾਗੀਦਾਰੀ ਹੀ ਸਾਡੀ ਸਫਲਤਾ ਦਾ ਕੁੰਜੀ ਹੈ। 

ਹਰਿਆਣਾ ਰਾਜ ਏਡਸ ਕੰਟਰੋਲ ਸੋਸਾਇਟੀ ਵੱਲੋਂ ਨਿਯਮਤ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ। ਹਰਿਆਣਾ ਵਿੱਚ ਐਚਆਈਵੀ ਏਡਸ ਦੇ ਤਹਿਤ ਐਕਟ 2017 ਲਾਗੂ ਕੀਤਾ ਗਿਆ ਹੈ। ਹਰਿਆਣਾ ਰਾਜ ਦੇ ਛੇ ਡਿਵੀਜਨਲ ਕਮਿਸ਼ਨਰ ਨੂੰ ਲੋਕਪਾਲ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ ਐਚਆਈਵੀ ਸੰਕ੍ਰਮਿਤ ਵਿਅਕਤੀਆਂ ਦੇ ਅਧਿਕਾਰਾਂ ਨਾਲ ਜੁੜੇ ਕਿਸੇ ਵੀ ਉਲੰਘਣ 'ਤੇ ਸ਼ਿਕਾਇਤ ਦਰਜ ਕਰਨ ਅਤੇ ਹੱਲ ਪਾਉਣ ਦੀ ਮੁਫਤ ਵਿਵਸਥਾ ਹੈ। 

ਇਸ ਤੋਂ ਇਲਾਵਾ, ਟੋਲ ਫਰੀ ਰਾਸ਼ਟਰੀ ਹੈਲਪਲਾਇਨ ਨੰਬਰ 1097 ਗੁਪਤ ਰੂਪ ਨਾਲ ਜਾਣਕਾਰੀ, ਮਾਰਗਦਰਸ਼ਨ ਅਤੇ ਸਲਾਹ-ਮਸ਼ਵਰਾ ਪ੍ਰਦਾਨ ਕਰਨ ਲਈ ਸਦਾ ਉਪਲਬਧ ਹੈ। ਇਸ ਮੌਕੇ 'ਤੇ ਵਿਧਾਇਕ ਸ੍ਰੀ ਸਤਪਾਲ ਜਾਂਬਾ ਨੇ ਕਿਹਾ ਕਿ ਵਿਸ਼ਵ ਏਡਸ ਦਿਵਸ ਮਨਾਉਣ ਦਾ ਉਦੇਸ਼ ਲੋਕਾਂ ਨੂੰ ਜਾਗਰੁਕ ਕਰਨਾ ਹੈ। 

ਜਾਗਰੁਕਤਾ ਰਾਹੀਂ ਅਸੀਂ ਇਸ ਬੀਮਾਰੀ ਨੂੰ ਹਰਾ ਸਕਦੇ ਹਨ। ਸਰਕਾਰ ਵੱਲੋਂ ਅਨੇਕ ਪ੍ਰੋਗਰਾਮਾਂ ਰਾਹੀਂ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸੂਬਾ ਅਤੇ ਦੇਸ਼ ਨੁੰ ਨਸ਼ੇ ਤੋਂ ਮੁਕਤ ਕਰਨਾ ਹੈ। ਸਾਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਹੈ, ਉਨ੍ਹਾਂ ਦੀ ਹਰ ਏਕਟੀਵਿਟੀ 'ਤੇ ਨਿਗਰਾਨੀ ਰੱਖਣੀ ਹੈ। ਬੱਚਿਆਂ ਨੂੰ ਆਪਣਾ ਦੋਸਤ ਬਨਾਉਣ।

 

Tags: Arti Singh Rao , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD