Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਸਿੰਘ ਮਾਨ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ

ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, KAP Sinha, Chief Secretary of Punjab, Japan

Web Admin

Web Admin

5 Dariya News

ਜਾਪਾਨ , 02 Dec 2025

Last updated on: Dec 03, 2025, 12:37 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ, ਟੋਰੇ ਇੰਡਸਟਰੀਜ਼, ਪਾਰਲੀਮੈਂਟਰੀ ਵਾਈਸ-ਮਨਿਸਟਰ ਆਫ਼ ਇਕਨਾਮੀ, ਵਪਾਰ ਅਤੇ ਉਦਯੋਗ (ਐਮਈਟੀਆਈ), ਫੁਜਿਤਸੂ ਲਿਮਟਿਡ ਅਤੇ ਹੋਰਾਂ ਨਾਲ ਗੱਲਬਾਤ ਕੀਤੀ। 

ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਐਡਵਾਂਸਡ ਮੈਨੂਫੈਕਚਰਿੰਗ, ਮੋਬਿਲਟੀ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸਰਵਿਸਿਜ਼ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਜਾਪਾਨ ਨਾਲ ਰਣਨੀਤਕ ਸਮਝੌਤੇ ਦੀ ਇੱਛਾ ਪ੍ਰਗਟਾਈ। ਉਨ੍ਹਾਂ ਨੇ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਖੇਤਰਾਂ ਦੀਆਂ ਜ਼ਰੂਰਤਾਂ ਅਨੁਸਾਰ ਨਵਾਂ ਰੂਪ ਲੈ ਰਿਹਾ ਹੈ। 

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13-15 ਮਾਰਚ 2026 ਨੂੰ ਆਈਐਸਬੀ ਮੋਹਾਲੀ ਕੈਂਪਸ, ਪੰਜਾਬ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਦਰਸਾਉਂਦਾ ਹੈ, ਜੋ ਵੱਡੇ ਕਾਰੋਬਾਰੀ ਦਿੱਗਜ਼ਾਂ ਨੂੰ ਇੱਕ ਮੰਚ 'ਤੇ ਲਿਆ ਕੇ ਭਾਈਵਾਲੀ ਅਤੇ ਸਹਿਯੋਗ ਦੇ ਨਵੇਂ ਮੌਕੇ ਪੇਸ਼ ਕਰੇਗਾ। 

ਉਨ੍ਹਾਂ ਦੁਹਰਾਇਆ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਨਾਲ ਡੂੰਘੇ ਵਪਾਰਕ ਸਬੰਧਾਂ ਦੀ ਸਮਰੱਥਾ ਰੱਖਦੇ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਰਾਹੀਂ ਵਿਕਾਸ ਤੇ ਖੁਸ਼ਹਾਲੀ ਦਾ ਸਾਂਝਾ ਭਵਿੱਖ ਸਿਰਜਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਹਿੰਮਤੀ ਸੁਭਾਅ, ਲਚਕੀਲੇਪਣ, ਸਖ਼ਤ ਮਿਹਨਤ, ਉੱਦਮੀ ਭਾਵਨਾ, ਰਚਨਾਤਮਕਤਾ ਅਤੇ ਆਪਸੀ ਭਾਈਚਾਰੇ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ ਖਾਸ ਕਰਕੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਵੱਡੀ ਭੂਮਿਕਾ ਨਿਭਾਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਆਧੁਨਿਕ ਉਦਯੋਗ, ਤਕਨਾਲੋਜੀ ਅਤੇ ਵਿਸ਼ਵਵਿਆਪੀ ਸਹਿਯੋਗ ਲਈ ਇੱਕ ਮੋਹਰੀ ਕੇਂਦਰ ਬਣਨ ਦੀ ਦਿਸ਼ਾ ਵਿੱਚ ਨਵੇਂ ਦ੍ਰਿਸ਼ਟੀਕੋਣ ਨਾਲ ਅੱਗੇ ਵਧ ਰਿਹਾ ਹੈ। ਜਾਪਾਨੀ ਉਦਯੋਗ ਨਾਲ ਪੰਜਾਬ ਦੇ ਮਜ਼ਬੂਤ ਅਤੇ ਉਸਾਰੂ ਸਬੰਧਾਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਜਾਪਾਨੀ ਕੰਪਨੀਆਂ ਨੂੰ ਪੰਜਾਬ ਦੇ ਬਦਲਦੇ ਉਦਯੋਗਿਕ ਮਾਹੌਲ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਦਾ ਨਿੱਘਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਵਿਸ਼ਵਾਸ, ਅਨੁਸ਼ਾਸਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਦੀਆਂ ਕਦਰਾਂ ਕੀਮਤਾਂ ਪੰਜਾਬ ਅਤੇ ਜਾਪਾਨ ਦੀ ਬੁਨਿਆਦ ਹਨ, ਜੋ ਸੂਬੇ ਲਈ ਹੋਰ ਵੀ ਮਹੱਤਵਪੂਰਨ ਹੋ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨੀ ਕੰਪਨੀਆਂ ਨੇ ਆਪਣੇ ਕਾਰੋਬਾਰ ਨਾਲ ਪੰਜਾਬ ਵਿੱਚ ਪਹਿਲਾਂ ਹੀ ਵੱਡੀ ਸਫ਼ਲਤਾ ਦਰਜ ਕੀਤੀ ਹੈ ਅਤੇ ਹੁਣ ਇਥੋਂ ਦੀਆਂ ਹੋਰ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਲਈ ਆਪਣਾ ਵਿਸ਼ਵਾਸ ਅਤੇ ਰੁਚੀ ਦਿਖਾਈ ਹੈ। 

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਿਵੇਸ਼ ਲਈ ਦਿੱਤੇ ਨਿੱਘੇ ਸੱਦੇ ਪ੍ਰਤੀ ਜਾਪਾਨੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦੀ ਡੂੰਘੀ ਦਿਲਚਸਪੀ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਨਿਵੇਸ਼ ਨਾਲ ਨਾ ਸਿਰਫ਼ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ ਬਲਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਬਲ ਦੇਣਗੇ।

ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਜਾਪਾਨੀ ਨਿਵੇਸ਼ਕਾਂ ਨੂੰ ਹਰ ਪੱਖੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , KAP Sinha , Chief Secretary of Punjab , Japan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD