Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਦੇ ਜਾਪਾਨ ਦੌਰੇ ਦੀ ਸ਼ੁਰੂਆਤ

ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, KAP Sinha, Chief Secretary of Punjab, Japan

Web Admin

Web Admin

5 Dariya News

ਜਾਪਾਨ , 02 Dec 2025

Last updated on: Dec 03, 2025, 12:38 IST

ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। 

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।

ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਜਿਹਾ ਕਰਨਾ ਬਹੁਤ ਅਹਿਮ ਤੇ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਚੇਤੰਨ ਸ਼ਖਸੀਅਤ ਸਨ । 

ਉਨ੍ਹਾਂ ਨੇ ਦੁਨੀਆਂ ਭਰ ਵਿੱਚ ਘੁੰਮ ਕੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫਲਸਫੇ ਦਾ ਪ੍ਰਚਾਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰ ਪਿਤਾ ਨੇ ਆਜ਼ਾਦੀ ਸੰਘਰਸ਼ ਨੂੰ ਇੱਕ ਜਨ- ਅੰਦੋਲਨ ਵਿੱਚ ਬਦਲ ਕੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਤੇ ਇਤਿਹਾਸਕ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਲੋਕ ਅਜੋਕੇ ਭਾਰਤ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਲਈ ਹਮੇਸ਼ਾ ਇਸ ਰੌਸ਼ਨ-ਦਿਮਾਗ ਨੇਤਾ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਗਾਂਧੀ ਜੀ ਦੇ ਸੱਚ, ਸ਼ਾਂਤੀ, ਪਿਆਰ, ਮਿੱਤਰਤਾ ਅਤੇ ਅਹਿੰਸਾ ਦੇ ਸੰਦੇਸ਼ ਨੂੰ ਯਾਦ ਕਰਦੀ ਹੈ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚੱਲਣ ਦੇ ਯਤਨ ਵੀ ਕੀਤੇ ਜਾਂਦੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਫਲਸਫੇ ਦੀ ਅਜੋਕੇ ਸੰਸਾਰ ਵਿੱਚ ਬਹੁਤ ਅਹਿਮੀਅਤ ਦਿੱਤੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮਹਾਨ ਰਾਸ਼ਟਰੀ ਨੇਤਾ ਦੇ ਨਕਸ਼ੇ-ਕਦਮ ’ਤੇ ਚੱਲਣਾ ਚਾਹੀਦਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , KAP Sinha , Chief Secretary of Punjab , Japan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD