Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਾਇਬ ਸਿੰਘ ਸੈਣੀ ਨਾਲ ਕੈਨੇਡਾ ਦੀ ਰਾਜਦੂਤ ਨੇ ਕੀਤੀ ਮੁਲਾਕਾਤ

ਊਰਜਾ, ਖਨਨ, ਸਿੱਖਿਆ ਅਤੇ ਨਿਵੇਸ਼ ਜਿਹੇ ਕਈ ਖੇਤਰਾਂ ਵਿੱਚ ਸਹਿਯੋਗ ਵਧਾਉਣ ਨੂੰ ਲੈ ਕੇ ਹੋਈ ਚਰਚਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Chief Secretary Haryana, Dr Saket Kumar

Web Admin

Web Admin

5 Dariya News

ਚੰਡੀਗੜ੍ਹ , 02 Dec 2025

Last updated on: Dec 03, 2025, 16:18 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਰਾਜ ਸਰਕਾਰ ਹਰਿਆਣਾ ਨੂੰ ਸਿੱਖਿਆ ਦੇ ਖੇਤਰ ਵਿੱਚ ਗਲੋਬਲ ਹੱਬ ਬਨਾਉਣ ਦੇ ਲਗਾਤਾਰ ਯਤਨ ਕਰ ਰਹੀ ਹੈ। ਇਨ੍ਹਾਂ ਯਤਨਾਂ ਦੀ ਲੜੀ ਵਿੱਚ ਮੰਗਲਵਾਰ ਨੂੰ ਭਾਰਤ ਵਿੱਚ ਕੈਨਾਡਾ ਦੇ ਰਾਜਦੂਤ ਕ੍ਰਿਸਟੋਫਰ ਕੂਟਰ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕੋਲ੍ਹ ਉਨ੍ਹਾਂ ਦੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ 'ਤੇ ਸ਼ਿਸ਼ਟਾਚਾਰ ਭੇਂਟ ਕੀਤੀ।

ਇਸ ਮੌਕੇ 'ਤੇ ਕੈਨੇਡਾ ਨੇ ਹਰਿਆਣਾ ਰਾਜ ਦੇ ਨਾਲ ਸਿੱਖਿਆ, ਨਿਵੇੇਸ਼ ਅਤੇ ਤਕਨੀਕੀ ਸਹਿਯੋਗ ਜਿਹੇ ਖੇਤਰਾਂ ਵਿੱਚ ਮਦਦ ਕਰਨ ਦੀ ਪੇਸ਼ਕਸ਼ ਕਰਨ ਨਾਲ ਨਾਲ ਕੈਨੇਡਾ ਵੱਲੋਂ ਹਰਿਆਣਾ ਵਿੱਚ ਇੱਕ ਯੂਨਿਵਰਸਿਟੀ ਖੋਲਣ 'ਤੇ ਚਰਚਾ ਹੋਈ। ਮੀਟਿੰਗ ਦੌਰਾਨ ਚਰਚਾ ਕੀਤੀ ਗਈ ਕਿ ਫਾਸਟ ਟੈ੍ਰਕ ਸਿਸਟਮ ਰਾਹੀਂ ਹਰਿਆਣਾ ਅਤੇ ਕੈਨੇਡਾ ਦੇ ਨਿਵੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਜਾਵੇਗਾ।

ਫਾਸਟ ਟ੍ਰੈਕ ਸਿਸਟਮ ਰਾਹੀਂ ਅਨੁਮਤਿ ਪ੍ਰਕਿਰਿਆਵਾਂ ਦੇ ਸਰਲੀਕਰਨ, ਵਿਭਾਗਾਂ ਵਿੱਚਕਾਰ ਤਾਲਮੇਲ ਸਮੇਤ ਸਾਰੀ ਜਰੂਰੀ ਸੇਵਾਵਾਂ ਉਪਲਬਧ ਹੋ ਸਕਣਗੀਆਂ। ਇਸ ਦੇ ਇਲਾਵਾ ਹਰਿਆਣਾ ਦਾ ਤੇਜ ਆਰਥਿਕ ਵਾਧਾ, ਮਜਬੂਤ ਉਦਯੋਗਿਕ ਆਧਾਰ ਅਤੇ ਨਿਵੇਸ਼ ਅਨੁਕੂਲ ਨੀਤੀਆਂ ਨੂੰ ਵੇਖਦੇ ਹੋਏ ਕੈਨੇਡਾ ਨੇ ਰਾਜ ਦੇ ਨਾਲ ਨਾਲ ਆਰਥਿਕ ਅਤੇ ਰਣਨੀਤੀਕ ਜੁੜਾਅ ਨੂੰ ਹੋਰ ਮਜਬੂਤ ਕਰਨ ਵਿੱਚ ਰੂਚੀ ਵਿਅਕਤ ਕੀਤੀ ਹੈ।

ਹਰਿਆਣਾ ਅਤੇ ਕੈਨੇਡਾ ਵਿੱਚਕਾਰ ਇਹ ਪਹਿਲ ਰਾਜ ਵਿੱਚ ਨਿਵੇਸ਼ ਦੇ ਨਵੇਂ ਦੁਆਰ ਖੋਲੇਗੀ, ਰੁਜਗਾਰਾਂ ਨੂੰ ਗਤੀ ਦਵੇਗੀ ਅਤੇ ਗਲੋਬਲ ਸਾਂਝੇਦਾਰਿਆਂ ਨੂੰ ਮਜਬੂਤ ਬਣਾਵੇਗੀ। ਸਰਕਾਰ ਦਾ ਟੀਚਾ ਹੈ ਕਿ ਹਰਿਆਣਾ ਉਤਰੀ ਭਾਰਤ ਦਾ ਸਭ ਤੋਂ ਭਰੋਸੇਮੰਦ ਗਲੋਰਲ ਨਿਵੇਸ਼ ਵੱਜੋਂ ਸਥਾਪਿਤ ਕੀਤਾ ਜਾਵੇ।

ਇਸ ਦੌਰਾਨ ਸ੍ਰੀ ਕ੍ਰਿਸਟੋਫਰ ਕੂਟਰ ਨੇ ਮੁੱਖ ਮੰਤਰੀ ਨਾਲ ਵੇਸਟ ਟੂ ਏਨਰਜੀ, ਵਿਦਯੁਤ ਉਤਪਾਦਨ ਅਤੇ ਕੈਨੇਡਾ ਦੇ ਖਨਨ ਖੇਤਰ ਵਿੱਚ ਹਰਿਆਣਾ ਦੇ ਨੌਜੁਆਨਾਂ ਦੀ ਭਾਗੀਦਾਰੀ ਵਧਾਉਣ ਦੀ ਸੰਭਾਵਨਾਵਾਂ 'ਤੇ ਵੀ ਵਿਸਥਾਰ ਚਰਚਾ ਕੀਤੀ। ਇਸ ਦੇ ਇਲਾਵਾ ਉਨ੍ਹਾਂ ਨੇ ਕੈਨੇਡਾ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਲਈ ਆਕਰਸ਼ਿਤ ਕਰਨ ਸਬੰਧੀ ਵਿਸਥਾਰ ਰੋਡਮੈਪ 'ਤੇ ਵੀ ਵਿਚਾਰ-ਵਟਾਂਦਰਾ ਕੀਤੀ ਤਾਂ ਜੋ ਦੋਹਾਂ ਪੱਖਾਂ ਦੇ ਵਿਅਵਸਾਇਕ ਸਬੰਧ ਅਤੇ ਵੱਧ ਮਜਬੂਤ ਬਣ ਸਕੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਯੁਵਾਵਾਂ ਨੂੰ ਗਲੋਰਲ ਪੱਧਰ 'ਤੇ ਮੌਕੇ ਪ੍ਰਦਾਨ ਕਰਨ ਅਤੇ ਸੂਬੇ ਨੂੰ ਵਿਕਾਸ ਦੇ ਨਵੇਂ ਆਯਾਮਾਂ ਵੱਲ ਲੈ ਜਾਣ ਲਈ ਪ੍ਰਤੀਬੱਧ ਹੈ। ਨਾਲ ਹੀ ਯੁਵਾਵਾਂ ਨੂੰ ਵਿਦੇਸ਼ਾਂ ਵਿੱਚ ਰੁਜਗਾਰ ਦੇ ਮੌਕੇ ਦਿਲਵਾਉਣ ਲਈ ਵੀ ਵਿਸਥਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨੇ ਸਾਲ 2047 ਤੱਕ ਹਰਿਆਣਾ ਦੀ ਅਰਥਵਿਵਸਥਾ ਨੂੰ ਇੱਕ ਟ੍ਰਿਲਿਅਨ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਵਿੱਚ ਊਰਜਾ, ਸਿੱਖਿਆ, ਏਆਈ ਆਦਿ ਖੇਤਰਾਂ ਦਾ ਪ੍ਰਮੁੱਖ ਯੋਗਦਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੂੰ ਗਲੋਬਲ ਮੰਚ 'ਤੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਨਾਉਣ ਲਈ ਰਾਜ ਸਰਕਾਰ ਨੇ ਇਜ਼ ਆਫ਼ ਡੂਇੰਗ ਨੂੰ ਪ੍ਰਾਥਮਿਕਤਾ ਦਿੱਤੀ ਹੈ। 

ਇਸ ਦੇ ਲਹੀ ਸਰਕਾਰ ਨੇ ਵੱਖ ਤੋਂ ਵਿਦੇਸ਼ ਸਹਿਯੋਗ ਵਿਭਾਗ ਦਾ ਗਠਨ ਕੀਤਾ ਹੈ ਜੋ ਲਗਾਤਾਰ ਰਾਜਦੂਤਾਂ ਅਤੇ ਨਿਵੇਸ਼ਕਾਂ ਅਤੇ ਹੋਰ ਪ੍ਰਤੀਨਿਧੀਆਂ ਨਾਲ ਤਾਲਮੇਲ ਸਥਾਪਿਤ ਕਰ ਸਹਿਯੋਗ ਨੂੰ ਵਧਾਵਾ ਦੇ ਰਿਹਾ ਹੈ। ਸ੍ਰੀ ਕ੍ਰਿਸਟੋਫਰ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇ ਵਿੱਚ ਹਰਿਆਣਾ ਅਤੇ ਕੈਨੇਡਾ ਵਿੱਚਕਾਰ ਇਹ ਸਾਂਝੇਦਾਰੀ ਬਹੁਆਯਾਮੀ ਰੂਪ ਵੱਜੋਂ ਅੱਗੇ ਵਧੇਗੀ ਅਤੇ ਇਸ ਦਾ ਲਾਭ ਸਿੱਧੇ ਸਿੱਧੇ ਸੂਬੇ ਦੇ ਲੋਕਾਂ ਅਤੇ ਨੌਜੁਆਨਾਂ ਨੂੰ ਮਿਲੇਗਾ।

ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਵਿਦੇਸ਼ ਸਹਿਯੋਗ ਵਿਭਾਗ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ ਸਮੇਤ ਹੋਰ ਅਧਿਕਾਰੀ ਮੌਜ਼ੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Chief Secretary Haryana , Dr Saket Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD