Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੁਸ਼ਾਸਨ ਦਿਵਸ ਤੱਕ ਸਾਰੀ ਨਾਗਰਿਕ ਸੇਵਾਵਾਂ ਨੂੰ ਆਟੋ ਅਪੀਲ ਸਿਸਟਮ 'ਤੇ ਆਨਬੋਰਡ ਕਰਨਾ ਯਕੀਨੀ ਕਰਨ - ਨਾਇਬ ਸਿੰਘ ਸੈਣੀ

ਜਨਤਾ ਦੀ ਸੇਵਾ ਸਰਕਾਰ ਦੀ ਪਹਿਲੀ ਜਿਵੇਵਾਰੀ, ਨਾਗਰਿਕ ਸੇਵਾਵਾਂ ਦੀ ਸੁਗਮ ਪਹੁੰਚ ਹਰ ਹਾਲ ਵਿੱਚ ਹੋਵੇ ਯਕੀਨੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Chief Secretary Haryana, Dr Sumita Misra, Sudhir Rajpal

Web Admin

Web Admin

5 Dariya News

ਚੰਡੀਗੜ੍ਹ , 02 Dec 2025

Last updated on: Dec 03, 2025, 16:21 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗਾਂ ਦੀ ਸਾਰੀ ਪੈਂਡਿੰਗ ਨਾਗਰਿਕ ਸੇਵਾਵਾਂ ਨੂੱ 25 ਦਸੰਬਰ, ਸੁਸਾਸ਼ਨ ਦਿਵਸ ਤੱਕ ਆਟੋ ਅਪੀਲ ਸਿਸਟਮ 'ਤੇ ਪੂਰੀ ਤਰ੍ਹਾ ਨਾਲ ਆਨਬੋਰਡ ਕਰਨਾ ਯਕੀਨੀ ਕਰਨ ਤਾਂ ਜੋ ਜਨਤਾ ਨੂੰ ਸੇਵਾਵਾਂ ਦਾ ਸਮੇਂ 'ਤੇ ਲਾਭ ਮਿਲ ਸਕੇ। ਮੁੱਖ ਮੰਤਰੀ ਅੱਜ ਇੱਥੇ ਆਟੋ ਅਪੀਲ ਸਿਸਟਮ ਦੀ ਪ੍ਰਗਤੀ ਨੂੰ ਲੈ ਕੇ ਬੁਲਾਈ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਇੱਕ ਤੋਂ ਵੱਧ ਪੋਰਟਲ ਸੰਚਾਲਿਤ ਹਨ, ਉਨ੍ਹਾਂ ਵਿੱਚ ਬਿਹਤਰ ਇੰਟੀਗ੍ਰੇਸ਼ਨ ਯਕੀਨੀ ਕੀਤਾ ਜਾਵੇ ਤਾਂ ਜੋ ਡੇਟਾ ਤੱਕ ਸਹਿਜ ਪਹੁੰਚ ਹੋਵੇ ਅਤੇ ਨਾਗਰਿਕਾਂ ਨੂੰ ਸੇਵਾਵਾਂ ਦਾ ਲਾਭ ਸਮੇਂਬੱਧ ਮਿਲ ਸਕੇ। ਨਾਲ ਹੀ, ਜੋ ਸੇਵਾਵਾਂ ਭਾਰਤ ਸਰਕਾਰ ਦੇ ਪੋਰਟਲਾਂ ਰਾਹੀਂ ਸੰਚਾਲਿਤ ਹੁੰਦੀਆਂ ਹਨ, ਉਨ੍ਹਾਂ ਨੂੱ ਵੀ ਕੇਂਦਰ ਦੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਜਲਦੀ ਤੋਂ ਜਲਦੀ ਆਟੋ ਅਪੀਲ ਸਿਸਟਮ 'ਤੇ ਆਨਬੋਰਡ ਕੀਤਾ ਜਾਵੇ ਤਾਂ ਜੋ ਇਹ ਪ੍ਰਣਾਲੀ ਸੁਸਾਸ਼ਨ ਦਿਵਸ ਤੱਕ ਪੂਰੀ ਤਰ੍ਹਾ ਨਾਲ ਲਾਗੂ ਹੋ ਸਕੇ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਸਾਸ਼ਨਿਕ ਸਕੱਤਰ ਆਪਣੇ ਕੰਟਰੋਲਧੀਨ ਵਿਭਾਗਾਂ ਦੀ ਨਾਗਰਿਕ ਸੇਵਾਵਾਂ ਦੀ ਨਿਯਮਤ ਮਾਨੀਟਰਿੰਗ ਕਰਨ। ਉਨ੍ਹਾਂ ਨੇ ਕਿਹਾ ਕਿ ਫੀਲਡ ਪੱਧਰ ਤੱਕ ਹਰੇਕ ਅਧਿਕਾਰੀ-ਕਰਮਚਾਰੀ ਦੀ ਸਪਸ਼ਟ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਤਾਂ ੧ੋ ਨਿਰਧਾਰਿਤ ਸਮੇਂ ਵਿੱਚ ਸਾਰੇ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਯਕੀਨੀ ਹੋ ਸਕੇ। 

ਉਨ੍ਹਾਂ ਨੈ ਕਿਹਾ ਕਿ ਜਨਤਾ ਦੀ ਸੇਵਾ ਕਿਸੇ ਵੀ ਸਰਕਾਰ ਅਤੇ ਉਸਦੇ ਪ੍ਰਸਾਸ਼ਨਿਕ ਸਿਸਟਮ ਦੀ ਪਹਿਲੀ ਜਿਮੇਵਾਰੀ ਹੈ, ਇਸ ਲਈ ਨਾਗਰਿਕ ਕੇਂਦ੍ਰਿਤ ਸੇਵਾਵਾਂ ਦੀ ਸੁਗਮ ਪਹੁੰਚ ਹਰ ਹਾਲ ਵਿੱਚ ਸਕੀਨੀ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਦਸਿਆ ਗਿਆ ਕਿ ਹਰਿਆਣਾ ਸੇਵਾ ਦਾ ਅਧਿਕਾਰ ਐਕਟ, 2014 ਤਹਿਤ 794 ਨਾਗਰਿਕ ਸੇਵਾਵਾਂ ਨੂੰ ਨੋਟੀਫਾਇਡ ਕੀਤਾ ਗਿਆ ਹੈ। ਦੇਰੀ ਪਾਏ ਜਾਣ 'ਤੇ ਰਾਇਟ ਟੂ ਸਰਵਿਸ ਕਮੀਸ਼ਨ ਵੱਲੋਂ ਸਬੰਧਿਤ ਅਧਿਕਾਰੀ/ਕਰਮਚਾਰੀ 'ਤੇ ਜੁਰਮਾਨਾ ਵੀ ਲਗਾਇਆ ਜਾਂਦਾ ਹੈ। 

ਹੁਣ ਤੱਕ ਆਟੋ ਅਪੀਲ ਸਿਸਟਮ ਵਿੱਚ ਸੇਵਾ ਦੇਰੀ ਨਾਲ ਸਬੰਧਿਤ 24,18,370 ਅਪੀਲਾਂ ਦਰਜ ਹੋਈਆਂ ਹਨ, ਜਿਨ੍ਹਾਂ ਵਿੱਚੋਂ 22,07,307 ਪਹਿਲੀ ਅਪੀਲ ਅਥਾਰਿਟੀ ਅਤੇ 2,06,495 ਦੂਜੀ ਅਪੀਲ ਅਥਾਰਿਟੀ ਨੂੰ ਭੇਜੀ ਗਈ। ਸਿਰਫ 4,568 ਅਪੀਲ ਰਾਇਟ ਟੂ ਸਰਵਿਸ ਕਮੀਸ਼ਨ ਤੱਕ ਪਹੁੰਚੀ, ਜਿਨ੍ਹਾਂ 'ਤੇ ਕਮੀਸ਼ਨ ਨੇ ਐਕਸ਼ਨ ਲਿਆ ਹੈ। 

ਰਾਜ ਸਰਕਾਰ ਵੱਲੋਂ ਇਸ ਪ੍ਰਣਾਲੀ ਨੂੰ ਲਾਗੂ ਕਰਨ ਦਾ ਉਦੇਸ਼ ਆਖੀਰੀ ਵਿਅਕਤੀ ਤੱਕ ਸਰਕਾਰੀ ਸੇਵਾਵਾਂ ਦੀ ਸਮੇਂਬੱਧ ਉਪਲਬਧਤਾ ਯਕੀਨੀ ਕਰਨਾ ਹੈ। ਇਸ ਤੋਂ ਪਹਿਲਾਂ ਰਾਇਟ ਟੂ ਸਰਵਿਸ ਕਮੀਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਟੀ.ਸੀ. ਗੁਪਤਾ ਨੇ ਆਟੋ ਅਪੀਲ ਸਿਸਟਮ ਦੀ ਕਾਰਜਪ੍ਰਣਾਲੀ ਅਤੇ ਪ੍ਰਗਤੀ ਦੇ ਬਾਰੇ ਵਿੱਚ ਵਿਸਤਾਰ ਨਾਲ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਟ੍ਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾਸ਼ੇਖਰ ਵੁੰਡਰੂ, ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼ਿਆਮਲ ਮਿਸ਼ਰਾ, ਜਨਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Chief Secretary Haryana , Dr Sumita Misra , Sudhir Rajpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD