Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਐਸ ਏ ਐਸ ਨਗਰ ਲਈ ਤਾਇਨਾਤ ਪੰਚਾਇਤ ਸੰਮਤੀ ਚੋਣਾਂ ਬਾਰੇ ਚੋਣ ਅਬਜ਼ਰਵਰ ਵੱਲੋਂ ਡੀ ਸੀ, ਐੱਸ ਐੱਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਚੋਣ ਨਿਗਰਾਨ ਅਮ੍ਰਿਤ ਸਿੰਘ ਨੇ ਜ਼ਿਲ੍ਹੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਖਿਆ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Harmandeep Singh Hans, Sonam Choudhary, Amrit Singh

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Dec 2025

Last updated on: Dec 03, 2025, 17:27 IST

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ, ਡਾਇਰੈਕਟਰ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਨੇ ਅੱਜ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣਾ ਨੁਮਾਇੰਦਾ ਚੁਣਨ ਦਾ ਅਧਿਕਾਰ ਹੋਵੇ। ਕਿਸੇ ਵੀ ਉਲੰਘਣਾ ਦੀ ਸਥਿਤੀ ਵਿੱਚ ਆਪਣੇ ਨਾਲ ਸੰਪਰਕ ਕਰਨ ਲਈ ਸੰਪਰਕ ਨੰਬਰ ਅਤੇ ਈਮੇਲ ਆਈ ਡੀ ਜਾਰੀ ਕਰਦਿਆਂ, ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਮੋਬਾਈਲ ਨੰਬਰ, 62397-34578 ਅਤੇ ਈ ਮੇਲ ਆਈਡੀ [email protected] ਰਾਹੀਂ ਸ਼ਿਕਾਇਤ ਕਰ ਸਕਦਾ ਹੈ। 

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ, ਮੋਹਾਲੀ ਦੀ ਪਹਿਲੀ ਮੰਜ਼ਿਲ ਤੇ ਸਥਿੱਤ ਕਮਰਾ ਨੰਬਰ 257 ਵਿੱਚ ਵੀ ਚੋਣ ਨਿਗਰਾਨ ਨੂੰ ਸੰਬੋਧਿਤ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਡੇਰਾਬੱਸੀ ਦੇ 22, ਪੰਚਾਇਤ ਸੰਮਤੀ ਖਰੜ ਦੇ 15 ਅਤੇ ਪੰਚਾਇਤ ਸੰਮਤੀ ਮਾਜਰੀ ਦੇ 15 ਜ਼ੋਨਾਂ ਲਈ ਨਾਮਜ਼ਦਗੀਆਂ ਦਾ ਅਮਲ ਚੱਲ ਰਿਹਾ ਹੈ, ਜਿਸ ਦੀ ਕਲ੍ਹ 4 ਦਸੰਬਰ ਨੂੰ ਆਖਰੀ ਮਿਤੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਗਿਆ 6 ਦਸੰਬਰ, 2025 ਨੂੰ ਹੋਵੇਗੀ।

ਨਾਮਜ਼ਦਗੀ ਪੱਤਰ ਦਾਖਲ ਕਰਨ, ਪੜਤਾਲ ਅਤੇ ਵਾਪਸ ਲੈਣ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਨਿਰਧਾਰਤ ਦਫਤਰਾਂ ਵਿੱਚ ਨੀਯਤ ਕੀਤਾ ਗਿਆ ਹੈ। ਮਤਦਾਨ 14 ਦਸੰਬਰ, 2025 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗਾ ਜਦਕਿ ਗਿਣਤੀ 17 ਦਸੰਬਰ ਨੂੰ ਹੋਵੇਗੀ। ਪੋਲਿੰਗ ਪਾਰਟੀਆਂ ਦੀ ਸਿਖਲਾਈ 8, 10 ਤੇ 13 ਦਸੰਬਰ ਨੂੰ ਹੋਵੇਗੀ।

ਮਤਦਾਨ ਬੈਲੇਟ ਪੇਪਰਾਂ ਦੀ ਮੱਦਦ ਨਾਲ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਦੀ ਸਮੁੱਚੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਜੋ ਕਿ ਗਿਣਤੀ ਵਾਲੇ ਦਿਨ ਵੀ ਹੋਵੇਗੀ। ਐਸ.ਐਸ.ਪੀ ਹਰਮਨਦੀਪ ਸਿੰਘ ਹਾਂਸ ਨੇ ਚੋਣ ਅਬਜ਼ਰਵਰ ਨੂੰ ‘ਪ੍ਰੀ-ਪੋਲ’ ਅਤੇ ‘ਪੋਲ-ਡੇਅ’ ਦੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਕਿਸੇ ਨੂੰ ਵੀ ਵੋਟਰਾਂ ਵਿੱਚ ਡਰ ਜਾਂ ਲੋਭ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। 

ਇਸੇ ਤਰ੍ਹਾਂ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨਾਲ ਪੋਲਿੰਗ ਪ੍ਰਕਿਰਿਆ 'ਤੇ ਵੀ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ। ਚੋਣ ਅਬਜ਼ਰਵਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਲਗਾਏ ਗਏ ਚੋਣ ਜ਼ਾਬਤੇ ਦੀ ਉਲੰਘਣਾ ਨਾ ਕਰਨ ਨੂੰ ਯਕੀਨੀ ਬਣਾਉਣ ਲਈ, ਸਾਰੇ ਉਮੀਦਵਾਰਾਂ ਲਈ ਇੱਕੋ ਜਿਹੇ ਹੋਣੇ ਚਾਹੀਦੇ ਹਨ। ਉਨ੍ਹਾਂ ਵੋਟਰਾਂ ਅਤੇ ਸਮੂਹ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਲਈ ਪੰਚਾਇਤ ਸੰਮਤੀ ਚੋਣਾਂ ਦੌਰਾਨ ਭਾਈਚਾਰਾ ਅਤੇ ਅਮਨ-ਕਾਨੂੰਨ ਬਣਾਈ ਰੱਖਣ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਪਰਮਬੀਰ ਕੌਰ, ਚੋਣ ਅਬਜ਼ਰਵਰ ਦੇ ਐਲ ਓ ਖੁਸ਼ਵਿੰਦਰ ਸਿੰਘ, ਕਾਰਜਕਾਰੀ ਇੰਜਨੀਅਰ ਡ੍ਰੇਨੇਜ ਕਮ ਮਾਈਨਿੰਗ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਾਮਲ ਹਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Harmandeep Singh Hans , Sonam Choudhary , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD