Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜਾਪਾਨ ਦੌਰੇ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

ਪੰਜਾਬ ਅਤੇ ਜਾਪਾਨ ਦੀ ਮੋਹਰੀ ਕੰਪਨੀ ਟੀ.ਐਸ.ਐਫ. ਨੇ ਸੂਬੇ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਐਮ.ਓ.ਯੂ. ਕੀਤਾ ਸਹੀਬੱਧ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, Japan

Web Admin

Web Admin

5 Dariya News

ਜਾਪਾਨ , 03 Dec 2025

Last updated on: Dec 04, 2025, 11:24 IST

ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਸਹੀਬੱਧ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ, ਜੋ ਜਾਪਾਨ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਪੰਜਾਬ ਵਿੱਚ ਇੱਕ ਹੁਨਰ ਉੱਤਮਤਾ ਕੇਂਦਰ ਸ਼ੁਰੂ ਕਰਨ ਵਿੱਚ ਸਾਂਝੇਦਾਰੀ ਅਤੇ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਹੈ ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ/ਕਾਮਿਆਂ/ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਲੋੜੀਂਦੇ ਹੁਨਰਾਂ ਦਾ ਪਸਾਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਸਾਂਝੇਦਾਰੀ ਦੇ ਖੇਤਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਮੌਜੂਦਾ ਅਤੇ ਉੱਭਰ ਰਹੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਪ੍ਰਦਾਨ ਕਰਨ ’ਤੇ ਅਧਾਰਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਂਝੇਦਾਰੀ ਉਨ੍ਹਾਂ ਜਦੀਦ ਅਤੇ ਤਕਨੀਕੀ ਹੁਨਰਾਂ ’ਤੇ ਵੀ ਕੇਂਦਰਿਤ ਹੈ, ਜੋ ਜ਼ਿਆਦਾਤਰ ਆਸਾਨੀ ਨਾਲ ਉਪਲਬਧ ਨਹੀਂ ਅਤੇ ਇਸ ਸਮਝੌਤੇ ਤਹਿਤ ਉਦਯੋਗ-ਜਗਤ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਸਿਖਲਾਈ ਪ੍ਰਮਾਣੀਕਰਣ ਵੀ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ (ਐਮਓਯੂ) ਪੰਜਾਬ ਅਤੇ ਭਾਰਤ ਭਰ ਵਿੱਚ ਟੀ.ਐਸ.ਐਫ. ਅਤੇ ਹੋਰ ਵੱਡੇ ਪੱਧਰ ਦੇ ਉਦਯੋਗਾਂ ਵਿੱਚ ਅਪ੍ਰੈਂਟਿਸਸ਼ਿਪ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਵੀ ਰਾਹ ਪੱਧਰਾ ਕਰੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਪੌਲੀਟੈਕਨਿਕ/ਤਕਨੀਕੀ ਸੰਸਥਾ ਨਾਲ ਸਾਂਝੇ ਵਿਕਾਸ ਅਤੇ ਸਿਖਲਾਈ ਦੇਣ ਸਬੰਧੀ ਅਕਾਦਮਿਕ ਸਹਿਯੋਗ ’ਤੇ ਵੀ ਜ਼ੋਰ ਦੇਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟੀ.ਐਸ.ਐਫ. ਉਦਯੋਗ ਦੀਆਂ ਜ਼ਰੂਰਤਾਂ ਦੇ ਆਧਾਰ ’ਤੇ ਵਿੱਤੀ ਸਹਾਇਤਾ, ਤਕਨੀਕੀ ਜਾਣਕਾਰੀ, ਸਿਖਲਾਈ ਸਹਾਇਤਾ ਅਤੇ ਪਾਠਕ੍ਰਮ ਡਿਜ਼ਾਈਨਿੰਗ ਵੀ ਪ੍ਰਦਾਨ ਕਰੇਗਾ।  

ਉਨ੍ਹਾਂ ਕਿਹਾ ਕਿ ਇਸ ਦੌਰਾਨ ਅਪ੍ਰੈਂਟਿਸਸ਼ਿਪਾਂ ਦੀ ਸਹੂਲਤ ਵੀ ਹੋਵੇਗੀ ਅਤੇ ਯੋਗ ਤੇ ਸਿਖਿਆਰਥੀਆਂ ਲਈ ਢੁਕਵੇਂ ਰੁਜ਼ਗਾਰ ਮੌਕੇ ਵੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਟੀ.ਐਸ.ਐਫ. ਨੇ ਰਸਮੀ ਤੌਰ ’ਤੇ ਲਗਪਗ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਆਪਣੀ ਮੌਜੂਦਾ ਨਿਰਮਾਣ ਸਹੂਲਤ ਦਾ ਵਿਸਥਾਰ ਕਰਨ ਦੀ ਇੱਛਾ  ਪ੍ਰਗਟਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ ਦਾ ਉਦੇਸ਼ ਸਮਰੱਥਾ ਵਧਾਉਣਾ, ਨਵੇਂ ਰੁਜ਼ਗਾਰ ਦੀ ਸਹੂਲਤ , ਉੱਨਤ ਤਕਨਾਲੋਜੀਆਂ ਨੂੰ ਏਕੀਕ੍ਰਿਤ ਕਰਨਾ ਅਤੇ ਭਾਰਤ ਵਿੱਚ ਉਨ੍ਹਾਂ ਦੀ ਦੀਰਘਕਾਲੀ ਤੇ ਸਥਾਈ ਮੌਜੂਦਗੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਦਾ ਮੰਤਵ ਸਮਰੱਥਾ ਦਾ ਵਿਸਥਾਰ, ਰੁਜ਼ਗਾਰ ਮੌਕਿਆਂ ਵਿੱਚ ਵਾਧਾ ਅਤੇ ਤਕਨਾਲੋਜੀ ਵਿੱਚ ਵਾਧਾ ਕਰਨਾ ਹੈ ਕਿਉਂਕਿ ਟੀਐਸਐਫ ਨੇ ਸੂਬੇ ਪ੍ਰਤੀ ਆਪਣੀ ਲੰਬੇ ਸਮੇਂ ਦੀ ਵਚਨਬੱਧਤਾ ਪ੍ਰਗਟਾਈ ਹੈ। 

ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਇਨ੍ਹਾਂ ਕਾਰਜਾਂ ਅਤੇ ਵਿਸਥਾਰ ਲਈ ਟੀਐਸਐਫ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਸੂਬੇ ਵਿੱਚ ਕੰਮ ਕਰਨ ਦੇ ਆਪਣੇ ਤਜਰਬੇ ਨੂੰ ਸਾਂਝਾ ਕਰਦੇ ਹੋਏ ਟੀ.ਐਸ.ਐਫ. ਗਰੁੱਪ ਨੇ ਇਸ ਨੂੰ ਇੱਕ ਮਜ਼ਬੂਤ ਉਦਯੋਗ- ਸਰਕਾਰੀ ਭਾਈਵਾਲੀ, ਸਹਿਜ ਸਹੂਲਤ, ਉੱਚ-ਗੁਣਵੱਤਾ ਵਾਲੀ ਕਾਰਜਬਲ ਉਪਲਬਧਤਾ, ਨਿਰੰਤਰ ਬਿਜਲੀ ਸਪਲਾਈ ਅਤੇ ਨਿਰੰਤਰ ਨਿਵੇਸ਼ਕ-ਅਨੁਕੂਲ ਵਾਤਾਵਰਣ ਦਾ ਮੁੱਢ ਦੱਸਿਆ ਹੈ। 

ਉਨ੍ਹਾਂ ਕਿਹਾ ਕਿ ਗਰੁੱਪ ਸੂਬੇ ਵਿੱਚ ਆਪਣੇ ਪ੍ਰਸਤਾਵਿਤ ਵਿਸਥਾਰ ਰਾਹੀਂ ਇਸ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਸ ਕਰਦਾ ਹੈ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਜ਼ਰੂਰੀ ਪ੍ਰਵਾਨਗੀਆਂ ਅਤੇ ਸੰਚਾਲਨ ਜ਼ਰੂਰਤਾਂ ਨੂੰ ਆਸਾਨ ਬਣਾਉਣ ਲਈ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਤੋਂ ਨਿਰੰਤਰ ਸਹਿਯੋਗ ਦੀ ਆਸ ਪ੍ਰਗਟਾਈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , Japan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD