Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 3 ਵਜੇ ਤੋਂ ਪਹਿਲਾਂ ਪੁੱਜਣ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਲ ਕਰਨ ਸਮੇਤ ਸੁਰੱਖਿਆ ਤੇ ਹੋਰ ਸਾਰੇ ਪ੍ਰਬੰਧ ਪੁਖ਼ਤਾ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਵੱਲੋਂ ਏ.ਡੀ.ਸੀ, ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਨਾਮਜ਼ਦਗੀ ਪ੍ਰਕ਼ਿਆ ਦਾ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 03 Dec 2025

Last updated on: Dec 04, 2025, 12:00 IST

ਪਟਿਆਲਾ ਜ਼ਿਲ੍ਹਾ ਪ੍ਰੀ਼ਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਹ ਚੋਣਾਂ, ਨਿਰਪੱਖ, ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਤੇ ਏ.ਡੀ.ਸੀ. ਸ਼ਹਿਰੀ ਵਿਕਾਸ ਤੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀ਼ਸ਼ਦ ਡਾ. ਇਸਮਤ ਵਿਜੇ ਸਿੰਘ ਸਮੇਤ ਸਬੰਧਤ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਕਿਸੇ ਉਮੀਦਵਾਰ ਨੂੰ ਨਾਮਜ਼ਦਗੀਆਂ ਦਾਖਪਲ ਕਰਨ ਸਮੇਂ ਕੋਈ ਅਸੁਵਿਧਾ ਨਾ ਹੋਵੇ, ਇਸ ਲਈ ਨਾਮਜ਼ਦਗੀ ਦਾਖਲ ਕਰਨ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਦੁਆਲੇ  ਪੁਲਿਸ ਸੁਰੱਖਿਆ ਪ੍ਰਬੰਧ ਪੁਖ਼ਤਾ ਹੋਣ। ਇਸ ਤੋਂ ਬਿਨ੍ਹਾਂ 3 ਵਜੇ ਤੋਂ ਪਹਿਲਾਂ ਪੁੱਜਣ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲਏ ਜਾਣ ਲਈ ਉਨ੍ਹਾਂ ਨੂੰ ਟੋਕਨ ਦੇ ਕੇ ਪੁਖ਼ਤਾ ਪ੍ਰਬੰਧ ਕੀਤੇ ਜਾਣ। 

ਇਸ ਤੋਂ ‌ਬਿਨ੍ਹਾਂ ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਉਹ ਲੋੜੀਂਦੀ ਐਨ.ਓ.ਸੀ ਜਾਰੀ ਕੀਤੇ ਜਾਣ ਵਿੱਚ ਕੋਈ ਢਿੱਲ ਮੱਠ ਨਾ ਵਰਤਣ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਕੋਲ ਲੋੜੀਂਦੀ ਐਨਓਸੀ ਜਾਂ ਨੋ ਡਿਊ ਸਰਟੀਫਿਕੇਟ ਨਹੀਂ ਹੈ ਤਾਂ ਉਸ ਤੋਂ ਐਫੀਡੇਵਿਟ ਲਿਆ ਜਾ ਸਕਦਾ ਹੈ।  

ਡਾ. ਪ੍ਰੀਤੀ ਯਾਦਵ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਇਹ ਚੋਣਾਂ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਸਮੂਹ ਅਧਿਕਾਰੀ ਇਕ ਦੂਜੇ ਨਾਲ ਆਪਸੀ ਤਾਲਮੇਲ ਕਰਦੇ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਸਮੇਤ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਸਮੁੱਚੇ ਅਮਲੇ ਨੂੰ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਸਫਲ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ।

ਇਸ ਮੌਕੇ ਰਿਟਰਨਿੰਗ ਅਫ਼ਸਰ ਆਰਟੀਓ ਬਬਨਦੀਪ ਸਿੰਘ ਵਾਲੀਆ, ਨਵਦੀਪ ਕੁਮਾਰ, ਐਸਡੀਐਮਜ ਕੰਨੂ ਗਰਗ, ਨਮਨ ਮਾਰਕੰਨ, ਅਸ਼ੋਕ ਕੁਮਾਰ, ਰਿਚਾ ਗੋਇਲ, ਹਰਜੋਤ ਕੌਰ, ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ, ਪੀ.ਐਸ.ਪੀ.ਸੀ.ਐਲ ਰਾਜਪੁਰਾ ਦੇ ਵਧੀਕ ਐਸ.ਈ. ਧਰਮਵੀਰ ਕਮਲ, ਬੀ.ਐਮ.ਐਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਸਮੇਤ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD