Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ

ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 03 Dec 2025

Last updated on: Dec 04, 2025, 12:26 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ, ਬਠਿੰਡਾ ਵਜੋਂ  ਹੋਈ ਹੈ। ਇਹ ਕਾਰਵਾਈ,  25 ਨਵੰਬਰ 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲਿਸ ਵੱਲੋਂ ਚਾਰ ਮੁਲਜ਼ਮਾਂ - ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ - ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਹਮਣੇ ਆਈ  ਹੈ। 

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ। ਇਸ ਗ੍ਰਿਫ਼ਤਾਰੀ ਨਾਲ, ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਹੁਣ ਪੰਜ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੋਹਨ ਸਿੰਘ ਪਾਕਿਸਤਾਨ ਦੀ ਆਈ.ਐਸ.ਆਈ.ਵੱਲੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ। 

ਡੀਜੀਪੀ ਨੇ ਕਿਹਾ ਕਿ  ਮੁਲਜ਼ਮ ਮੋਹਨ ਸਿੰਘ ਨੇ ਸ਼ਹਿਜ਼ਾਦ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਪੰਜਾਬ ਰਾਜ ਵਿੱਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਸਰਗਰਮੀ ਨਾਲ ਜਾਂਚ ਜਾਰੀ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਹੋਰ ਸੁਰਾਗਾਂ ਦੀ ਭਾਲ ਕੀਤੀ ਜਾ ਰਹੀ ਹੈ।

ਏ.ਆਈ.ਜੀ. (ਸੀਆਈ) ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਸੀ.ਆਈ. ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਗੁਪਤ ਜਾਣਕਾਰੀ ਸਾਂਝੀ ਕੀਤੀ, ਜਿਸ ਦੇ ਆਧਾਰ ’ਤੇ ਦੋਸ਼ੀ ਮੋਹਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮੋਹਨ ਦੇ ਖੁਲਾਸੇ ’ਤੇ ਪੁਲਿਸ ਟੀਮਾਂ ਨੇ ਇੱਕ .32 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 

ਇਸ ਤੋਂ ਇਲਾਵਾ ਪੁਲਿਸ ਨੇ ਇੱਕ ਕਾਲਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਮਾਡਿਊਲ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਵਿੱਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਐਫਆਈਆਰ ਨੰਬਰ 289 ਮਿਤੀ 26/11/2025 ਅਧੀਨ ਬੀਐਨਐਸ ਦੀ ਧਾਰਾ 109, 324(4) ਅਤੇ ਬੀਐਨਐਸ ਦੀ ਧਾਰਾ 111 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3,4,  ਅਤੇ 5 ਤਹਿਤ  ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD