Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਲਗਾਇਆ ਟੋਕਨ ਫ਼ਲੈਗ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 03 Dec 2025

Last updated on: Dec 04, 2025, 15:03 IST

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫਾਜ਼ਿਲਕਾ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੈਨਿਕ ਭਲਾਈ ਦਫਤਰ ਵੱਲੋਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੂੰ ਫਲੈਗ ਡੇਅ ਬੈਜ ਲਗਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਤੋ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਮੌਕੇ ਇਕੱਤਰ ਰਾਸ਼ੀ ਲੋੜਵੰਦ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਦੇ ਪਰਿਵਾਰਾਂ, ਸੈਨਿਕ ਵਿਧਵਾਵਾਂ ਦੀ ਸਹਾਇਤਾ ਅਤੇ ਉਨ੍ਹਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਸ਼ਹਾਦਤ ਦੇਣ ਵਾਲੇ ਵੀਰ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਨਾ ਸਾਡਾ ਫਰਜ਼ ਹੈ, ਜਿਸ ਦੇ ਲਈ ਹਰੇਕ ਨਾਗਰਿਕ ਨੂੰ ਝੰਡਾ ਦਿਵਸ ਫੰਡ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਫਲੈਗ ਡੇਅ ਫੰਡ ਪੇਟੀ ਵਿਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। 

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕਰਮਚਾਰੀਆਂ ਨੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਸਟਾਫ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ। ਇਸ ਮੌਕੇ ਸ਼੍ਰੀਮਤੀ ਸ਼ੀਨੂੰ ਪੂੰਛੀ ਕਾਰਜਵਾਹਕ ਸੁਪਰਡੰਟ, ਨਿਪੁੰਨ ਖੁੰਗਰ ਜੂਨੀਅਰ ਸਹਾਇਕ, ਸ. ਗੁਰਬਚਨ ਸਿੰਘ ਸੈਨਿਕ ਭਲਾਈ ਪ੍ਰਬੰਧਕ,  ਸੁਖਵੰਤ ਸਿੰਘ ਤੇ ਸ਼ਿਫਤ ਘੀਕ ਮੌਜੂਦ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD