Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਅਧਿਆਪਕਾਂ ਤੇ ਮਾਪਿਆਂ ਦਾ ਚੰਗੇ ਪਾਠਕ ਹੋਣਾ ਸਭ ਤੋਂ ਜ਼ਰੂਰੀ - ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਸ਼ਾਮਲ ਹੋਏ ਰਾਣਾ ਰਣਬੀਰ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 03 Dec 2025

Last updated on: Dec 04, 2025, 15:12 IST

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਜਾਂਦੇ ਮਹੀਨਾਵਾਰ ਸਮਾਗਮ ‘ਪੁਸਤਕ ਬੈਠਕ’ ਦੌਰਾਨ ਅੱਜ ਉੱਘੇ ਲੇਖਕ ਤੇ ਰੰਗਕਰਮੀ ਰਾਣਾ ਰਣਬੀਰ ‘ਜ਼ਿੰਦਗੀ ’ਚ ਪੁਸਤਕਾਂ ਦੀ ਅਹਿਮੀਅਤ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦੇਣ ਲਈ ਸ਼ਾਮਲ ਹੋਏ। ਜਿਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਮਹੀਨੇ ਦੌਰਾਨ ਪੜ੍ਹੀਆਂ ਪੁਸਤਕਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਰਾਣਾ ਰਣਬੀਰ ਇੱਕ ਅਜਿਹਾ ਕਲਾਕਾਰ ਹੈ ਜਿਸ ਦੀ ਪ੍ਰਤਿਭਾ ਦੇ ਹਰ ਰੰਗ ’ਚੋਂ ਪੁਸਤਕਾਂ ਦਾ ਪ੍ਰਭਾਵ ਝਲਕਦਾ ਹੈ। ਜਿਸ ਕਾਰਨ ਉਹ ਹਮੇਸ਼ਾ ਹੀ ਆਪਣੀ ਕਲਾ ਰਾਹੀਂ ਸਮਾਜ ਨੂੰ ਕੋਈ ਨਾ ਕੋਈ ਨਿੱਗਰ ਸੁਨੇਹਾ ਦੇਣ ਦਾ ਜ਼ਰੂਰ ਯਤਨ ਕਰਦਾ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਮਾਪੇ ਖ਼ੁਦ ਕਿਤਾਬਾਂ ਨਾਲ ਜੁੜੇ ਹੁੰਦੇ ਹਨ ਉਨ੍ਹਾਂ ਦੇ ਬੱਚੇ ਆਪਣੇ ਆਪ ਹੀ ਪੁਸਤਕਾਂ ਦੀ ਅਹਿਮੀਅਤ ਸਮਝਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਕਾਦਮਿਕ ਖੇਤਰ ’ਚ ਜਿਹੜੇ ਅਧਿਆਪਕ ਖ਼ੁਦ ਕਿਤਾਬਾਂ ਪੜ੍ਹਦੇ ਹਨ ਉਨ੍ਹਾਂ ਦੇ ਵਿਿਦਆਰਥੀ ਵੀ ਜ਼ਿੰਦਗੀ ਦੇ ਹਰ ਖੇਤਰ ’ਚ ਤਰੱਕੀ ਪ੍ਰਾਪਤ ਕਰਦੇ ਹਨ। ਇਸ ਕਰਕੇ ਮਾਪਿਆਂ ਤੇ ਅਧਿਆਪਕਾਂ ਦਾ ਵਧੀਆ ਪਾਠਕ ਹੋਣਾ ਅਤਿ ਜ਼ਰੂਰੀ ਹੈ।

ਰਾਣਾ ਰਣਬੀਰ ਨੇ ‘ਜ਼ਿੰਦਗੀ ’ਚ ਕਿਤਾਬਾਂ ਦੀ ਅਹਿਮੀਅਤ’ ਵਿਸ਼ੇ ’ਤੇ ਬੋਲਦਿਆਂ ਕਿਹਾ ‘ਕਿਤਾਬ’ ਮਨੁੱਖ ਨੂੰ ਕਿਰਦਾਰ, ਤਾਕਤ ਤੇ ਬਰਾਬਰਤਾ ਪ੍ਰਦਾਨ ਕਰਦੀ ਹੈ। ਇਹ ਧਾਰਨਾ ਉਸ ਦੇ ਜੀਵਨ ’ਤੇ ਪੂਰੀ ਤਰ੍ਹਾਂ ਢੁਕਦੀ ਹੈ। ਉਸ ਨੇ ਕਿਤਾਬਾਂ ਪੜ੍ਹਕੇ ਹੀ ਲਿਖਣਾ ਸ਼ੁਰੂ ਕੀਤਾ ਜਿਸ ਸਦਕਾ ਹੀ ਉਸ ਲਈ ਅਦਾਕਾਰੀ, ਫਿਲਮ ਲੇਖਣ ਤੇ ਹੋਰ ਰਸਤੇ ਖੁੱਲ੍ਹਦੇ ਗਏ।

ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਨੂੰ ਹਰ ਦੁੱਖ-ਸੁੱਖ ’ਚੋਂ ਕੱਢਣ ਲਈ ਸਹਾਈ ਹੁੰਦੀਆਂ ਹਨ ਅਤੇ ਨਵੇਂ ਸੁਪਨੇ ਦਿਖਾਉਂਦੀਆਂ ਹਨ। ਕਿਤਾਬ ਮਨੁੱਖ ਨੂੰ ਅਜਿਹੇ ਸੰਸਾਰ ਦੇ ਦੀਦਾਰ ਕਰਵਾਉਂਦੀ ਹੈ ਜੋ ਸਾਨੂੰ ਸਕੂਨ, ਅਕਲ ਅਤੇ ਨਵੀਆਂ ਮੰਜ਼ਿਲਾਂ ਵੱਲ ਵਧਣਾ ਸਿਖਾਉਂਦਾ ਹੈ। ਕਿਤਾਬ ਮਨੁੱਖ ਦੀ ਸਭ ਤੋਂ ਸੱਚੀ ਦੋਸਤ ਹੈ ਅਤੇ ਉਸ ਦੇ ਵਿਅਕਤੀਗਤ ’ਚ ਨਿਖਾਰ ਲਿਆਉਂਦੀ ਹੈ। 

ਰਾਣੇ ਨੇ ਕਿਹਾ ਕਿ ਜਿਹੜਾ ਕਲਾਕਾਰ ਕਿਤਾਬਾਂ ਪੜ੍ਹਦਾ ਹੈ ਉਹ ਸਮਾਜ ਨੂੰ ਵਧੇਰੇ ਨੇੜੇ ਹੋ ਕੇ ਸਮਝਦਾ ਹੈ। ਇਸ ਕਰਕੇ ਉਸ ਦੀ ਕਲਾ ਵੀ ਆਮ ਲੋਕਾਂ ਦੀ ਗੱਲ ਕਰਦੀ ਹੈ ਅਤੇ ਲੋਕਾਂ ਨੂੰ ਪਸੰਦ ਵੀ ਵਧੇਰੇ ਆਉਂਦੀ ਹੈ। ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਰਾਣਾ ਰਣਬੀਰ ਨਾਲ ਸੰਵਾਦ ਰਚਾਇਆ। 

ਇਸ ਮੌਕੇ ਖੋਜ ਅਫ਼ਸਰ ਡਾ. ਸੰਤੋਖ ਸੁੱਖੀ ਤੇ ਸੀਨੀਅਰ ਸਹਾਇਕ ਸਰੂਪ ਸਿੰਘ ਨੇ ਰਾਣਾ ਰਣਬੀਰ ਬਾਰੇ ਲਿਖੀਆਂ ਕਵਿਤਾਵਾਂ ਸੁਣਾਈਆਂ। ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ, ਖੋਜ ਸਹਾਇਕ ਮਹੇਸ਼ਇੰਦਰ ਖੋਸਲਾ ਤੇ ਅੰਕੁਸ਼ ਕੁਮਾਰ ਨੇ ਪੁਸਤਕਾਂ ਪੜ੍ਹਨ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। 

ਇਸ ਮੌਕੇ ਕੈਨੇਡਾ ਤੋਂ ਪੁੱਜੇ ਸਾਹਿਤ ਪ੍ਰੇਮੀ ਅਜਾਇਬ ਸਿੰਘ ਚੱਠਾ, ਸ਼ਾਇਰ ਅਵਤਾਰਜੀਤ, ਸਹਾਇਕ ਡਾਇਰੈਕਟਰ ਸੁਖਪ੍ਰੀਤ ਕੌਰ, ਸੁਰਿੰਦਰ ਕੌਰ ਤੇ ਦਵਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਸਾਹਿਤ ਪ੍ਰੇਮੀ ਹਾਜ਼ਰ ਸਨ। ਅਖ਼ੀਰ ਵਿੱਚ ਵਿਭਾਗ ਵੱਲੋਂ ਰਾਣਾ ਰਣਬੀਰ ਦਾ ਸਨਮਾਨ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD