Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਈਸੀ-ਸੀਜੀਸੀ ਲਾਂਡਰਾਂ ਦੀ ਸਮਾਰਟ ਇੰਡੀਆ ਹੈਕਾਥਾੱਨ-2025 ਸਾਫਟਵੇਅਰ ਐਡੀਸ਼ਨ ਲਈ ਨੋਡਲ ਕੇਂਦਰ ਵਜੋਂ ਹੋਈ ਚੋਣ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 03 Dec 2025

Last updated on: Dec 04, 2025, 15:25 IST

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਸੀਜੀਸੀ ਲਾਂਡਰਾਂ ਨੂੰ ਸਮਾਰਟ ਇੰਡੀਆ ਹੈਕਾਥਾੱਨ (ਐਸਆਈਐਚ)-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਲਈ ਇੱਕ ਅਧਿਕਾਰਤ ਨੋਡਲ ਕੇਂਦਰ ਵਜੋਂ ਚੁਣਿਆ ਗਿਆ ਹੈ। ਇਹ ਫਲੈਗਸ਼ਿਪ ਇਨੋਵੇਸ਼ਨ ਈਵੈਂਟ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ, ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਅਤੇ ਭਾਈਵਾਲ ਸੰਸਥਾਨਾਂ ਵੱਲੋਂ 08 ਅਤੇ 09 ਦਸੰਬਰ, 2025 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। 

ਸੀਈਸੀ-ਸੀਜੀਸੀ ਲਾਂਡਰਾਂ ਪੰਜਾਬ ਦੇ ਸਿਰਫ਼ ਤਿੰਨ ਸੰਸਥਾਨਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਕੁੱਲ 60 ਪੈਨ ਇੰਡੀਆ ਵਿੱਚੋਂ ਨੋਡਲ ਕੇਂਦਰ ਵਜੋਂ ਚੁਣਿਆ ਗਿਆ ਹੈ।ਇੱਥੇ ਜ਼ਿਕਰਯੋਗ ਹੈ ਕਿ ਇਸ ਵੱਕਾਰੀ ਰਾਸ਼ਟਰੀ ਪੱਧਰ ਦੇ ਮੁਕਾਬਲੇ ਦੀ ਮੇਜ਼ਬਾਨੀ ਲਈ ਸੀਈਸੀ-ਸੀਜੀਸੀ ਲਾਂਡਰਾਂ ਨੂੰ ਸੱਤਵੀਂ ਵਾਰ ਚੁਣਿਆ ਗਿਆ ਹੈ। ਸੀਈਸੀ-ਸੀਜੀਸੀ ਲਾਂਡਰਾਂ 25 ਟੀਮਾਂ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਭਾਰਤ ਭਰ ਤੋਂ 200 ਤੋਂ ਵੱਧ ਵਿਦਿਆਰਥੀ ਅਤੇ ਸਲਾਹਕਾਰ ਸ਼ਾਮਲ ਹੋਣਗੇ। 

ਇਨ੍ਹਾਂ ਟੀਮਾਂ ਵਿੱਚ ਪ੍ਰਤਿਭਾਸ਼ਾਲੀ  ਨਵੀਨਤਾਕਾਰੀ  ਲਗਾਤਾਰ 36 ਘੰਟੇ ਕੋਡਿੰਗ ਕਰਕੇ, ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੁਆਰਾ ਪ੍ਰਦਾਨ ਕੀਤੇ ਗਏ ਸਮੱਸਿਆ ਬਿਆਨਾਂ 'ਤੇ ਕੰਮ ਕਰਨਗੇ। ਐਸਆਈਐਚ-2025 ਦਾ ਮੁੱਖ ਉਦੇਸ਼ ਨਵੀਨਤਾ ਅਤੇ ਸਮੱਸਿਆ ਹੱਲ ਨੂੰ ਉਤਸ਼ਾਹਿਤ ਕਰਕੇ ਅਕਾਦਮਿਕ ਸਿੱਖਿਆ ਨੂੰ ਵਾਸਤਵਿਕ ਜੀਵਨ ਵਿੱਚ ਲਾਗੂ ਕਰਨ ਵੱਲ ਜੋੜਨਾ ਹੈ। 

ਇਸ ਰਾਸ਼ਟਰੀ ਪੱਧਰ ਦੇ ਹੈਕਾਥਾੱਨ ਨੂੰ ਸਭ ਤੋਂ ਵੱਡੇ ਓਪਨ ਇਨੋਵੇਸ਼ਨ ਪਲੇਟਫਾਰਮਾਂ (ਮੰਚਾਂ )ਵਿੱਚੋਂ ਇੱਕ ਵਜੋਂ ਮਾਨਤਾ ਪ੍ਰਾਪਤ ਹੈ, ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਮੰਤਰਾਲਿਆਂ, ਸਰਕਾਰੀ ਵਿਭਾਗਾਂ ਅਤੇ ਉਦਯੋਗ ਭਾਈਵਾਲਾਂ ਵੱਲੋਂ ਪ੍ਰਦਾਨ ਕੀਤੇ ਗਏ ਅਸਲ ਜ਼ਿੰਦਗੀ ਦੇ ਸਮੱਸਿਆ ਬਿਆਨਾਂ ਨੂੰ ਹੱਲ ਕਰਨ ਲਈ ਪੇ੍ਰਿਤ ਕਰਦਾ ਹੈ। ਇਹ ਵਿਦਿਆਰਥੀਆਂ ਨੂੰ ਅਸਲ ਸੰਸਾਰ ਦੀਆਂ ਸਮੱਸਿਆਵਾਂ ਲਈ ਰਚਨਾਤਮਕ ਹੱਲ ਵਿਕਸਤ ਕਰਨ ਅਤੇ ਦਰਸਾਉਣ ਲਈ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਦਾ ਹੈ। 

ਹੈਕਾਥਾੱਨ ਦਾ ਮਕਸਦ ਭਾਗੀਦਾਰਾਂ ਨੂੰ ਆਲੋਚਨਾਤਮਕ ਅਤੇ ਨਵੀਨਤਾਕਾਰੀ ਢੰਗ ਨਾਲ ਸੋਚਣ ਲਈ ਉਤਸ਼ਾਹਿਤ ਕਰਕੇ, ਅਕਾਦਮਿਕ ਗਿਆਨ ਅਤੇ ਵਿਹਾਰਕ ਉਪਯੋਗ ਵਿਚਕਾਰਲੇ ਪਾੜੇ ਨੂੰ ਪੂਰਾ ਕਰਨਾ ਹੈ। ਇਸ ਵੱਡੀ ਪ੍ਰਾਪਤੀ ਸੰਬੰਧੀ ਗੱਲਬਾਤ ਕਰਦਿਆਂ ਡਾ.ਰਾਜਦੀਪ ਸਿੰਘ ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਐਸਆਈਐਚ-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਲਈ ਨੋਡਲ ਸੈਂਟਰ ਵਜੋਂ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। 

ਸੱਤ ਸਾਲਾਂ ਤੋਂ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨਾ ਨਾ ਸਿਰਫ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਬਲਕਿ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਉੱਦਮਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸੰਸਥਾ ਦੀ ਨਿਰੰਤਰ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। 2017 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ, ਐਸਆਈਐਚ  ਵਿਿਦਆਰਥੀਆਂ ਨੂੰ ਸਮਾਜ ਅਤੇ ਉਦਯੋਗ ਨਾਲ ਸੰਬੰਧਿਤ ਚੁਣੌਤੀਆਂ ’ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਦਾ ਆ ਰਿਹਾ ਹੈ। 

ਐਸਆਈਐਚ ਦਾ 2025 ਐਡੀਸ਼ਨ ਇਸ ਪਹੁੰਚ ਨੂੰ ਜਾਰੀ ਰੱਖਦਾ ਹੈ ਅਤੇ ਭਾਗੀਦਾਰਾਂ ਨੂੰ ਸਕਾਰਾਤਮਕ ਸਮਾਜਿਕ ਪ੍ਰਭਾਵ ਦੇ ਨਾਲ ਸਾਫਟਵੇਅਰ ਅਧਾਰਿਤ ਹੱਲ ਵਿਕਸਤ ਕਰਨ ਲਈ ਇੱਕ ਮੰਚ ਮੁਹੱਈਆ ਕਰਵਾਉਂਦਾ ਹੈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD