Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਰਸਾ ਵਿੱਚ ਨਸ਼ਿਆਂ ਦੇ ਖਾਤਮੇ, ਵਾਤਾਵਰਣ ਸੁਰੱਖਿਆ ਅਤੇ ਸਮਾਜ ਵਿੱਚ ਮੀਡੀਆ ਦੀ ਭੂਮਿਕਾ ‘ਤੇ ‘ਵਾਰਤਾ’ ਦਾ ਆਯੋਜਨ

ਸਕਾਰਾਤਮਕ ਰਿਪੋਰਟਿੰਗ ਅਤੇ ਸਮੂਹਿਕ ਯਤਨਾਂ ਨਾਲ ਸਮਾਜ ਵਿੱਚ ਬਦਲਾਅ ਸੰਭਵ: ਡਿਪਟੀ ਕਮਿਸ਼ਨਰ

Shantanu Sharma, Deputy Commissioner Sirsa, Sirsa, Press Information Bureau, PIB Chandigarh, Haryana

Web Admin

Web Admin

5 Dariya News

ਸਿਰਸਾ , 04 Dec 2025

Last updated on: Dec 05, 2025, 11:29 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪ੍ਰੈੱਸ ਇਨਫਰਮੇਸ਼ਨ ਬਿਊਰੋ, ਚੰਡੀਗੜ੍ਹ ਵੱਲੋਂ ਹਰਿਆਣਾ ਦੇ ਸਿਰਸਾ ਵਿਖੇ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਮੀਡੀਆ ਵਰਕਸ਼ਾਪ ‘ਵਾਰਤਾ’ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿੱਚ ਨਸ਼ਿਆਂ ਦਾ ਖਾਤਮਾ, ਵਾਤਾਵਰਣ ਸੁਰੱਖਿਆ ਅਤੇ ਸਮਾਜ ਵਿੱਚ ਮੀਡੀਆ ਦੀ ਭੂਮਿਕਾ ਆਦਿ ਵਿਸ਼ਿਆਂ ਬਾਰੇ ਚਰਚਾ ਕੀਤੀ ਗਈ। 

ਇਸ ਦਾ ਉਦੇਸ਼ ਵੱਖ-ਵੱਖ ਵਿਸ਼ਿਆਂ ‘ਤੇ ਸਰਕਾਰ ਅਤੇ ਚੌਥੇ ਥੰਮ੍ਹ ਦੇ ਦਰਮਿਆਨ ਸਾਰਥਕ ਸੰਵਾਦ ਅਤੇ ਵਿਚਾਰਾਂ ਦੇ ਉਪਯੋਗੀ ਅਦਾਨ-ਪ੍ਰਦਾਨ ਨੂੰ ਹੁਲਾਰਾ ਦੇਣਾ ਸੀ। ਮੀਡੀਆ ਵਰਕਸ਼ਾਪ ਵਿੱਚ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ, ਐੱਸਪੀ  ਦੀਪਕ ਸਹਾਰਣ, ਐੱਸਪੀ  ਡੱਬਵਾਲੀ ਨਿਕਿਤਾ ਖੱਟਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ।

ਵਰਕਸ਼ਾਪ ਵਿੱਚ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਕਿਹਾ ਕਿ ਮੀਡੀਆ ਦੀ ਸਕਾਰਾਤਮਕ ਭੂਮਿਕਾ ਅਤੇ ਕਿਸਾਨਾਂ ਤੇ ਉਦਯੋਗਿਕ ਸੰਸਥਾਨਾਂ ਦੇ ਯੋਗਦਾਨ ਨਾਲ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ ਕਾਫੀ ਕਮੀ ਆਈ ਹੈ। ਵਿਭਾਗ ਅਤੇ ਕਿਸਾਨਾਂ ਦੇ ਦਰਮਿਆਨ ਬਿਹਤਰ ਤਾਲਮੇਲ ਸਥਾਪਿਤ ਹੋਇਆ ਹੈ। 

ਪ੍ਰਸ਼ਾਸਨ ਦੁਆਰਾ ਵੱਖ-ਵੱਖ ਮੁਹਿੰਮਾਂ ਚਲਾ ਕੇ ਵਾਤਾਵਰਣ ਨਾਲ ਸਬੰਧਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਅਤੇ ਫਸਲਾਂ ਦੇ ਰਹਿੰਦ-ਖੂੰਹਦ ਪ੍ਰਬੰਧਨ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਪ੍ਰਤੀ ਜਨਤਾ ਵਿੱਚ ਜਾਗਰੂਕਤਾ ਲਿਆਉਣ ਵਿੱਚ ਮੀਡੀਆ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਨਸ਼ਾ ਸਾਰਿਆਂ ਲਈ ਇੱਕ ਚਿੰਤਾ ਦਾ ਵਿਸ਼ਾ ਹੈ, ਇਸਦੇ ਸਮਾਧਾਨ ਲਈ ਪ੍ਰਸ਼ਾਸਨ ਦੇ ਨਾਲ-ਨਾਲ ਲੋਕਾਂ ਨੂੰ  ਵੀ ਆਪਣਾ ਸਹਿਯੋਗ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਦਸਿਆ ਕਿ ਇਸ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਦਵਾਈਆਂ ਦੀਆਂ ਦੁਕਾਨਾਂ ‘ਤੇ ਸਮੇਂ-ਸਮੇਂ ‘ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਸਿਰਸਾ ਦੇ ਐੱਸਪੀ ਦੀਪਕ ਸਹਾਰਣ ਨੇ ਕਿਹਾ ਕਿ ਮੀਡੀਆ ਦੁਆਰਾ ਸੰਵੇਦਨਸ਼ੀਲਤਾ ਅਪਣਾਉਂਦੇ ਹੋਏ ਸਹੀ ਤੱਥਾਂ ‘ਤੇ ਅਧਾਰਿਤ ਖਬਰਾਂ ਨੂੰ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਮੀਡੀਆ ਸਕਾਰਾਤਮਕ ਖਬਰਾਂ ਨੂੰ ਵੀ ਤਰਜੀਹ ‘ਤੇ ਅਧਾਰ ਦੇ ਪੇਸ਼ ਕਰੇ। ਜੇਕਰ ਲੋਕਾਂ ਵਿੱਚ ਇਹ ਗੱਲ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈ ਜਾਵੇ ਕਿ ਨਸ਼ੇ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ, ਜਿਸ ਨਾਲ ਨਸ਼ੇ ਵਿੱਚ ਫਸੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਆਉਣ ਵਿੱਚ ਸਹਾਇਤਾ ਮਿਲੇਗੀ। 

ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਦੀ ਦੇ ਮੌਸਮ ਵਿੱਚ ਧੁੰਦ ਦੌਰਾਨ ਆਪਣੇ ਟ੍ਰੈਕਟਰ-ਟਰਾਲੀ ‘ਤੇ ਰਿਫਲੈਕਟਰ ਲਾਜਮੀ ਲਗਵਾਉਣ, ਜਿਸ ਨਾਲ ਸੜਕ ਹਾਦਸਿਆਂ ਤੋਂ ਬਚਣ ਵਿੱਚ ਸਹਾਇਤਾ ਮਿਲਦੀ ਹੈ।

 ਡੱਬਵਾਲੀ ਦੀ ਐੱਸਪੀ ਨਿਕਿਤਾ ਖੱਟਰ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਨਸ਼ਾ ਸਿਰਫ਼ ਇੱਕ ਅਪਰਾਧ ਨਹੀਂ ਹੈ, ਸਗੋਂ ਇਹ ਇੱਕ ਡੂੰਘੀ ਸਮਾਜਿਕ ਸਾਜ਼ਿਸ਼ ਹੈ ਜੋ ਪਰਿਵਾਰਾਂ ਨੂੰ ਤੋੜਦੀ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰ ਦਿੰਦੀ ਹੈ। ਤਸਕਰੀ ਦਾ ਨੈੱਟਵਰਕ ਬੇਹਦ ਸੰਗਠਿਤ ਹੈ ਅਤੇ ਸਮੇਂ-ਸਮੇਂ ‘ਤੇ ਆਪਣੀਆਂ ਰਣਨੀਤੀਆਂ ਬਦਲਦਾ ਰਹਿੰਦਾ ਹੈ, ਇਸ ਲਈ ਸਿਰਫ਼ ਪ੍ਰਸ਼ਾਸਨ ਦੇ ਯਤਨ ਨਾਲ ਨਹੀਂ ਸਗੋਂ ਸਮਾਜ ਦੇ ਹਰ ਹਿੱਸੇ ਨੂੰ ਜਾਗਰੂਕ ਹੋ ਕੇ ਸਹਿਯੋਗ ਕਰਨਾ ਹੋਵੇਗਾ। 

ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਭੂਮਿਕਾ ਸਿਰਫ ਘਟਨਾਵਾਂ ਦੀ ਰਿਪੋਰਟਿੰਗ ਤੱਕ ਸੀਮਤ ਨਹੀਂ ਹੋਣੀ ਚਾਹੀਦੀ ਹੈ ਸਗੋਂ ਪੱਤਰਕਾਰ ਸਮਾਜ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਵਿੱਚ ਅਹਿਮ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਨਸ਼ਾ ਅਕਸਰ ਹਨੇਗੇ ਵਿੱਚ ਵਧਦਾ ਹੈ ਅਤੇ ਪੱਤਰਕਾਰੀ ਦੀ ਰੌਸ਼ਨੀ ਉਸ ਨੂੰ ਘਟਾਉਣ ਵਿੱਚ ਮਦਦ ਕਰਦੀ ਹੈ। 

ਇਸ ਲਈ, ਖ਼ਬਰਾਂ ਪੇਸ਼ ਕਰਦੇ ਸਮੇਂ ਸਨਸਨੀਖੇਜ਼ਤਾ ਤੋਂ ਬਚਣਾ ਚਾਹੀਦਾ ਹੈ ਅਤੇ ਤੱਥਾਂ, ਸੰਵੇਦਨਸ਼ੀਲ ਅਤੇ ਜਵਾਬਦੇਹ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ, ਨਸ਼ਾ ਮਨੋਰੰਜਨ ਜਾਂ ਮਾਮੂਲੀ ਵਿਸ਼ੇ ਨਾ ਬਣ ਕੇ ਉਸ ਨੂੰ ਅਪਰਾਧ ਅਤੇ ਸਮਾਜਿਕ ਸਮੱਸਿਆਵਾਂ ਵਜੋਂ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ, ਪੀਆਈਬੀ ਚੰਡੀਗੜ੍ਹ ਦੇ ਮੀਡੀਆ ਅਤੇ ਸੰਚਾਰ ਅਧਿਕਾਰੀ ਅਹਿਮਦ ਖਾਨ ਨੇ ਵਾਰਤਾ ਦੇ ਉਦੇਸ਼ਾਂ 'ਤੇ ਚਾਨਣਾ ਪਾਇਆ। 

ਉਨ੍ਹਾਂ ਦੱਸਿਆ ਕਿ ਵਾਰਤਾ ਜਨਤਕ ਭਲਾਈ ਯੋਜਨਾਵਾਂ ਨੂੰ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਸਾਰਥਕ ਯਤਨ ਹੈ। ਉਨ੍ਹਾਂ ਨੇ ਵਰਕਸ਼ਾਪ ਦੌਰਾਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਵੱਖ-ਵੱਖ ਵਿਭਾਗਾਂ ਅਤੇ ਇਕਾਈਆਂ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਖਾਨ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਪ੍ਰਸ਼ਾਸਨ ਅਤੇ ਮੀਡੀਆ ਕਰਮਚਾਰੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ‘ਤੇ ਸੀਡੀਐੱਲ ਯੂਨੀਵਰਸਿਟੀ ਸਿਰਸਾ ਦੇ ਵਾਤਾਵਰਨ ਵਿਭਾਗ ਦੇ ਡਾ. ਐੱਮ. ਕਾਸ਼ਿਫ ਕਿਦਵਈ ਨੇ ਵਾਤਾਵਰਣ ਸੰਭਾਲ ਅਤੇ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ, ਮੌਜੂਦਾ ਸਥਿਤੀ ਅਤੇ ਭਵਿੱਖ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਨੂੰ ਅਪਣਾ ਕੇ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਵਿੱਚ ਵੀ ਹਿੱਸੇਦਾਰ ਬਣ ਸਕਦੇ ਹਨ। 

ਇਸੇ ਤਰ੍ਹਾਂ ਸੀਡੀਐੱਲ ਯੂਨੀਵਰਸਿਟੀ ਦੇ ਜਨ ਸੰਚਾਰ ਵਿਭਾਗ ਤੋਂ ਡਾ. ਅਮਿਤ ਸਾਂਗਵਾਨ ਨੇ ਡਰੱਗ ਡੀ-ਐਡੀਕਸ਼ਨ ਵਿੱਚ ਮੀਡੀਆ ਦੀ ਭੂਮਿਕਾ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੇ ਮੌਜੂਦ ਮੀਡੀਆ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਜੋ ਲੋਕ ਨਸ਼ੇ ਦੀ ਲਤ ਤੋਂ ਬਾਹਕ ਨਿਕਲ ਚੁੱਕੇ ਹਨ, ਉਹ ਨਸ਼ਾ ਪੀੜ੍ਹਤਾਂ ਲਈ ਇੱਕ ਉਦਾਹਰਣ ਹਨ। ਜੇਕਰ ਉਨ੍ਹਾਂ ਦੀਆਂ ਸਕਾਰਾਤਮਕ ਖ਼ਬਰਾਂ ਸਮਾਜ ਵਿੱਚ ਆਵੇ ਤਾਂ ਨਸ਼ਾ ਪੀੜ੍ਹਤ ਵੀ ਇਲਾਜ ਲਈ ਪ੍ਰੇਰਿਤ ਹੋਣਗੇ।

ਇਸ ਮੌਕੇ 'ਤੇ ਵੱਖ-ਵੱਖ ਮੀਡੀਆ ਸੰਗਠਨਾਂ ਤੋਂ ਆਏ ਮੀਡੀਆ ਕਰਮਚਾਰੀਆਂ ਨੇ ਵਾਰਤਾ ਜਿਹੀਆਂ ਵਰਕਸ਼ਾਪਾਂ ਨੂੰ ਭਵਿੱਖ ਵਿੱਚ ਵੀ ਆਯੋਜਿਤ ਕਰਨ ਦੀ ਤਾਕੀਦ ਕੀਤੀ ਅਤੇ ਇਸ ਨੂੰ ਮੀਡੀਆ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਿਚਕਾਰ ਤਾਲਮੇਲ ਸਥਾਪਿਤ ਕਰਨ ਲਈ ਇੱਕ ਮਹੱਤਵਪੂਰਨ ਕੜੀ ਦੱਸਿਆ।

 

Tags: Shantanu Sharma , Deputy Commissioner Sirsa , Sirsa , Press Information Bureau , PIB Chandigarh , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD