Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਪੁਲਿਸ ਨੂੰ ਪਾਰਟੀ ਵਰਕਰਾਂ ਵਾਂਗ ਵਰਤ ਰਾਹੀਂ ਹੈ ਆਪ ਸਰਕਾਰ

ਪੁਲਿਸ ਅਧਿਕਾਰੀ ਕਾਨੂੰਨ ਦੇ ਰਾਖੇ ਨਹੀਂ, ਆਪ ਦੇ ਕਾਰਕੁਨ ਬਣੇ ਬੈਠੇ — ਸਰੀਨ

Vineet Joshi, Bharatiya Janata Party, BJP, BJP Punjab, Anil Sareen, SS Channi, NK Verma

Web Admin

Web Admin

5 Dariya News

ਚੰਡੀਗੜ੍ਹ , 04 Dec 2025

Last updated on: Dec 05, 2025, 11:48 IST

ਪੰਜਾਬ ਦੀ ਆਪ ਸਰਕਾਰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਦਿੱਖਦੀ ਹਾਰ ਤੋਂ ਘਬਰਾਕੇ ਪੁਲਿਸ ਤੰਤਰ ਤੇ ਅਫ਼ਸਰਾਂ ਨੂੰ ਆਪਣੇ ਪਾਰਟੀ ਵਰਕਰਾਂ ਵਾਂਗ ਚਲਾ ਰਹੀ ਹੈ ਤੇ ਵਿਰੋਧੀ ਧਿਰ ‘ਤੇ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ  ਕਈ ਹਲਕਿਆਂ ‘ਚ ਪੁਲਿਸ ਵਲੋਂ ਉਮੀਦਵਾਰਾਂ ਦੇ ਘਰਾਂ ‘ਤੇ ਛਾਪੇ ਮਾਰਨਾ, ਗੇਟ ਬੰਦ ਕਰਨਾ, ਪਰਿਵਾਰਕ ਮੈਂਬਰਾਂ ਨੂੰ ਚੁੱਕ ਕੇ ਲੈ ਜਾਣਾ, ਫਾਈਲਾਂ ਫਾੜਨਾ ਅਤੇ ਸੜਕ ਜਾਮ ਕਰਕੇ ਰਾਹ ਰੋਕਣ ਵਰਗੀਆਂ ਗੰਭੀਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਏਹ ਕਹਣਾ ਹੈ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਦਾ ਜੋ ਕਿ ਆਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਚ ਸੂਬਾ ਬੁਲਾਰਾ ਏਸ ਏਸ ਚੰਨੀ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਤੇ ਸੂਬਾ ਲੀਗਲ ਸੈੱਲ ਦੇ ਮੁਖੀ ਐਡਵੋਕੇਟ ਐਨ ਕੇ ਵਰਮਾ ਦੀ ਹਾਜਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।

ਅਨਿਲ ਸਰੀਨ  ਨੇ ਕਿਹਾ ਕਿ “ਪੁਲਿਸ ਹੁਣ ਕਾਨੂੰਨ ਨਹੀਂ, ਆਪ ਪਾਰਟੀ ਦੀ ਬੀ-ਟੀਮ ਵਾਂਗ ਕੰਮ ਕਰ ਰਹੀ ਹੈ। ਇਹ ਲੋਕਤੰਤਰ ਨਹੀਂ, ਸੂਬੇ ਵਿਚ ਤਾਨਾਸਾਹੀ ਦੀਆਂ ਪੌਣਾਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਕਾਰਵਾਈਆਂ ਸਪੱਸ਼ਟ ਤੌਰ ‘ਤੇ ਸਰਕਾਰੀ ਗੁੰਡਾਗਰਦੀ ਦੀ ਸ਼੍ਰੇਣੀ ‘ਚ ਆਉਂਦੀਆਂ ਹਨ। 

ਇਸ ਸੰਬੰਧੀ ਉਨ੍ਹਾਂ ਕੁੱਝ ਵੀਡਿਓ ਕਲਿਪ ਵੀ ਦਿਖਾਏ ਜਿਸ ਵਿੱਚ ਪਟਿਆਲਾ ਜਿਲ੍ਹਾ ਦੇ ਜੰਡਾਲੀ ਤੋਂ ਭਾਜਪਾ ਉਮੀਦਵਾਰ ਪ੍ਰਿਯੰਕਾ ਪਾਂਡੇ ਦੇ ਪਤੀ ਵਿਕਾਸ ਪਾਂਡੇ ਨੂੰ ਪੁਲਿਸ ਵੱਲੋਂ ਤੜਕੇ ਸਵੇਰੇ 5 ਵਜੇ ਚੁੱਕ ਕੇ ਲੈ ਜਾਣ, ਰਾਜਪੁਰਾ ਅਤੇ ਘਨੌਰ ਵਿਖੇ ਉਮੀਦਵਾਰਾਂ ਦੀਆਂ ਫਾਈਲਾਂ ਫਾੜਨ ਵਰਗੀਆਂ ਘਟਨਾਵਾਂ ਨੂੰ ਕੈਦ ਕੀਤਾ ਗਿਆ ਸੀ।

➖   ਵਿਰੋਧੀ ਉਮੀਦਵਾਰਾਂ ਨੂੰ ਦਬਾਉਣ ਲਈ ਆਪ ਦੇ ‘ਖਾਸ ਹਥਕੰਡੇ’

ਅਨਿਲ ਸਰੀਨ ਨੇ ਕਿਹਾ ਕਿ ਆਪ ਸਰਕਾਰ ਹੇਠਲੇ ਤੱਕ ਗੰਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜਦਗੀ ਪੱਤਰ ਭਰਨ ਲਈ ਦਫ਼ਤਰ ਤੱਕ ਜਾਣ ਤੋਂ ਰੋਕਣ ਲਈ ਪੂਰੀ ਯੋਜਨਾ ਤਹਿਤ ਦਬਾਅ ਬਣਾਇਆ ਜਾ ਰਿਹਾ ਹੈ। ਉਮੀਦਵਾਰਾਂ ਦੇ ਮਾਰਗ ਰੋਕੇ ਜਾ ਰਹੇ ਹਨ, ਧਮਕੀਆਂ ਤੱਕ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਖੁੱਲ੍ਹੀ ਕੋਸ਼ਿਸ਼ ਹੋ ਰਹੀ ਹੈ।

➖ ਚੋਣ ਕਮਿਸ਼ਨ ਦੀ ਚੁੱਪੀ ਵੀ ਆਪਣੇ ਆਪ ‘ਚ ਵੱਡਾ ਸਵਾਲ

ਸਰੀਨ ਨੇ ਕਿਹਾ ਕਿ ਭਾਵੇਂ ਸਬੂਤਾਂ ਸਮੇਤ ਬੇਸ਼ੁਮਾਰ ਸ਼ਿਕਾਇਤਾਂ ਚੋਣ ਕਮਿਸ਼ਨ ਨੂੰ ਭੇਜੀਆਂ ਗਈਆਂ ਹਨ, ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਚੋਣ ਕਮਿਸ਼ਨ ਚੁੱਪ ਬੈਠ ਕੇ ਚੋਣਾਂ ਦੀ ਨਿਰਪੱਖਤਾ ‘ਤੇ ਆਪ ਹੀ ਸਵਾਲ ਖੜੇ ਕਰ ਰਿਹਾ ਹੈ। ਕੀ ਕਮਿਸ਼ਨ ਦਾ ਕੰਮ ਸਿਰਫ਼ ਕਾਗਜ਼ ਪੜ੍ਹਨਾ ਹੀ ਰਹਿ ਗਿਆ ਹੈ।

➖ ਲੋਕਤੰਤਰ ਦੀ ਰੱਖਿਆ ਲਈ ਸੜ੍ਹਕਾਂ ਤੇ ਉਤਰਣ ਤੋਂ ਗ਼ੁਰੇਜ਼ ਨਹੀਂ ਕਰੇਗੀ ਭਾਜਪਾ

ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਪਿਛੇ ਹਟਣ ਵਾਲੀ ਨਹੀਂ। ਜਿੱਥੇ-ਜਿੱਥੇ ਲੋਕਤੰਤਰ ਦਾ ਗਲਾ ਘੋਟਿਆ ਜਾਵੇਗਾ, ਭਾਜਪਾ ਉੱਥੇ-ਉੱਥੇ ਖੜੀ ਨਜ਼ਰ ਆਏਗੀ। ਲੋੜ ਪਈ ਤਾਂ ਹਜ਼ਾਰਾਂ ਦੀ ਗਿਣਤੀ ‘ਚ ਸੜਕਾਂ ‘ਤੇ ਉਤਰ ਕੇ ਲੜਾਈ ਲੜਾਂਗੇ।

 

Tags: Vineet Joshi , Bharatiya Janata Party , BJP , BJP Punjab , Anil Sareen , SS Channi , NK Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD