Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਘਨੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਪੋਲਿੰਗ ਬੂਥਾਂ ਤੇ ਹਲਕਿਆਂ ਵਿੱਚ ਕੇਂਦਰੀ ਸੁਰੱਖਿਆ ਬਲ ਤੈਨਾਤ ਕੀਤੀ ਜਾਵੇ: ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

5 Dariya News

5 Dariya News

5 Dariya News

ਘਨੌਰ , 04 Dec 2025

Last updated on: Dec 05, 2025, 13:00 IST

ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਲੱਖ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਇਨ੍ਹਾਂ ਸਭ ਹਥਕੰਡਿਆਂ ਦੇ ਬਾਵਜੂਦ ਅੱਜ ਹਲਕਾ ਘਨੌਰ ਦੇ 16 ਵਿਚੋਂ 15 ਜੋਨਾਂ ਅਤੇ ਸ਼ੰਭੂ ਖੇਤਰ ਦੇ 19 ਵਿਚੋਂ 14 ਜੋਨਾਂ ਵਿੱਚ ਅਕਾਲੀ ਉਮੀਦਵਾਰਾਂ ਨੇ ਸਫਲਤਾਪੂਰਵਕ ਆਪਣੇ–ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।

ਉਹਨਾਂ ਕਿਹਾ ਕਿ ਪਿੰਡਾਂ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਚੜ੍ਹਦੀਕਲਾ ਵਾਲੀ ਲਹਿਰ ਦੇਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਘਬਰਾਈ ਹੋਈ ਹੈ ਅਤੇ ਇਸ ਘਬਰਾਹਟ ਵਿੱਚ ਸਰਕਾਰ ਵਰਕਰਾਂ ਤੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰਵਾ ਰਹੀ ਹੈ। ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ AAP ਵਰਕਰਾਂ ਨੇ ਸਰਕਾਰੀ ਸ਼ਹਿ ਨਾਲ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖੋਹ ਕੇ ਫਾੜੇ ਅਤੇ ਅਕਾਲੀ ਵਰਕਰਾਂ ਨਾਲ ਪੁਲਿਸ ਨੇ ਧੱਕਾ–ਮੁੱਕੀ ਵੀ ਕੀਤੀ। 

ਇਹ ਸਾਰਾ ਕੁਝ ਸਰਕਾਰ ਦੇ ਦਬਾਅ ਹੇਠ ਹੋਇਆ ਹੈ, ਜੋ ਲੋਕਤੰਤਰਿਕ ਪ੍ਰਕਿਰਿਆ ਦੀ ਸਿੱਧੀ ਉਲੰਘਣਾ ਹੈ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੇ ਪਿਛਲੇ ਸਮੇਂ ਵਿੱਚ ਕੋਈ ਚੰਗਾ ਕੰਮ ਕੀਤਾ ਹੁੰਦਾ, ਤਾਂ ਅੱਜ ਉਹ ਨਿਰਪੱਖ ਚੋਣਾਂ ਤੋਂ ਨਾ ਡਰਦੇ। ਝਿੰਜਰ ਨੇ ਪੂਰਾ ਭਰੋਸਾ ਜਤਾਇਆ ਕਿ ਹਲਕਾ ਘਨੌਰ ਦੇ ਲੋਕ ਸਰਕਾਰ ਦੀ ਜਬਰਵਾਦੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ AAP ਨੂੰ ਭਾਰੀ ਹਾਰ ਮਿਲੇਗੀ, ਜਦਕਿ ਸ਼੍ਰੋਮਣੀ ਅਕਾਲੀ ਦਲ ਵੱਡੇ ਮਾਰਜਨ ਨਾਲ ਜਿੱਤ ਹਾਸਲ ਕਰੇਗਾ।

ਝਿੰਜਰ ਨੇ ਹਾਲ ਹੀ ਵਿੱਚ ਲੀਕ ਹੋਈ SSP ਅਤੇ ਅਧਿਕਾਰੀਆਂ ਦੀ ਆਡੀਓ ਰਿਕਾਰਡਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰਿਕਾਰਡਿੰਗ ਨੇ ਸਾਬਤ ਕਰ ਦਿੱਤਾ ਹੈ ਕਿ ਪੁਲਿਸ ਪ੍ਰਸ਼ਾਸਨ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਕਰਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਰਿਕਾਰਡਿੰਗ ਲੋਕਤੰਤਰ ਦੇ ਨਾਲ ਹੋ ਰਹੀ ਸਭ ਤੋਂ ਵੱਡੀ ਧੋਖਾਧੜੀ ਦੀ ਗਵਾਹ ਹੈ।

ਉਹਨਾਂ ਮੰਗ ਕੀਤੀ ਕਿ ਚੋਣਾਂ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜਨ ਲਈ ਪੋਲਿੰਗ ਤੋਂ ਪਹਿਲਾਂ ਅਤੇ ਪੋਲਿੰਗ ਦੇ ਦਿਨ ਕੇਂਦਰੀ ਸੁਰੱਖਿਆ ਬਲ ਤੈਨਾਤ ਕਰਨਾ ਜ਼ਰੂਰੀ ਹੈ, ਤਾਂ ਜੋ ਵੋਟਿੰਗ ਦੌਰਾਨ AAP ਅਤੇ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੇ ਦਬਾਅ, ਧਮਕੀ ਜਾਂ ਗਲਤ ਦਖਲਅੰਦਾਜ਼ੀ ਨੂੰ ਰੋਕਿਆ ਜਾ ਸਕੇ। ਸਰਬਜੀਤ ਸਿੰਘ ਝਿੰਜਰ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਕਿਸੇ ਵੀ ਤਰ੍ਹਾਂ ਦੀ ਜਬਰਵਾਦੀ, ਗੁੰਡਾਗਰਦੀ ਜਾਂ ਗੈਰਕਾਨੂੰਨੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਹਰ ਇਕ ਵਰਕਰ ਤੇ ਉਮੀਦਵਾਰ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD