Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਬਲਾਕ ਸੰਮਤੀ ਧੂਰੀ ’ਚ ਆਮ ਆਦਮੀ ਪਾਰਟੀ ਦੇ ਚਾਰ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਵੱਲੋਂ ਜੇਤੂ ਦਾ ਸਨਮਾਨ

Dalvir Singh Dhillon, Rajvant Singh Ghulli, AAP, Aam Aadmi Party, Aam Aadmi Party Punjab, AAP Punjab, Dhuri

Web Admin

Web Admin

5 Dariya News

ਧੂਰੀ , 04 Dec 2025

Last updated on: Dec 05, 2025, 15:20 IST

ਆਮ ਆਦਮੀ ਪਾਰਟੀ ਵੱਲੋਂ ਪਿਛਲੇ ਪੌਣੇ ਚਾਰ ਸਾਲ ਦੌਰਾਨ ਕੀਤੇ ਵਿਕਾਸ ਦੇ ਕੰਮਾਂ ਸਦਕਾ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਹੁਣ ਆਪ ਦੇ ਉਮੀਦਵਾਰ ਬਿਨਾਂ ਮੁਕਾਬਲਾ ਜਿੱਤ ਰਹੇ ਹਨ ਤੇ ਵਿਰੋਧੀਆਂ ਨੂੰ ਕੋਈ ਉਮੀਦਵਾਰ ਮਿਲ ਨਹੀਂ ਰਿਹਾ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਧਾਨ ਸਭਾ ਹਲਾਕ ਧੂਰੀ ਦੇ ਚਾਰ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਹੋਣ ’ਤੇ ਸਨਮਾਨਿਤ ਕਰਦਿਆਂ ਕੀਤਾ।

ਬਲਾਕ ਸੰਮਤੀ ਧੂਰੀ ਦੇ ਜ਼ੋਨ ਪਿੰਡ ਈਸੜਾ ਤੋਂ ਉਮੀਦਵਾਰ ਰਣਜੀਤ ਸਿੰਘ, ਜ਼ੋਨ ਮੀਮਸਾ ਤੋਂ ਉਮੀਦਵਾਰ ਸੁਖਮਨਵੀਰ ਸਿੰਘ, ਜ਼ੋਨ ਪਿੰਡ ਕੱਕੜਵਾਲ ਤੋਂ ਉਮੀਦਵਾਰ ਜਸਪਾਲ ਕੌਰ ਅਤੇ ਜ਼ੋਨ ਢਢੋਗਲ ਤੋਂ ਮਨਪ੍ਰੀਤ ਕੌਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਪੌਣੇ ਚਾਰ ਸਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ  ਕੋਲ ਹੁਣ ਚੋਣਾਂ ਵਿੱਚ ਖੜੇ ਕਰਨ ਲਈ ਉਮੀਦਵਾਰ ਵੀ ਨਹੀਂ ਰਹੇ ਹਨ, ਕਿਉਂਕਿ ਹੁਣ ਸਪਸ਼ਟ ਹੈ ਕਿ ਲੋਕਾਂ ਨੇ ਜਿਸ ਉਮੀਦ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਉਨ੍ਹਾਂ ਉਮੀਦਾਂ ਉੱਤੇ ਖਰੀ ਉੱਤਰੀ ਹੈ ਤੇ ਵਿਰੋਧੀਆਂ ਕੋਲ ਹੁਣ ਕਹਿਣ ਲਈ ਕੁਝ ਨਹੀਂ ਬਚਿਆ ਹੈ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬਿਨਾਂ ਮੁਕਾਬਲਾ ਜਿੱਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ, ਜਿਸ ਨੇ 2022 ਵਿੱਚ ਸ਼ੁਰੂ ਹੋਈ ਆਮ ਆਦਮੀ ਪਾਰਟੀ ਦੀ ਹਨੇਰੀ ਨੂੰ ਉਸੇ ਰਫ਼ਤਾਰ ਵਿੱਚ ਰੱਖਿਆ ਹੈ ਅਤੇ ਰੋਜ਼ਾਨਾ ਲਏ ਜਾਂਦੇ ਲੋਕ ਪੱਖੀ ਫ਼ੈਸਲਿਆਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰਪੁਰ, ਘਨੌਰੀ ਕਲਾਂ, ਬਾਲੀਆਂ ਅਤੇ ਮੀਮਸਾ ਜ਼ੋਨ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਇਕ ਤਰਫ਼ਾਂ ਮੁਕਾਬਲੇ ਵਿੱਚ ਜੇਤੂ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਕਾਸ ਨੂੰ ਆਧਾਰ ਬਣਾ ਕੇ ਹੀ ਲੜੀਆਂ ਹਨ ਅਤੇ ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਤੋਂ ਤੋਬਾ ਕਰਦਿਆਂ ਵਿਕਾਸ ਦੀ ਰਾਜਨੀਤੀ ਨੂੰ ਚੁਣਿਆ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ।

 

Tags: Dalvir Singh Dhillon , Rajvant Singh Ghulli , AAP , Aam Aadmi Party , Aam Aadmi Party Punjab , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD