Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਿਵਾਰ ਨਿਯੋਜਨ ਸਮਾਜਕ ਤਰੱਕੀ ਲਈ ਵੀ ਜ਼ਰੂਰੀ : ਡਾ. ਸੰਗੀਤਾ ਜੈਨ

ਪੁਰਸ਼ ਨਸਬੰਦੀ ਪੰਦਰਵਾੜੇ ਦੀ ਸਮਾਪਤੀ ਮੌਕੇ ਜ਼ਿਲ੍ਹਾ ਹਸਪਤਾਲ 'ਚ ਹੋਇਆ ਜਾਗਰੂਕਤਾ ਸਮਾਗਮ

Health, Civil Surgeon Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 04 Dec 2025

Last updated on: Dec 05, 2025, 15:54 IST

"ਪਰਿਵਾਰ ਨਿਯੋਜਨ ਸਿਰਫ਼ ਜਨਸੰਖਿਆ ਕੰਟਰੋਲ ਦਾ ਹੀ ਸਾਧਨ ਨਹੀਂ, ਸਗੋਂ ਮਾਂ-ਬੱਚੇ ਦੀ ਸਿਹਤ, ਪਰਿਵਾਰ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਤਰੱਕੀ ਲਈ ਵੀ ਬਹੁਤ ਜ਼ਰੂਰੀ ਹੈ।" ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜ਼ਿਲ੍ਹਾ ਹਸਪਤਾਲ ਵਿਚ ਪੁਰਸ਼ ਨਸਬੰਦੀ ਪੰਦਰਵਾੜੇ ਦੀ ਸਮਾਪਤੀ ਮੌਕੇ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।

ਇਹ ਪੰਦਰਵਾੜਾ 21 ਨਵੰਬਰ ਤੋਂ 4 ਦਸੰਬਰ ਤਕ ਮਨਾਇਆ ਗਿਆ l ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪਰਿਵਾਰ ਨਿਯੋਜਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਸੁਰੱਖਿਅਤ ਪੁਰਸ਼ ਨਸਬੰਦੀ ਸੇਵਾਵਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਫੈਲਾਉਣਾ ਅਤੇ ਯੋਗ ਜੋੜਿਆਂ ਨੂੰ ਸਿਹਤਮੰਦ ਪਰਿਵਾਰ ਯੋਜਨਾ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਚਾਹੇ ਔਰਤਾਂ ਲਈ ਟਿਊਵੈਕਟੋਮੀ ਹੋਵੇ ਜਾਂ ਪੁਰਸ਼ਾਂ ਲਈ ਵਸੈਕਟੋਮੀ, ਇਹ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਇਕ-ਵਾਰ ਕੀਤਾ ਜਾਣ ਵਾਲਾ ਪਰਿਵਾਰ ਨਿਯੋਜਨ ਢੰਗ ਹੈ, ਜੋ ਹਮੇਸ਼ਾ ਲਈ ਭਰੋਸੇਮੰਦ ਸੁਰੱਖਿਆ ਪ੍ਰਦਾਨ ਕਰਦਾ ਹੈ। 

ਉਨ੍ਹਾਂ ਨਰਸਿੰਗ ਵਿਦਿਆਰਥੀਆਂ ਨੂੰ ਨਸਬੰਦੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਸਿਹਤ ਸਟਾਫ਼ ਵਲੋਂ ਪੁਰਸ਼ ਨਸਬੰਦੀ (ਵੈਸੈਕਟਮੀ) ਨੂੰ ਵਿਸ਼ੇਸ਼ ਤੌਰ 'ਤੇ ਪਹਿਲ ਦਿੱਤੀ ਗਈ ਕਿਉਂਕਿ ਇਹ ਇਕ ਆਸਾਨ, ਤੇਜ਼ ਤੇ ਬਿਨਾਂ ਟਾਂਕੇ ਦੀ ਪ੍ਰਕਿਰਿਆ ਹੈ ਜੋ ਔਰਤਾਂ ਦੀ ਜ਼ਿੰਮੇਵਾਰੀ ਨੂੰ ਘਟਾਉਂਦੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਨਸਬੰਦੀ ਕਰਵਾਉਣ ਨਾਲ ਸਰੀਰਕ ਸ਼ਕਤੀ "ਤੇ ਕਿਸੇ ਤਰ੍ਹਾਂ ਦਾ ਕੋਈ ਮਾੜਾ ਅਸਰ ਨਹੀਂ ਪੈਦਾ। ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਨਵਦੀਪ ਸੈਣੀ ਨੇ ਪੁਰਸ਼ ਨਸਬੰਦੀ ਦੇ ਸੰਕਲਪ ਦੀ ਸ਼ੂਰੁਆਤ, ਪੁਰਸ਼ਾਂ ਅਤੇ ਖ਼ਾਸਕਰ ਸਮਾਜ ਲਈ ਇਸ ਦੇ ਫ਼ਾਇਦਿਆਂ ਬਾਰੇ ਵਿਸਥਾਰ ਨਾਲ ਦਸਿਆ।

ਉਨ੍ਹਾਂ ਸਮਾਜ ਦੇ ਸਭ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਿਵਾਰ ਨਿਯੋਜਨ ਬਾਰੇ ਗਲਤਫ਼ਹਿਮੀਆਂ ਜਾਂ ਕਿਸੇ ਤਰ੍ਹਾਂ ਦੇ ਵਹਿਮਾਂ-ਭਰਮਾਂ ਨੂੰ ਦੂਰ ਕਰਨ ਵਿਚ ਸਹਾਇਤਾ ਕਰਨ। ਇਸ ਮੌਕੇ ਹਸਪਤਾਲ ਦੇ ਐਸ.ਐਮ. ਓ. ਡਾ. ਪਰਮਿੰਦਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ, ਡਿਪਟੀ ਮਾਸ ਮੀਡੀਆ ਅਧਿਕਾਰੀ ਦਲਜੀਤ ਕੌਰ, ਨਰਸਿੰਗ ਸਿਸਟਰ ਸੁਖਵਿੰਦਰ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD