Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਥਿਆਰਬੰਦ ਸੈਨਾ ਝੰਡਾ ਦਿਵਸ : ਸ਼ਹੀਦਾਂ ਨੂੰ ਨਮਨ ਕਰਦਿਆਂ ਕੋਮਲ ਮਿੱਤਲ ਤੋਂ ਕੀਤੀ ਗਈ ਝੰਡਾ ਦਿਵਸ ਫੰਡ ਇਕੱਤਰ ਕਰਨ ਦੀ ਸ਼ੁਰੂਆਤ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Armed Forces Flag Day

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 05 Dec 2025

Last updated on: Dec 05, 2025, 17:20 IST

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੇ ਮੌਕੇ ਤੇ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ, ਅੱਜ ਝੰਡਾ ਦਿਵਸ ਫੰਡ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ ਟੋਕਨ ਫਲੈਗ ਲਾ ਕੇ ਕੀਤੀ ਗਈ। ਉਨ੍ਹਾਂ ਇਸ ਮੌਕੇ ਆਖਿਆ ਕਿ ਇਹ ਦਿਨ ਵੱਖ-ਵੱਖ ਲੜਾਈਆਂ/ਸੈਨਾ ਅਪ੍ਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਨਾਲ ਇੱਕ ਮੁੱਠਤਾ ਪ੍ਰਗਟ ਕਰਨ ਲਈ ਮਨਾਇਆ ਜਾਂਦਾ ਹੈ। 

ਇਸ ਮੌਕੇ ਲੋਕਾਂ ਵੱਲੋਂ ਇਹਨਾਂ ਸੈਨਿਕ ਪਰਿਵਾਰਾਂ ਅਤੇ ਸੈਨਾਵਾਂ ਦੀ ਬਹਾਦਰੀ ਦੇ ਸਤਿਕਾਰ ਵਜੋਂ ਦਿਲ ਖੋਲ੍ਹ ਕੇ ਦਾਨ ਦਿੱਤਾ ਜਾਂਦਾ ਹੈ ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਉਨ੍ਹਾਂ। ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਲਈ ਅਪੀਲ ਕਰਦੇ ਹੋਏ ਕਿਹਾ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਸਰੀਰਕ ਤੌਰ ਤੇ ਅਸਮਰੱਥ ਹੋਏ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ। 

ਉਹਨਾਂ ਵਲੋਂ ਆਮ ਜਨਤਾ, ਖਾਸ ਕਰਕੇ ਉਦਯੋਗਿਕ ਅਦਾਰਿਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਫਲੈਗ ਡੇਅ ਫੰਡ ਲਈ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਕਿਹਾ ਗਿਆ। ਝੰਡਾ ਦਿਵਸ ਫੰਡ ਇਕੱਠਾ ਕਰਨ ਦੀ ਡਿਪਟੀ ਕਮਿਸ਼ਨਰ ਪਾਸੋਂ ਰਸਮੀ ਸ਼ੁਰੂਆਤ ਕਰਨ ਬਾਅਦ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਬੈਠਦੇ ਹੋਰਨਾਂ ਅਧਿਕਾਰੀਆਂ ਜਿਵੇਂ ਕਿ ਨਾਨਕ ਸਿੰਘ, ਡੀ.ਆਈ.ਜੀ, ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸੋਨਮ ਚੋਧਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਹਰਮਿੰਦਰ ਸਿੰਘ ਹੁੰਦਲ, ਜ਼ਿਲ੍ਹਾ ਮਾਲ ਅਫਸਰ ਆਦਿ ਨੂੰ ਟੋਕਨ ਫਲੈਗ ਲਗਾ ਕੇ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਫਲੈਗ ਡੇਅ ਫੰਡ ਲਈ ਦਿਲ ਖੋਲ ਕੇ ਦਾਨ ਦਿੱਤਾ ਗਿਆ।

ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਸ.ਏ.ਐਸ.ਨਗਰ ਦੀ ਅਗਵਾਈ ਵਿੱਚ ਰਣਧੀਰ ਸਿੰਘ, ਸੁਪਰਡੰਟ, ਸ਼੍ਰੀਮਤੀ ਕਮਲਜੀਤ ਕੌਰ, ਸ਼੍ਰੀਮਤੀ ਸੁਰਿੰਦਰ ਕੌਰ, ਜਸਵਿੰਦਰ ਸਿੰਘ ਅਤੇ ਸਮੂਹ ਸਟਾਫ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਐਸ.ਏ.ਐਸ.ਨਗਰ ਵਲੋਂ ਆਮ ਲੋਕਾਂ ਨੂੰ ਟੋਕਨ ਫਲੈਗ ਲਗਾਏ ਗਏ ਅਤੇ ਲੋਕਾਂ ਨੇ ਵੀ ਖੁੱਲ੍ਹਦਿਲੀ ਨਾਲ ਦਾਨ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਫੰਡ ਇਕੱਠਾ ਕਰਨ ਦੀ ਮੁਹਿੰਮ ਅਗਲੇ ਦਿਨਾਂ ਵਿੱਚ ਵੀ ਚਲਦੀ ਰਹੇਗੀ ਅਤੇ ਕੋਈ ਵੀ ਵਿਅਕਤੀ ਸੈਨਾਵਾਂ ਦੇ ਝੰਡਾ ਦਿਵਸ ਫੰਡ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD