Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ; ਮੋਹਿੰਦਰ ਭਗਤ ਨੂੰ ਫਲੈਗ ਲਗਾ ਕੇ ਕੀਤੀ ਗਈ ਝੰਡਾ ਦਿਵਸ ਫੰਡ ਇਕੱਤਰ ਕਰਨ ਦੀ ਸ਼ੁਰੂਆਤ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Armed Forces Flag Day

Web Admin

Web Admin

5 Dariya News

ਜਲੰਧਰ , 05 Dec 2025

Last updated on: Dec 06, 2025, 12:02 IST

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਅੱਜ ਝੰਡਾ ਦਿਵਸ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੂੰ ਫਲੈਗ ਲਗਾ ਕੇ ਕੀਤੀ ਗਈ। ਇਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਫੀਲਡ ਦਫ਼ਤਰ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਵੱਲੋਂ ਕੈਬਨਿਟ ਮੰਤਰੀ ਨੂੰ ਫਲੈਗ ਲਗਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮਨਾਇਆ ਜਾਂਦਾ ਹੈ। ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਆਮ ਨਾਗਰਿਕਾਂ ਤੋਂ ਇਕੱਤਰ ਕੀਤੀ ਗਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਵੇ। ਇਸ ਮੌਕੇ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਦੇ ਬਲਿਦਾਨਾਂ ਦਾ ਮੁੱਲ ਕਦੇ ਵੀ ਉਤਾਰਿਆ ਨਹੀਂ ਕੀਤਾ ਜਾ ਸਕਦਾ।

ਕੈਬਨਿਟ ਮੰਤਰੀ ਨੇ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਸਰੀਰਕ ਤੌਰ ’ਤੇ ਅਸਮਰੱਥ ਹੋਏ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਅਤੇ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD