Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਮੋਗਾ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿ- ਵਿੱਦਿਅਕ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ

ਸਾਗਰ ਸੇਤੀਆ ਨੇ ਵਿਸ਼ੇਸ਼ ਸ਼ਿਰਕਤ ਕਰਕੇ ਜੇਤੂਆਂ ਨੂੰ ਨਕਦ ਇਨਾਮ ਵੰਡੇ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 05 Dec 2025

Last updated on: Dec 06, 2025, 16:25 IST

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਸੁਚੱਜੀ ਅਤੇ ਯੋਗ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਸਹਿ-ਵਿੱਦਿਅਕ ਮੁਕਾਬਲੇ ਆਈ.ਐਸ.ਐਫ. ਕਾਲਜ ਵਿਖੇ ਉਤਸ਼ਾਹਪੂਰਨ ਮਾਹੌਲ ਵਿੱਚ ਆਯੋਜਿਤ ਕੀਤੇ ਗਏ। ਇਸ ਵਿਸ਼ਾਲ ਆਯੋਜਨ ਦੇ ਤਹਿਤ  ਜ਼ਿਲ੍ਹਾ ਮੋਗਾ ਅਧੀਨ ਆਉਂਦੇ ਸਮੂਹ ਬਲਾਕ ਪੱਧਰੀ ਮੁਕਾਬਲਿਆਂ ਦੇ ਏਕਲ ਨਾਚ, ਏਕਲ ਗੀਤ, ਸਮੂਹ ਗਾਣ , ਸਮੂਹ ਨਾਚ, ਭੰਗੜਾ, ਗਿੱਧਾ ਆਦਿ ਵੰਨਗੀਆਂ ਵਿੱਚ ਜੇਤੂ ਰਹੇ ਲੜਕੇ ਅਤੇ ਲੜਕੀਆਂ ਨੇ ਆਪਣਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ ।

ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਲੁਕੀਆਂ ਪ੍ਰਤਿਭਾਵਾਂ ਨੂੰ ਉਭਾਰਨ, ਸਿੱਖਿਆ ਨਾਲ ਨਾਲ ਸੱਭਿਆਚਾਰਕ ਮੁੱਲਾਂ ਦਾ ਪ੍ਰਚਾਰ ਕਰਨ ਅਤੇ ਬੱਚਿਆਂ ਵਿੱਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਜਾਗਦੀ ਹੈ। ਉਹਨਾਂ ਕਿਹਾ ਕਿ ਬੱਚਿਆਂ ਵੱਲੋਂ ਇਹਨਾਂ ਮੁਕਾਬਲਿਆਂ ਵਿੱਚ ਪੂਰਨ ਜੋਸ਼ ਤੇ ਦਿਲਚਸਪੀ ਨਾਲ ਭਾਗ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕਰਕੇ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਉਮੀਦਵਾਰਾਂ ਨੂੰ ਨਿੱਜੀ ਤੌਰ ਤੇ ਨਕਦ ਇਨਾਮਾਂ ਦੀ ਵੰਡ ਕਰਕੇ ਹੌਂਸਲਾ ਅਫਜਾਈ ਕੀਤੀ ਗਈ। ਉਹਨਾਂ ਭਵਿੱਖ ਵਿੱਚ ਵੀ ਮਾਹਿਰ ਕੋਚ ਅਤੇ ਪੰਜਾਬੀ ਸੱਭਿਆਚਾਰ ਦੇ ਨਾਲ ਨਾਲ ਪ੍ਰਚੱਲਿਤ ਦੂਸਰੀਆਂ ਵੰਨਗੀਆਂ ਵਿੱਚ ਵੀ ਸਹਿਯੋਗ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਵਿੱਚ ਹੋਰ ਨਿਖਾਰ ਲਿਆਂਦਾ ਜਾ ਸਕੇ। 

ਇਸ ਮੌਕੇ ਉਹਨਾਂ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਲਈ ਦਾਖਲਾ ਮੁਹਿੰਮ ਲਈ ਵੀ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਮੰਜੂ ਭਾਰਦਵਾਜ ਨੇ ਕਿਹਾ ਕਿ ਇਸ ਸਬੰਧੀ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੀ ਦੇਖ-ਰੇਖ ਵਿੱਚ ਹਦਾਇਤਾਂ ਅਨੁਸਾਰ ਤਿਆਰੀਆਂ ਮੁਕੰਮਲ ਕਰਦਿਆਂ ਮੁਕਾਬਲਿਆਂ ਨੂੰ ਬਿਹਤਰੀਨ ਢੰਗ ਨਾਲ ਆਯੋਜਿਤ ਕੀਤਾ ਗਿਆ। 

ਇਸ ਸਬੰਧੀ ਅਕਾਦਮਿਕ ਸਪੋਰਟ ਗਰੁੱਪ , ਪ੍ਰਬੰਧਕੀ ਮੰਡਲ , ਸੈਂਟਰ ਹੈੱਡ ਟੀਚਰ ਅਤੇ ਵੰਨਗੀਆਂ ਵਿੱਚ ਮੁਹਾਰਤ ਰੱਖਦੇ ਅਧਿਆਪਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਸਨ। ਉਹਨਾਂ ਇਹਨਾਂ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਗੀਤ ਸੋਲੋ ਮੁਕਾਬਲਿਆਂ ਵਿੱਚ ਧਰਮਕੋਟ ਬਲਾਕ ਦੀ ਵਿਦਿਆਰਥਨ ਕਿਸਮਤ ਨੇ ਪਹਿਲਾ ਜਦਕਿ ਨਿਹਾਲ ਸਿੰਘ ਵਾਲਾ ਬਲਾਕ ਦੀ ਵਿਦਿਆਰਥਨ ਪ੍ਰਭਜੋਤ ਕੌਰ ਨੇ ਦੂਜਾ ਅਤੇ ਬਾਘਾਪੁਰਾਣਾ ਬਲਾਕ ਦੀ ਵਿਦਿਆਰਥਨ ਜੈਸਮੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। 

ਗਰੁੱਪ ਗੀਤ ਮੁਕਾਬਲਿਆਂ ਵਿੱਚ ਬਾਘਾਪੁਰਾਣਾ ਬਲਾਕ ਨੇ ਪਹਿਲਾ, ਮੋਗਾ-2 ਬਲਾਕ ਨੇ ਦੂਸਰਾ, ਧਰਮਕੋਟ ਬਲਾਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੋਲੋ ਡਾਂਸ ਮੁਕਾਬਲਿਆਂ ਵਿੱਚ ਧਰਮਕੋਟ ਬਲਾਕ ਦੀ ਵਿਦਿਆਰਥਨ ਖੁਸ਼ਪ੍ਰੀਤ ਕੌਰ ਨੇ ਪਹਿਲਾ, ਮੋਗਾ ਬਲਾਕ ਦੀ ਵਿਦਿਆਰਥਨ ਪ੍ਰਭਜੋਤ ਕੌਰ ਨੇ ਦੂਸਰਾ ਤੇ ਧਰਮਕੋਟ ਬਲਾਕ ਦੀ ਵਿਦਿਆਰਥਨ ਹਰਸਿਮਰਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। 

ਗਰੁੱਪ ਡਾਂਸ ਮੁਕਾਬਲਿਆਂ ਵਿੱਚ ਧਰਮਕੋਟ ਬਲਾਕ ਨੇ ਪਹਿਲਾ ਸਥਾਨ, ਮੋਗਾ ਬਲਾਕ ਨੇ ਦੂਸਰਾ ਸਥਾਨ ਤੇ ਬਾਘਾਪੁਰਾਣਾ ਬਲਾਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਭੰਗੜੇ ਦੇ ਮੁਕਾਬਲਿਆਂ ਵਿੱਚ ਧਰਮਕੋਟ-2 ਬਲਾਕ ਨੇ ਪਹਿਲਾ, ਮੋਗਾ ਬਲਾਕ ਨੇ ਦੂਸਰਾ ਅਤੇ ਧਰਮਕੋਟ-1 ਬਲਾਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ ) ਮੰਜੂ ਭਾਰਦਵਾਜ ਦੀ ਦੇਖ ਰੇਖ ਕਰਵਾਏ ਗਏ। ਇਸ ਮੌਕੇ ਵੱਖ ਵੱਖ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਹਾਸਲ ਕਰਨ ਵਾਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਅਤੇ ਅਕਾਦਮਿਕ ਸਪੋਰਟ ਗਰੁੱਪ ਦੇ ਰਿਸੋਰਸ ਪਰਸਨਜ ਨੂੰ ਵੀ ਸਨਮਾਨਿਤ ਕੀਤਾ ਗਿਆ।  

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਨਿਸ਼ਾਨ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੋਗਾ-1 ਸੁਨੀਤਾ ਨਾਰੰਗ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-2 ਅਤੇ ਨਿਹਾਲ ਸਿੰਘ ਵਾਲਾ ਵਰਿੰਦਰ ਕੌਰ , ਧਰਮਕੋਟ-1 ਗੁਰਪ੍ਰੀਤ ਸਿੰਘ , ਧਰਮਕੋਟ-2 ਕੰਚਨ ਬਾਲਾ , ਬਾਘਾਪੁਰਾਣਾ ਹਰਦੇਵ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਤੇ ਹਰਸ਼ ਕੁਮਾਰ ਗੋਇਲ, ਜੱਜਮੈਂਟ ਪੈਨਲ ਵਿੱਚ ਗੁਰਮੀਤ ਸਿੰਘ , ਸਿਮਰਨਜੀਤ ਸਿੰਘ, ਮਨਦੀਪ ਕੌਰ, ਬਲਵੀਰ ਕੌਰ, ਮਨਦੀਪ ਕੌਰ ਤੋਂ ਇਲਾਵਾ ਸਮੂਹ ਸੈਂਟਰ ਹੈਂਡ ਟੀਚਰ ਸਮੇਤ ਗਾਈਡ ਅਧਿਆਪਕ, ਅਕਾਦਮਿਕ ਸਪੋਰਟ ਗਰੁੱਪ ਦੇ ਮੈਂਬਰ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਮਨੂੰ ਸ਼ਰਮਾ ਵੱਲੋਂ ਬਾਖੂਬੀ ਨਿਭਾਈ ਗਈ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD