Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਵਿਖੇ ਮਨਾਇਆ ਹਥਿਆਰਬੰਦ ਸੈਨਾ ਝੰਡਾ ਦਿਵਸ

ਜ਼ਿਲ੍ਹਾ ਸੈਨਿਕ ਬੋਰਡ ਤਰਫ਼ੋਂ ਰਿਟ. ਲੈਫਟੀਨੈਂਟ ਕਰਨਲ ਡਾ. ਸੁਖਮੀਤ ਮਿਨਹਾਂਸ ਨੇ ਡਿਪਟੀ ਕਮਿਸ਼ਨਰ ਮੋਗਾ ਦੇ ਸੀਨੇ 'ਤੇ ਲਗਾਇਆ ਝੰਡਾ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 05 Dec 2025

Last updated on: Dec 06, 2025, 16:43 IST

ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਰਿਟ. ਲੈਫਟੀਨੈਂਟ ਕਰਨਲ ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਲਗਭਗ 11 ਨਾਨ ਪੈਨਸ਼ਨਰ/ਸਾਬਕਾ ਸੈਨਿਕ ਅਤੇ ਵਿਧਵਾਵਾਂ ਨੂੰ 2,20,000 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿੰਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ ।ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। 

ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ਼ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਨਾ ਭੁੱਲਣ ਯੋਗ ਹਨ। 

ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਉਨ੍ਹਾ ਕਿਹਾ ਕਿ ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ।ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਹਮਦਰਦੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। 

ਦਾਨ ਵਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇਅ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ਤੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ/ਕਾਲਜਾਂ, ਹਸਪਤਾਲਾਂ, ਵਿਭਾਗਾਂ ਅਤੇ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਾਲਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ। ਇਸ ਮੌਕੇ ਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੇ ਕਰਮਚਾਰੀ ਵੀ ਹਾਜ਼ਰ ਸਨ ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD