Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਗੁਰੂ ਨਾਨਕ ਮਿਸ਼ਨ ਚੌਕ ਨੂੰ ਮਿਲੀ ਨਵੀਂ ਦਿੱਖ : ਮੋਹਿੰਦਰ ਭਗਤ, ਵਿਨੀਤ ਧੀਰ ਅਤੇ ਦੀਪਕ ਬਾਲੀ ਨੇ ਨੁਹਾਰ ਬਦਲਣ ਉਪਰੰਤ ਚੌਕ ਜਨਤਾ ਨੂੰ ਕੀਤਾ ਸਮਰਪਿਤ

ਸ਼ਹਿਰ ਦੀ ਸੁੰਦਰਤਾ ’ਚ ਵਾਧਾ ਕਰਨ ਲਈ ਚੌਕ ਦਾ ਨਵੀਨੀਕਰਨ ਕੀਤਾ ਗਿਆ : ਮੋਹਿੰਦਰ ਭਗਤ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Vineet Dhir, Deepak Bali

Web Admin

Web Admin

5 Dariya News

ਜਲੰਧਰ , 06 Dec 2025

Last updated on: Dec 08, 2025, 09:36 IST

ਸ਼ਹਿਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ, ਜਿਸ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਨੂੰ ਅੱਜ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ। 

ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ, ਮੇਅਰ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ।ਇਸ ਮੁਹਿੰਮ ਤਹਿਤ ਕਈ ਚੌਕਾਂ ਦੀ ਪਹਿਲਾਂ ਹੀ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਨੁਹਾਰ ਬਦਲੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਪਗ੍ਰੇਡ ਕੀਤੇ ਚੌਕਾਂ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਚੌਕ ਨਾ ਸਿਰਫ਼ ਯਾਤਰੀਆਂ ਨੂੰ ਤਾਜ਼ਗੀ ਭਰਿਆ ਅਤੇ ਸੁਹਾਵਣਾ ਦ੍ਰਿਸ਼ ਪ੍ਰਦਾਨ ਕਰੇਗਾ ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ।ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਸਰਗਰਮ ਭੂਮਿਕਾ ਨੇ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਇਆ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਚੌਕਾਂ ਦੇ ਰੱਖ-ਰਖਾਅ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਅਤੇ ਇਸ ਕੰਮ ਲਈ ਜ਼ਿੰਮੇਵਾਰ ਸਹਿਯੋਗੀ ਸੰਗਠਨਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਚੌਕਾ ਦੀ ਸੁੰਦਰਤਾ ਆਉਣ ਵਾਲੇ ਸਾਲਾਂ ਲਈ ਸੁਰੱਖਿਅਤ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਨੂੰ ਜਲਦ ਹੀ ਕਈ ਹੋਰ ਚੌਕਾ ਦੀ ਵੱਡੇ ਪੱਧਰ 'ਤੇ ਬਦਲੀ ਹੋਈ ਨੁਹਾਰ ਦੇਖਣ ਨੂੰ ਮਿਲੇਗੀ, ਜਿਸ ਨਾਲ ਜਲੰਧਰ ਨੂੰ ਇੱਕ ਤਾਜ਼ਾ ਅਤੇ ਆਧੁਨਿਕ ਦਿੱਖ ਮਿਲੇਗੀ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Vineet Dhir , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD