Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮੋਹਿੰਦਰ ਭਗਤ, ਚੰਦਨ ਗਰੇਵਾਲ, ਵਿਨੀਤ ਧੀਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਸਾਨੂੰ ਸਭ ਨੂੰ ਬਾਬਾ ਸਾਹਿਬ ਦੇ ਜੀਵਨ ਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ : ਮੋਹਿੰਦਰ ਭਗਤ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Chandan Grewal, Vineet Dhir

Web Admin

Web Admin

5 Dariya News

ਜਲੰਧਰ , 06 Dec 2025

Last updated on: Dec 08, 2025, 09:54 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ।

ਡਾ. ਅੰਬੇਡਕਰ ਦੇ ਯੋਗਦਾਨਾਂ 'ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਦੇ ਸਿਧਾਂਤਾਂ ਨੇ ਭਾਰਤ ਦੀ ਤਕਦੀਰ ਨੂੰ ਗਹਿਰਾਈ ਨਾਲ ਆਕਾਰ ਦਿੱਤਾ ਹੈ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਇਸ ਦੀ ਨੀਂਹ ਮਜ਼ਬੂਤ ਕੀਤੀ। ਡਾ. ਅੰਬੇਡਕਰ ਨੂੰ ਇੱਕ ਮਹਾਨ ਦੂਰਦਰਸ਼ੀ ਦੱਸਦਿਆਂ ਕੈਬਨਿਟ ਮੰਤਰੀ, ਚੇਅਰਮੈਨਾਂ ਅਤੇ ਮੇਅਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਦੂਰਅੰਦੇਸ਼ੀ ਸੀ, ਜਿਸ ਨੇ ਭਾਰਤ ਨੂੰ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਸੰਵਿਧਾਨ ਦਿੱਤਾ, ਜੋ ਕਿ ਹਰੇਕ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ ਦੀ ਰੱਖਿਆ ਕਰਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਦੇਣਾ ਇੱਕ ਹੋਰ ਇਤਿਹਾਸਕ ਮੀਲ ਪੱਥਰ ਸੀ, ਜਿਸਨੇ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲਣ ਤੋਂ ਬਾਅਦ ਸਾਰੇ ਭਾਰਤੀਆਂ ਨੂੰ ਸਸ਼ਕਤ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਇੱਕ ਅਜਿਹੇ ਸੰਵਿਧਾਨ ਦਾ ਨਿਰਮਾਣ ਕੀਤਾ, ਜੋ ਸਮਾਜ ਦੇ ਹਰ ਵਰਗ ਨੂੰ ਅਪਣਾਉਂਦਾ ਹੈ ਅਤੇ ਸਦਭਾਵਨਾ, ਭਾਈਚਾਰਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ ਅਨੁਸਾਰ ਜੀਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Chandan Grewal , Vineet Dhir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD