Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਾਕੀ ਨੂੰ ਬੁਲੰਦੀਆਂ ਵੱਲ ਲਿਜਾਣ ਵਿੱਚ ਬਲਵੰਤ ਸਿੰਘ ਕਪੂਰ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਵੱਡਾ ਯੋਗਦਾਨ : ਸੰਤ ਬਲਬੀਰ ਸਿੰਘ ਸੀਚੇਵਾਲ

ਸੁਰਜੀਤ ਹਾਕੀ ਸਟੇਡੀਅਮ ਵਿਚ ਟੂਰਨਾਮੈਂਟ ਸ਼ੁਰੂ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Jalandhar, 19th Balwant Singh Kapoor Memorial Hockey Tournament

5 Dariya News

5 Dariya News

5 Dariya News

ਜਲੰਧਰ , 07 Dec 2025

Last updated on: Dec 08, 2025, 16:49 IST

ਬਰਲਟਨ ਪਾਰਕ ਵਿੱਚ ਬਣੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ 19ਵੇਂ ਬਲਵੰਤ ਸਿੰਘ ਕਪੂਰ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸਟੇਡੀਅਮ ਵਿੱਚ ਦੋਵਾਂ ਟੀਮਾਂ ਵਿਚਕਾਰ ਮੁਕਾਬਲੇ ਦੀ ਸ਼ੁਰੂਆਤ ਸੰਤ ਸੀਚੇਵਾਲ ਨੇ ਬਾਲ ਨੂੰ ਹਿੱਟ ਮਾਰ ਕੇ ਕੀਤੀ। 

ਉਨ੍ਹਾਂ ਬਤੌਰ ਮੁੱਖ ਮਹਿਮਾਨ ਆਪਣੇ ਵਿਚਾਰਾਂ ਦੀ ਸਾਂਝ ਹਾਕੀ ਪ੍ਰੇਮੀਆਂ ਨਾਲ ਪਾਉਂਦਿਆਂ ਕਿਹਾ ਕਿ ਉਹ ਖੁਦ ਹਾਕੀ ਦੇ ਸਭ ਤੋਂ ਵੱਡੇ ਪ੍ਰਸ਼ੰਸਕ ਹਨ ਅਤੇ ਉਹ ਆਪ ਵੀ ਹਾਕੀ ਖੇਡਦੇ ਰਹੇ ਹਨ। ਕਪੂਰ ਪਰਿਵਾਰ ਵੱਲੋਂ ਹਰ ਸਾਲ ਕੌਮੀ ਪੱਧਰ ਦੇ ਕਰਵਾਏ ਜਾਂਦੇ ਇਸ ਹਾਕੀ ਟੂਰਨਾਮੈਂਟ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ 19 ਸਾਲਾਂ ਤੋਂ ਲਗਾਤਾਰ ਪੂਰੀ ਨਿਸ਼ਚੈ ਨਾਲ ਇਸ ਟੂਰਨਾਮੈਂਟ ਦੀ ਲਗਾਤਾਰਤਾ ਬਣਾਈ ਰੱਖਣੀ ਵੀ ਕਿਸੇ ਕਾਮਯਾਬੀ ਤੋਂ ਘੱਟ ਨਹੀਂ ਹੈ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਹਾਕੀ ਦੇ ਸੁਨਿਹਰੀ ਯੁੱਗ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਸਿਰਫ਼ ਘਾਹ ਦੇ ਮੈਦਾਨ ‘ਤੇ ਹਾਕੀ ਦੇ ਮੁਕਾਬਲੇ ਹੁੰਦੇ ਸਨ ਉਦੋਂ ਭਾਰਤੀ ਹਾਕੀ ਟੀਮ ਓਲੰਪਿਕ ਵਿੱਚ ਸੋਨੇ ਦੇ ਤਮਗੇ ਲਾਗਤਾਰ ਜਿੱਤ ਰਹੀ ਸੀ। ਅਜਿਹਾ ਦੌਰ ਵੀ ਰਿਹਾ ਜਦੋਂ ਹਾਕੀ ਟੀਮ ਵਿੱਚ ਅੱਠ ਖਿਡਾਰੀ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਹੀ ਹੁੰਦੇ ਸਨ। 

ਸੰਤ ਸੀਚੇਵਾਲ ਨੇ ਕਿਹਾ ਕਿ ਅੱਜ ਵੀ ਪੇਂਡੂ ਇਲਾਕਿਆਂ ਵੱਲ ਤਰਜੀਹ ਦੇਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਖਿੱਤਿਆਂ ਵਿੱਚੋਂ ਬਿਹਤਰੀਨ ਖਿਡਾਰੀ ਨਿਕਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀਚੇਵਾਲ ਵਿੱਚ ਅਸਟ੍ਰੋ-ਟਰਫ਼ ਲੱਗੀ ਹੋਈ ਹੈ ਜਿਸ ਸਦਕਾ ਖਿਡਾਰੀਆਂ ਦਾ ਮਨੋਬਲ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਹਾਕੀ ਦੇ ਅਸਟ੍ਰੋ-ਟਰਫ਼ ਵਾਲੇ ਖੇਡ ਮੈਦਾਨ ਹੋਣੇ ਚਾਹੀਦੇ ਹਨ। 

ਪੰਜਾਬ ਦੇ ਵਾਤਾਵਰਣ ਬਾਰੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਿਤ ਹੋ ਰਹੀ ਹੈ, ਜਿਸ  ਦਾ ਮਨੁੱਖੀ ਸਿਹਤ ‘ਤੇ ਅਸਰ ਪੈਂਦਾ ਹੈ। ਇਸ ਪ੍ਰਦੂਸ਼ਣ ਕਾਰਨ ਖਿਡਾਰੀਆਂ ਦੀ ਖੇਡ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਦੇ ਪਾਣੀਆਂ ਦਾ ਜ਼ਿਕਰ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਅਜਿਹਾ ਸਮਾਂ ਵੀ ਰਿਹਾ ਹੈ ਜਦੋਂ ਪੰਜਾਬ ਦੇ ਪਾਣੀ ਦੁੱਧ ਤੋਂ ਵੀ ਵੱਧ ਤਾਕਤ ਵਾਲੇ ਹੁੰਦੇ ਸਨ। ਹੁਣ ਦੂਸ਼ਿਤ ਹੋ ਰਹੇ ਪਾਣੀ ਕੈਂਸਰ ਤੇ ਹੋਰ ਭਿਆਨ ਬੀਮਾਰੀਆਂ ਦਾ ਕਾਰਨ ਬਣਦੇ ਜਾ ਰਹੇ ਹਨ।

ਸੰਤ ਸੀਚੇਵਾਲ ਨੇ ਇਸ ਹਾਕੀ ਟੂਰਨਾਮੈਂਟ ਦਾ ਝੰਡਾ ਲਹਿਰਾ ਕੇ ਇਸ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਦੋਵਾਂ ਟੀਮਾਂ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਖੇਡ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਹੀ ਖੇਡ ਮੈਦਾਨ ਵਿੱਚ ਉਤਰਣ ਲਈ ਪ੍ਰੇਰਿਆ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Jalandhar , 19th Balwant Singh Kapoor Memorial Hockey Tournament

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD