Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧੂਰੀ ਹਲਕੇ 'ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

ਲੋਕ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਿਕਾਸ ਕੰਮਾਂ ਨੂੰ ਦੇਖਕੇ ਵੋਟ ਪਾਉਣ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Dhuri, Sangrur

Web Admin

Web Admin

5 Dariya News

ਧੂਰੀ/ਸੰਗਰੂਰ , 07 Dec 2025

Last updated on: Dec 09, 2025, 11:10 IST

ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਬਮਾਲ, ਸੁਰਜੀਤ ਸਿੰਘ ਰਾਜੋਮਾਜਰਾ, ਜਗਦੀਪ ਸਿੰਘ, ਪੁਸ਼ਪਿੰਦਰ ਸ਼ਰਮਾ, ਅਮਨਦੀਪ ਸਿੰਘ ਤੇ ਸੁਖਪਾਲ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਘਨੌਰੀ ਕਲਾਂ ਤੋਂ ਜਸਮੀਤ ਕੌਰ ਅਤੇ ਬਲਾਕ ਸੰਮਤੀ ਚੋਣਾਂ ਲਈ ਅਮਨਦੀਪ ਕੌਰ, ਹਰਜਿੰਦਰ ਕੌਰ, ਖ਼ੁਰਸ਼ੀਦ ਤੇ ਬਲਵਿੰਦਰ ਸਿੰਘ ਲਈ ਚੋਣ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਕਰੀਬ ਪੌਣੇ ਚਾਰ ਸਾਲ ਵਿੱਚ ਹੋਏ ਸੂਬੇ ਦੇ ਚਹੁੰ ਪੱਖੀ ਵਿਕਾਸ ਨੂੰ ਦੇਖ ਕੇ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ। ਉਹਨਾਂ ਕਿਹਾ ਕਿ ਜਿੰਨੀ ਤੇਜ਼ੀ ਨਾਲ ਪਿਛਲੇ ਸਮੇਂ ਵਿੱਚ ਵਿਕਾਸ ਹੋਇਆ ਹੈ ਇਸ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਟੀਮ ਨਾਲ ਜੁੜਨ ਨਾਲ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਜਾਵੇਗੀ।

ਉਹਨਾਂ ਪਿੰਡ ਜਹਾਂਗੀਰ, ਕਹੇਰੂ, ਬਮਾਲ, ਦੁਗਨੀ, ਬੱਬਨਪੁਰ, ਬਰੜਵਾਲ ਤੇ ਮੱਲੂਮਾਜਰਾ ਵਿਖੇ ਪਿੰਡ ਵਾਸੀਆਂ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਹਰਾ ਪੈੱਨ ਲੋਕ ਭਲਾਈ ਦੇ ਕੰਮਾਂ ਲਈ ਚਲਾਉਣ ਸ਼ੁਰੂ ਕਰ ਦਿੱਤਾ ਸੀ, ਜਿਸ ਸਦਕਾ ਸੂਬੇ ਨੇ ਤੇਜ਼ੀ ਨਾਲ ਤਰੱਕੀ ਕੀਤੀ ਹੈ। ਦਲਵੀਰ ਸਿੰਘ ਢਿੱਲੋਂ ਨੇ ਦੂਸਰੀ ਪਾਰਟੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਜਿਹੜੇ ਕੰਮ ਅਖੀਰਲੇ ਸਾਲ ਕਰਦੀਆਂ ਸਨ, ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਵਿੱਚ ਕਰਕੇ ਦਿਖਾਏ ਹਨ। 

ਉਹਨਾਂ ਕਿਹਾ ਕਿ ਸਿਹਤ ਤੇ ਸਿੱਖਿਆ ਮਾਨ ਸਰਕਾਰ ਦੀ ਪਹਿਲੀ ਤਰਜ਼ੀਹ ਰਹੀ ਹੈ, ਜਿਸ ਲਈ ਆਮ ਆਦਮੀ ਕਲੀਨਿਕ ਤੇ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਜਿਸ ਸਦਕਾ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਏ ਹਨ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Dhuri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD