Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਜਪਾ ਕੋਲ ਹੀ ਰਾਜ ਵਿੱਚ ਖਰਾਬ ਅਮਨ ਕਾਨੂੰਨ ਦੀ ਸਥਿਤੀ ਨੂੰ ਦਰੁਸਤ ਕਰਨ ਅਤੇ ਵਸੂਲੀਕਰਤਾ ਬਣੇ ਵਰਦੀਧਰੀਆਂ ਨੂੰ ਨੱਥ ਪਾਉਣ ਦੀ ਸਮਰੱਥਾ- ਸੁਨੀਲ ਜਾਖੜ

ਫਿਲਹਾਲ 17 ਡੀਜੀਪੀ, 13 ਏਡੀਜੀਪੀ ਪਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਫਿਰ ਵੀ ਬਦਤਰ -ਕਿਹਾ, ਵਰਦੀਧਾਰੀ ਅਫਸਰ ਆਗੂਆਂ ਲਈ ਕਰ ਰਹੇ ਹਨ ਨਜਾਇਜ਼ ਵਸੂਲੀ, ਚੋਣਾਂ ਲੁੱਟਣ ਵਿੱਚ ਲੱਗੀ ਪੁਲਿਸ

Sunil Jakhar, BJP, Bharatiya Janata Party, BJP Punjab, Vineet Joshi

Web Admin

Web Admin

5 Dariya News

ਚੰਡੀਗੜ੍ਹ , 07 Dec 2025

Last updated on: Dec 09, 2025, 11:29 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਰਾਜ ਵਿੱਚ ਪੁਲਿਸ ਪ੍ਰਸ਼ਾਸਨ ਦੀਆਂ ਵਧੀਕੀਆਂ ਤੇ ਸਵਾਲ ਖੜੇ ਕੀਤੇ ਹਨ। ਉਨਾਂ ਨੇ ਆਖਿਆ ਕਿ ਭਾਜਪਾ ਹੀ ਪੁਲਿਸ ਦੀਆਂ ਕਾਲੀਆਂ ਭੇਡਾਂ ਨੂੰ ਨੱਥ ਪਾ ਸਕਣ ਦੀ ਦ੍ਰਿੜ ਇੱਛਾ ਸ਼ਕਤੀ ਅਤੇ ਕਾਬਲੀਅਤ ਰੱਖਦੀ ਹੈ। 

ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣ ਤਾਂ ਅਜਿਹੇ ਵਰਦੀਧਾਰੀ ਵਸੂਲੀ ਕਰਤਾਵਾਂ ਨੂੰ ਨਕੇਲ ਪਾਈ ਜਾਵੇਗੀ ਅਤੇ ਰਾਜ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਕੀਤੀ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਨੇ ਆਖਿਆ ਕਿ 7 ਨਵੰਬਰ 2025 ਨੂੰ ਤਰਨ ਤਾਰਨ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਨੇ ਗੈਂਗਸਟਰਾਂ ਨੂੰ 7 ਦਿਨ ਵਿੱਚ ਪੰਜਾਬ ਛੱਡ ਜਾਣ ਜਾਂ ਨਤੀਜੇ ਭੁਗਤਣ ਦੀ ਚਿਤਾਵਣੀ ਦਿੱਤੀ ਸੀ, ਪਰ ਗੈਂਗਸਟਰ ਉਹਨਾਂ ਦੀ ਚੁਨੌਤੀ ਕਬੂਲ ਕਰਕੇ ਨਿਤ ਦਿਨ ਕੋਈ ਨਾ ਕੋਈ ਵਾਰਦਾਤ ਕਰ ਰਹੇ ਹਨ ਜਦੋਂ ਕਿ ਕੇਜਰੀਵਾਲ ਖੁਦ ਉਸ ਤੋਂ ਬਾਅਦ ਪੰਜਾਬ ਵਿੱਚ ਵਿਖਾਈ ਨਹੀਂ ਦਿੱਤੇ ।

ਉਨਾਂ ਨੇ ਪਿਛਲੇ ਇੱਕ ਮਹੀਨੇ ਵਿੱਚ ਵਾਪਰੀਆਂ ਗੋਲੀਬਾਰੀ , ਲੁੱਟ ਖੋਹ, ਫਿਰੌਤੀ ਮੰਗਣ ਵਰਗੀਆਂ ਗੰਭੀਰ ਘਟਨਾਵਾਂ ਦੀ ਸੂਚੀ ਸਾਂਝੀ ਕਰਦਿਆਂ ਕਿਹਾ ਕਿ ਸ਼ਾਇਦ ਹੀ ਕੋਈ ਦਿਨ ਖਾਲੀ ਗਿਆ ਹੋਵੇ ਜਦੋਂ ਕਿਤੇ ਨਾ ਕਿਤੇ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਗੈਂਗਸਟਰਾਂ ਵੱਲੋਂ ਨਾ ਕੀਤੀ ਗਈ ਹੋਵੇ। ਉਹਨਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸਾਰਾ ਕੁਝ ਤਦ ਹੋ ਰਿਹਾ ਹੈ ਜਦ ਰਾਜ ਵਿੱਚ 17 ਡੀਜੀਪੀ ਅਤੇ 13 ਏਡੀਜੀਪੀ ਪੱਧਰ ਦੇ ਅਧਿਕਾਰੀ ਹਨ। ਉਹਨਾਂ ਨੇ ਤੁਲਨਾ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਕੇਵਲ ਇੱਕ ਡੀਜੀਪੀ ਹੈ।

ਸੁਨੀਲ ਜਾਖੜ ਨੇ ਇਸ ਲਈ ਸਰਕਾਰ ਦੀ ਸਮਰੱਥਾ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਸਲ ਵਿੱਚ ਲੈਂਡ ਪੂਲਿੰਗ ਪੋਲਸੀ ਫੇਲ ਹੋਣ ਤੋਂ ਬਾਅਦ ਸੱਤਾ ਵਿੱਚ ਬੈਠੇ ਲੋਕਾਂ ਨੇ ਪੁਲਿਸ ਨੂੰ ਨਜਾਇਜ਼ ਉਗਰਾਹੀ ਦੇ ਕੰਮ ਵਿੱਚ ਲਗਾ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਸੰਵਿਧਾਨ ਨੂੰ ਜਵਾਬ ਦੇਹ  ਪੁਲਿਸ ਅਧਿਕਾਰੀਆਂ ਨੇ ਸੱਤਾਧਾਰੀਆਂ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਹੁਣ ਉਹ ਆਪ ਦੇ ਆਗੂਆਂ ਲਈ ਨਾ ਕੇਵਲ ਇਲੈਕਸ਼ਨ ਲੁੱਟਣ ਵਰਗੇ ਗੈਰ ਲੋਕਤਾਂਤਰਿਕ ਕੰਮਾਂ ਵਿੱਚ ਰੁਝੇ ਹੋਏ ਹਨ ਸਗੋਂ ਬਹੁਤ ਸਾਰੇ ਵਰਦੀਧਾਰੀ ਲੋਕਾਂ ਤੋਂ ਵੱਖ-ਵੱਖ ਤਰੀਕਿਆਂ ਨਾਲ ਦਬਾਅ ਬਣਾ ਕੇ ਨਜਾਇਜ਼ ਵਸੂਲੀ ਦੇ ਕੰਮਾਂ ਵਿੱਚ ਵੀ ਲੱਗੇ ਹੋਏ ਹਨ।

ਸੁਨੀਲ ਜਾਖੜ ਨੇ ਆਖਿਆ ਕਿ ਜਦ ਜੇਲ ਵਿੱਚੋਂ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਹੋਈ ਸੀ ਤਾਂ ਡੀਜੀਪੀ ਨੇ ਹਾਈਕੋਰਟ ਵਿੱਚ ਐਫੀਡੇਵਿਡ ਦੇ ਕੇ ਆਖਿਆ ਸੀ ਕਿ ਇਹ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ ਪਰ ਹਾਈਕੋਰਟ ਦੀ ਨਿਗਰਾਨੀ ਵਿੱਚ ਹੋਈ ਜਾਂਚ ਵਿੱਚ ਸੱਚ ਸਾਹਮਣੇ ਆਇਆ ਸੀ ਅਤੇ ਪਾਇਆ ਗਿਆ ਸੀ ਕਿ ਇਹ ਇੰਟਰਵਿਊ ਪੰਜਾਬ ਵਿੱਚ ਹੋਈ ਸੀ। ਹੁਣ ਤਾਜ਼ਾ ਮਾਮਲੇ ਵਿੱਚ ਵੀ ਪਟਿਆਲੇ ਦੇ ਐਸਐਸਪੀ ਦੀ ਵਾਇਰਲ ਆਡੀਓ ਦੇ ਮਾਮਲੇ ਵਿੱਚ ਪੁਲਿਸ ਨੇ ਬਿਨਾਂ ਕਿਸੇ ਜਾਂਚ ਦੇ ਦੋ ਘੰਟੇ ਵਿੱਚ ਹੀ ਆਡੀਓ ਨੂੰ ਏਆਈ ਜਨਰੇਟਰ ਦੱਸ ਕੇ ਉਲਟਾ ਪੱਤਰਕਾਰਾਂ ਅਤੇ ਸਿਆਸੀ ਆਗੂਆਂ ਨੂੰ ਸੰਮਨ ਕੀਤਾ ਹੈ। 

ਉਹਨਾਂ ਨੇ ਇਸ ਤੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਕਿ ਇਸ ਸਮੁੱਚੇ ਮੀਡੀਆ ਅਤੇ ਸਿਆਸੀ ਸਫਾਂ ਲਈ ਚਿੰਤਾ ਦੀ ਗੱਲ ਹੈ। ਉਹਨਾਂ ਨੇ ਕਿਹਾ ਕਿ ਚੰਗਾ ਹੁੰਦਾ ਕਿ ਆਡੀਓ ਦੀ ਨਿਰਪੱਖ ਜਾਂਚ ਹੁੰਦੀ ਪਰ ਪੁਲਿਸ ਸਰਕਾਰ ਦੀ ਹੱਥ ਟੋਕਾ ਬਣ ਗਈ ਹੈ। ਉਨਾਂ ਨੇ ਸਾਰੀਆਂ ਸਿਆਸੀ ਧਿਰਾਂ ਅਤੇ ਮੀਡੀਆ ਨੂੰ ਇਸ ਦੇ ਖਿਲਾਫ ਲਾਮਬੰਦ ਹੋਣ ਦੀ ਅਪੀਲ ਕੀਤੀ।

ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਹੀ ਏਜੰਸੀ ਸੀ ਜਿਸ ਨੇ ਪੰਜਾਬ ਦੇ ਲੋਕਾਂ ਤੋਂ ਨਜਾਇਜ਼ ਵਸੂਲੀ ਕਰ ਰਹੇ ਪੰਜਾਬ ਪੁਲਿਸ ਦੇ ਅਧਿਕਾਰੀ ਨੂੰ ਹੱਥ ਪਾਇਆ। ਉਹਨਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣ ਤਾਂ ਅਜਿਹੇ ਵਰਦੀਧਾਰੀ ਵਸੂਲੀ ਕਰਨ ਵਾਲਿਆਂ ਦੀ ਨਕੇਲ ਕਸੀ ਜਾਵੇਗੀ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਸਮਰੱਥ ਫੋਰਸ ਹੈ ਅਤੇ ਉਹ ਹਰ ਟੀਚਾ ਪੂਰਾ ਕਰ ਸਕਦੀ ਹੈ ਪਰ ਕੁਝ ਵਰਦੀਧਾਰੀ ਵਸੂਲੀਕਰਤਾਵਾਂ ਨੇ ਪੁਲਿਸ ਦੀ ਸਾਖ ਨੂੰ ਧੱਕਾ ਲਾਇਆ ਹੈ। ਸੂਬਾ ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਜਪਾਨ ਤੋਂ ਪਰਤ ਕੇ ਆਪਣੇ ਪੰਜਾਬ ਨੂੰ ਸੰਭਾਲਣ। 

ਉਨਾਂ ਨੇ ਕਿਹਾ ਕਿ ਬਿਹਤਰ ਹੋਵੇਗਾ ਕਿ ਸਰਕਾਰ ਪਹਿਲਾਂ ਆਡੀਓ ਕਲਿੱਪ ਦੀ ਨਿਰਪੱਖ ਜਾਂਚ ਕਰਵਾਵੇ। ਉਨਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਲੋਕਾਂ ਖਿਲਾਫ ਹੋ ਰਹੇ ਹਰੇਕ ਧੱਕੇ ਦਾ ਡੱਟ ਕੇ ਜਵਾਬ ਦੇਵੇਗੀ।

 

Tags: Sunil Jakhar , BJP , Bharatiya Janata Party , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD