Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

ਹੁਣ ਤੱਕ 181 ਕੈਡਿਟ ਫੌਜ ਦੇ ਅਫ਼ਸਰ ਬਣ ਕੇ ਕਰ ਰਹੇ ਨੇ ਦੇਸ਼ ਸੇਵਾ

Military, Maharaja Ranjit Singh Armed Forces Preparatory Institute, MRSAFPI, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 07 Dec 2025

Last updated on: Dec 09, 2025, 11:43 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ।

ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂਬੇ ਦਾ ਮਾਣ ਵਧਾਉਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਟ੍ਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸੇ ਜਜ਼ਬੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ।

ਸੰਸਥਾ ਦੇ ਸ਼ਾਨਦਾਰ ਟਰੈਕ ਰਿਕਾਰਡ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵੱਕਾਰੀ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 278 ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ ਹੁਣ ਤੱਕ ਸੰਸਥਾ ਦੇ 181 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸੱਤ ਕੈਡਿਟ 13 ਦਸੰਬਰ, 2025 ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ) ਅਤੇ ਏਅਰ ਫੋਰਸ ਅਕੈਡਮੀ (ਏਐਫਏ) ਤੋਂ ਪਾਸ ਆਊਟ ਹੋਣਗੇ ਅਤੇ ਇਸਦੇ ਨਾਲ ਹੀ ਇਸ ਮਹੀਨੇ 15 ਕੈਡਿਟ ਐਨਡੀਏ ਅਤੇ ਹੋਰ ਸਿਖਲਾਈ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਤਿਆਰ ਹਨ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਸਾਂਝਾ ਕੀਤਾ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ (ਪੰਜਾਬ ਮੂਲ ਦੇ ਲੜਕੇ), ਜੋ ਇਸ ਸੰਸਥਾ ਰਾਹੀਂ ਐਨਡੀਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਹਨ, 15 ਦਸੰਬਰ, 2025 ਤੱਕ https://recruitment-portal.in ਉਤੇ ਔਨਲਾਈਨ ਅਪਲਾਈ ਕਰ ਸਕਦੇ ਹਨ, ਜਿਸ ਲਈ ਦਾਖਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।

 

Tags: Military , Maharaja Ranjit Singh Armed Forces Preparatory Institute , MRSAFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD