Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨੀਲ ਗਰਗ ਦਾ ਜਾਖੜ 'ਤੇ ਪਲਟਵਾਰ: ਅੰਸਾਰੀ ਨੂੰ ਪੰਜਾਬ 'ਚ ਕੌਣ ਲਿਆਇਆ ਸੀ?

ਪੰਜਾਬ ਦੂਜਾ ਸਭ ਤੋਂ ਸੁਰੱਖਿਅਤ ਸੂਬਾ, ਵਿਰੋਧੀ ਝੂਠ ਬੋਲਣਾ ਬੰਦ ਕਰਨ: ਨੀਲ ਗਰਗ

Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 07 Dec 2025

Last updated on: Dec 09, 2025, 12:08 IST

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਬੁਲਾਰੇ ਨੀਲ ਗਰਗ ਨੇ ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਤੇ ਕਾਂਗਰਸ ਸਿਰਫ਼ ਰਾਜਨੀਤਿਕ ਫਾਇਦੇ ਲਈ ਝੂਠੇ ਤੱਥਾਂ ਦੇ ਆਧਾਰ 'ਤੇ ਪੰਜਾਬ ਨੂੰ ਬਦਨਾਮ ਕਰ ਰਹੀਆਂ ਹਨ। ਨੀਲ ਗਰਗ ਨੇ ਐਨਸੀਆਰਬੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇਸ਼ ਦੇ ਸਭ ਤੋਂ ਵੱਧ ਸੁਰੱਖਿਅਤ ਸੂਬਿਆਂ ਵਿੱਚੋਂ ਦੂਜੇ ਨੰਬਰ 'ਤੇ ਹੈ। 

ਉਨ੍ਹਾਂ ਕਿਹਾ ਕਿ ਜੇਕਰ ਅਪਰਾਧ ਦੀ ਗੱਲ ਕਰੀਏ ਤਾਂ ਦੇਸ਼ ਦੇ ਸਭ ਤੋਂ ਵੱਧ ਅਪਰਾਧ ਵਾਲੇ 10 ਸੂਬਿਆਂ ਵਿੱਚੋਂ 8 ਭਾਜਪਾ ਸ਼ਾਸਿਤ ਹਨ ਤੇ 2 ਕਾਂਗਰਸ ਸ਼ਾਸਿਤ ਹਨ। ਪੋਸਕੋ ਮਾਮਲਿਆਂ ਦਾ ਜ਼ਿਕਰ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਅੱਜ ਹੀ ਇੱਕ ਵੱਡੇ ਅਖਬਾਰ ਵਿੱਚ ਛਪੀ ਰਿਪੋਰਟ ਮੁਤਾਬਕ ਪਹਿਲੇ ਤਿੰਨ ਸੂਬਿਆਂ ਵਿੱਚ ਯੂਪੀ, ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਆਉਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਫਿਰ ਸਵਾਲ ਪੰਜਾਬ ਨੂੰ ਕਿਉਂ ਕੀਤੇ ਜਾ ਰਹੇ ਹਨ? ਕੀ ਸੱਚ ਬੋਲਣ ਵਿੱਚ ਸ਼ਰਮ ਆਉਂਦੀ ਹੈ?

ਨੀਲ ਗਰਗ ਨੇ ਸੁਖਬੀਰ ਸਿੰਘ ਬਾਦਲ ਅਤੇ ਸੁਨੀਲ ਜਾਖੜ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਜਾਖੜ ਸਾਹਿਬ, ਤੁਸੀਂ ਉਦੋਂ ਕਾਂਗਰਸ ਦੇ ਪ੍ਰਧਾਨ ਹੁੰਦੇ ਸੀ ਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ, ਤਾਂ ਅੰਸਾਰੀ ਨੂੰ ਪੰਜਾਬ ਵਿੱਚ ਕੌਣ ਲੈ ਕੇ ਆਇਆ ਸੀ? ਉਦੋਂ ਤਾਂ ਤੁਸੀਂ ਇੱਕ ਸ਼ਬਦ ਨਹੀਂ ਬੋਲਿਆ ਤੇ ਅੱਜ ਪੰਜਾਬ ਨੂੰ ਬਦਨਾਮ ਕਰਨ 'ਤੇ ਲੱਗੇ ਹੋਏ ਹਨ।

ਆਪ ਬੁਲਾਰੇ ਨੇ ਕਿਹਾ ਕਿ ਜਿਸ ਡਾਟੇ ਦੀ ਗੱਲ ਕੀਤੀ ਜਾ ਰਹੀ ਹੈ, ਉਹ ਐਨਸੀਆਰਬੀ ਦਾ ਡਾਟਾ ਹੈ ਜੋ ਕੇਂਦਰੀ ਏਜੰਸੀ ਤਿਆਰ ਕਰਦੀ ਹੈ, ਨਾ ਕਿ ਪੰਜਾਬ ਸਰਕਾਰ ਜਾਂ ਆਮ ਆਦਮੀ ਪਾਰਟੀ। ਉਹੀ ਰਿਪੋਰਟ ਕਹਿੰਦੀ ਹੈ ਕਿ ਪੰਜਾਬ ਸਭ ਤੋਂ ਵੱਧ ਸੁਰੱਖਿਅਤ ਸੂਬਿਆਂ ਵਿੱਚੋਂ ਦੂਜੇ ਨੰਬਰ 'ਤੇ ਆਉਂਦਾ ਹੈ ਤੇ ਦੇਸ਼ ਦੇ ਪਹਿਲੇ 10 ਸੂਬੇ ਜਿੱਥੇ ਸਭ ਤੋਂ ਵੱਧ ਅਪਰਾਧ ਹੈ, ਉਨ੍ਹਾਂ ਵਿੱਚ ਜ਼ਿਆਦਾਤਰ ਭਾਜਪਾ ਸ਼ਾਸਿਤ ਪ੍ਰਦੇਸ਼ ਹਨ।

ਨੀਲ ਗਰਗ ਨੇ ਜਾਖੜ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਿਰਫ਼ ਰਾਜਨੀਤਿਕ ਮਾਈਲੇਜ ਲੈਣ ਲਈ ਪੰਜਾਬ ਨੂੰ ਬਦਨਾਮ ਨਾ ਕਰੋ ਤੇ ਘੱਟੋ-ਘੱਟ ਸੱਚ ਬੋਲਣ ਦੀ ਹਿੰਮਤ ਰੱਖੋ।

 

 

Tags: Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD