Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਸ਼ਹੀਦ ਕਰਣ ਸਿੰਘ ਦੇ ਨਾਮ 'ਤੇ ਈ-ਲਾਇਬ੍ਰੇਰੀ, ਖੇਤਾਂ ਦੇ ਪੰਜ ਰਸਤੇ ਪੱਕੇ ਬਨਾਉਣ ਦੀ ਪੰਚਾਇਤ ਮੰਤਰੀ ਨੇ ਕੀਤਾ ਐਲਾਨ

Web Admin

Web Admin

5 Dariya News

ਡਾਵਲਾ , 07 Dec 2025

Last updated on: Dec 09, 2025, 12:47 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਭਾਜਪਾ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਅਤੇ ਸਾਬਕਾ ਸਾਂਦਸ ਸੁਨੀਤਾ ਦੁਗੱਲ ਨੇ ਸ਼ਹੀਦ ਦੇ ਪਰਿਜਨਾਂ ਅਤੇ ਭਾਵਪੂਰਣ ਮਾਹੌਲ ਵਿੱਚ ਬਾਦਲੀ ਵਿਧਾਨਸਭਾ ਖੇਤਰ ਦੇ ਪਿੰਡ ਡਾਵਲਾ ਵਿੱਚ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ ਕੀਤਾ। ਇਸ ਦੇ ਬਾਅਦ ਮਹਿਮਾਨਾਂ ਨੇ ਸ਼ਹੀਦ ਵਿਨੋਦ ਕੁਮਾਰ ਦੀ ਪ੍ਰਤਿਮਾ 'ਤੇ ਫੁੱਲ ਅਰਪਿਤ ਕਰ ਆਪਣੀ ਭਾਵਪੂਰਣ ਸ਼ਰਧਾਂਜਲੀ ਅਰਪਿਤ ਕੀਤੀ।

ਵਿਕਾਸ ਅਤੇ ਪੰਚਾਇਤ ਮੰਤਰੀ ਨੇ ਸ਼ਹੀਦ ਦੇ ਨਾਮ 'ਤੇ ਪਿੰਡ ਡਾਵਲਾ ਵਿੱਚ ਆਧੁਨਿਕ ਈ-ਲਾਇਬੇ੍ਰਰੀ, ਨਵੇਂ ਭਵਨ ਸਮੇਤ ਧਨਖੜ ਖਾਪ ਦੇ ਚਬੂਤਰੇ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਲਈ ਸ਼ਹੀਦਾਂ ਦਾ ਸਨਮਾਨ ਸੱਭ ਤੋਂ ਉੱਪਰ ਹੈ। ਪਿੰਡ ਦੇ ਖੇਤਾਂ ਦੇ ਵੱਲ ਜਾਣ ਵਾਲੇ ਪੰਜ ਰਸਤੇ ਸ਼ਹੀਦ ਦੇ ਨਾਮ 'ਤੇ ਪੱਕੇ ਕੀਤੇ ਜਾਣਗੇ। ਪਿੰਡ ਵਿੱਚ ਮਹਿਲਾਵਾਂ ਲਈ ਮਹਿਲਾ ਸਭਿਆਚਾਰਕ ਕੇਂਦਰ ਖੋਲਿਆ ਜਾਵੇਗਾ। 

ਪਿੰਡ ਵਿੱਚ ਇੰਡੌਰ ਜਿਮ ਲਈ ਸਮੱਗਰੀ ਵੀ ਦਿੱਤੀ ਜਾਵੇਗੀ। ਪੰਚਾਇਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਅਨੇਕ ਇਤਿਹਾਸਕ ਕਦਮ ਚੁੱਕੇ ਹਨ। ਸੇਨਾ ਵਿੱਚ ਹਰ ਦੱਸਵਾਂ ਫੌਜੀ ਹਰਿਆਣਾ ਤੋਂ ਹੈ। ਸਾਲ 2014 ਵਿੱਚ ਸੂਬੇ ਵਿੱਚ ਸਾਡੀ ਸਰਕਾਰ ਬਣਦੇ ਹੀ ਸ਼ਹੀਦ ਦੇ ਪਰਿਜਨਾਂ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ, ਹੁਣ ਨਾਇਬ ਸਰਕਾਰ ਨੇ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤਾ ਹੈ। 

ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੈ 1985 ਅਤੇ 1971 ਦੇ ਯੁੱਧਾ ਵਿੱਚ ਸ਼ਹੀਦ ਹੋਏ ਫੌਜੀਆਂ ਦੇ 293 ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ। ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਪੰਵਾਰ ਨੇ ਸ਼ਹੀਦ ਕਰਣ ਸਿੰਘ ਦੀ ਧਰਮਪਤਨੀ ਯੁੱਧ ਵੀਰਾਂਗਨਾ ਆਰਤੀ ਦੇਵੀ, ਮਾਤਾ ਸੁਮਿਤਰਾ ਦੇਵੀ, ਸ਼ਹੀਦ ਵਿਨੋਦ ਕੁਮਾਰ ਦੀ ਧਰਮਪਤਨੀ ਯੁੱਧ ਵਿਰਾਗਨਾ ਬਿਮਲਾ ਦੇਵੀ ਦਾ ਸਨਮਾਨ ਕੀਤਾ। 

ਇਸ ਮੌਕੇ 'ਤੇ ਸ਼ਹੀਦ ਕਰਣ ਦਾ ਬੇਟ ਰੂਦਰ, ਬੇਟੀ ਪਰੀ ਤੇ ਭਰਾ ਅਰਜੁਨ, ਸ਼ਹੀਦ ਵਿਨੋਦ ਦਾ ਬੇਟਾ ਆਸ਼ਿਸ਼, ਸਮੇਤ ਹੋਰ ਪਰਿਜਨ ਵੀ ਮੌਜੂਦ ਰਹੇ।

 

Tags: Krishan Lal Panwar , Haryana , Bharatiya Janata Party , BJP , BJP Haryana , Om Parkash Dhankhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD