Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ - ਨਾਇਬ ਸਿੰਘ ਸੈਣੀ

ਕਿਹਾ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਨੁੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਹਰਿਆਣਾ ਸਰਕਾਰ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Mohan Lal Badoli, Krishan Kumar Bedi

Web Admin

Web Admin

5 Dariya News

ਕੇਥਲ , 07 Dec 2025

Last updated on: Dec 09, 2025, 12:48 IST

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਜਲਦੀ ਹੀ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਨਾਲ ਨੌਜੁਆਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਦੇ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਿਨ੍ਹਾ ਪਰਚੀ-ਖਰਚੀ ਦੇ ਨੌਕਰੀ ਵਾਲੀ ਭਾਜਪਾ ਸਰਕਾਰ ਆਮ ਜਨਤਾ ਦੇ ਹਿੱਤਾਂ ਦੀ ਸੱਚੀ ਰੱਖਿਅਕ ਹੈ। 

ਇਸੀ ਦੇ ਤਹਿਤ ਬਿਨ੍ਹਾਂ ਕਿਸੇ ਭੇਦਭਾਵ ਦੇ ਮੈਰਿਟ ਆਧਾਰ 'ਤੇ ਨੌਕਰੀ ਦਿੱਤੀ ਜਾਂਦੀ ਹੈ ਅਤੇ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਵੀ ਲੋਕਸਭਾ ਵਿੱਚ ਇਸ ਗੱਲ ਦਾ ਜਿਕਰ ਕੀਤਾ ਸੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕੇਥਲ ਦੇ ਆਰਕੇਐਸਡੀ ਕਾਲਜ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। 

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹਰਿਆਣਾ ਵਿੱਚ ਡਬਲ ਇੰਜਨ ਸਰਕਾਰ ਉਨ੍ਹਾਂ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਅੱਜ ਭਾਰਤ ਦੁਨੀਆਂ ਦੀ ਚੌਥੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਹੈ ਕਿ ਜੇਕਰ ਦੇਸ਼ ਨੂੰ ਦੁਨੀਆ ਦੀ ਤੀਜੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਨਾਉਣਾ ਹੈ, ਉਸ ਦਾ ਰਸਤਾ ਆਤਮਨਿਰਭਰ ਭਾਰਤ ਤੋਂ ਹੋ ਕੇ ਜਾਵੇਗਾ। 

ਇਸ ਲਈ ਸਾਰਿਆਂ ਨੂੰ ਅਪੀਲ ਹੈ ਕਿ ਭਾਰਤ ਨਿਰਮਾਣਤ ਵਸਤੂਆਂ ਹੀ ਵੇਚੇ ਅਤੇ ਖਰੀਦੇ। ਊਨ੍ਹਾਂ ਨੇ ਕਿਹਾ ਕਿ ਭਾਜਪਾ ਕਾਰਜਕਰਤਾ ਦੀ ਇਹ ਪਹਿਚਾਣ ਹੈ ਕਿ ਉਹ ਨੌਜੁਆਨਾਂ ਸਮੇਤ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਚੋਣ ਤੋਂ ਪਹਿਲਾਂ 217 ਸੰਕਲਪ ਲਏ ਸਨ। ਜਿਨ੍ਹਾਂ ਵਿੱਚੋਂ 50 ਸੰਕਲਪ ਪੂਰੇ ਕਰ ਲਏ ਹਨ। ਜਲਦੀ ਹੀ 90 ਸੰਕਲਪ ਹੋਰ ਪੂਰੇ ਕਰ ਦਿੱਤੇ ਜਾਣਗੇ। 

ਸਰਕਾਰ ਬਣਦੇ ਹੀ ਹਰਿਆਣਾ ਵਿੱਚ ਭੈਣਾ ਨੂੰ 500 ਰੁਪਏ ਵਿੱਚ ਗੈਸ ਸਿਲੇਂਡਰ ਦਿੱਤਾ ਗਿਆ। ਨਾਲ ਹੀ ਭੈਣਾਂ ਨੂੰ 2100 ਰੁਪਏ ਦੀ ਪੈਨਸ਼ਨ ਵਜੋ ਦੇ ਕੇ ਲਾਡੋ ਲਕਛਮੀ ਯੋਜਨਾ ਦੇ ਵਾਅਦੇ ਨੂੰ ਪੂਰਾ ਕੀਤਾ ਗਿਆ। ਯੋਜਨਾ ਤਹਿਤ ਭੈਣਾਂ ਨੂੰ ਦੋ ਕਿਸਤ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਯੋਗ ਗਰੀਬ ਲੋਕਾਂ ਨੂੰ ਪਲਾਟ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਨੀਪਤ ਵਿੱਚ 550 ਲੋਕਾਂ ਨੁੰ ਪਲਾਟ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਰਸਾਤ ਵਿੱਚ ਜੋ ਸੜਕ ਟੁੱਟ ਗਈ ਹੈ, ਉਨ੍ਹਾਂ ਨੂੰ ਠੀਕ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਅੰਤ ਤੱਕ ਸਾਰੀ ਅਜਿਹੀ ਟੁੱਟੀ ਹੋਈ ਸੜਕਾਂ ਠੀਕ ਕਰਵਾ ਦਿੱਤੀਆਂ ਜਾਣਗੀਆਂ। ਇਸ ਦੇ ਲਈ ਛੇ ਵਿਭਾਗਾਂ ਦੇ ਵਿੱਚ ਤਾਲਮੇਲ ਬਣਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਜ ਪੂਰੇ ਦੇਸ਼ ਵਿੱਚ ਆਮਜਨਤਾ ਦੇ ਹਿੱਤ ਵਿੱਚ ਸਰਕਾਰ ਇਸ ਤਰ੍ਹਾ ਨਾਲ ਕੰਮ ਕਰ ਰਹੀ ਹੈ ਕਿ ਵਿਰੋਧੀ ਧਿਰ ਦੇ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਇਸ ਲਈ ਵਿਰੋਧੀ ਧਿਰ ਝੂਠ ਫੈਲਾਉਣ ਦਾ ਕੰਮ ਕਰਦੇ ਹਨ। ਭਾਜਪਾ ਕਾਰਜਕਰਤਾ ਸਰਕਾਰ ਦੀ ਨੀਤੀਆਂ ਨੂੰ ਆਮਜਨਤਾ ਤੱਕ ਪਹੁੰਚਾਉਣ ਅਤੇ ਝੂਠ ਦਾ ਪਰਦਾਫਾਸ਼ ਕਰਨ। 

ਉਨ੍ਹਾਂ ਨੇ ਕਾਰਜਕਰਤਾਵਾਂ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਕਾਰਜਕਰਤਾ ਮਨ ਦੀ ਬਾਤ ਸੁਨਣ ਅਤੇ ਪਿੰਡ ਦੇ ਬਜੁਰਗ ਨੂੰ ਉਸ ਵਿੱਚ ਪ੍ਰਧਾਨ ਬਣਾ ਕੇ ਉਨ੍ਹਾਂ ਦਾ ਮਾਨ-ਸਨਮਾਨ ਕਰਨ। ਪੌਧਾਰੋਪਣ ਵੀ ਕਰਵਾਉਣ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵਦੇਸ਼ੀ ਰੱਥਯਾਤਰਾ ਨੂੰ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੈਥਲ ਦੇ ਆਰਕੇਐਸਡੀ ਕਾਲਜ ਤੋਂ ਆਤਮਨਿਰਭਰ ਭਾਰਤ ਸੰਕਲਪ ਮੁਹਿੰਮ ਦੇ ਤਹਿਤ ਸਵਦੇਸ਼ੀ ਰੱਥਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਕੋਸ਼ਿਕ, ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਬੇਦੀ ਸਮੇਤ ਕਈ ਵੱਡੇ ਨੇਤਾ ਮੌਜੂਦ ਰਹੇ। 

ਇਸ ਤੋਂ ਪਹਿਲਾਂ ਮੀਡੀਆ ਨਾਲ ਗਲਬਾਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਸੂਬੇ ਦੇ ਕੌਨੇ-ਕੋਨੇ ਤੱਕ ਪਹੁੰਚ ਕੇ ਸਵਦੇਸ਼ੀ ਭਾਰਤ ਵਿੱਚ ਅਲੱਖ ਜਗਾਵੇਗੀ ਅਤੇ 24 ਦਸੰਬਰ ਤੱਕ ਇਹ ਯਾਤਰਾ ਚੱਲੇਗੀ। ਹਰਿਆਣਾ ਸਰਕਰ ਵੱਲੋਂ ਸਵਦੇਸ਼ੀ ਮੇਲੇ ਲਗਾਏ ਜਾ ਰਹੇ ਹਨ। ਪੰਚਕੂਲਾ ਅਤੇ ਫਰੀਦਾਬਾਦ ਵਿੱਚ ਅਜਿਹੇ ਮੇਲਿਆਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਆਤਮਨਿਰਭਰ ਭਾਰਤ ਨੂੰ ਇੱਕ ਜਨ ਅੰਦੋਲਨ ਬਨਾਉਣ। ਅਸੀਂ ਸਾਰੇ ਮਿਲ ਕੇ ਇਹ ਸੰਕਲਪ ਲੈਣ ਕਿ ਅਸੀਂ ਆਪਣੇ ਵਿਅਕਤੀਤਵ, ਪਾਰੰਪਰਿਕ ਜੀਵਨ ਵਿੱਚ ਸਵਦੇਸ਼ੀ ਨੁੰ ਅਪਨਾਉਣ। ਅਸੀਂ ਆਤਮਨਿਰਭਰ ਹਰਿਆਣਾ ਤੋਂ ਆਤਮਨਿਰਭਰ ਭਾਰਤ ਦਾ ਨਿਰਮਾਣ ਕਰਣਗੇ। ਵਿਕਸਿਤ ਭਾਰਤ ਦਾ ਰਸਤਾ ਆਤਮਨਿਰਭਰਤਾ ਤੋਂ ਹੋ ਕੇ ਗੁਜਰੇਗਾ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Mohan Lal Badoli , Krishan Kumar Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD