Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

Kuldeep Singh Chahal, Patiala Range DIG, Police, Punjab Police, Punjab Admin

Web Admin

Web Admin

5 Dariya News

ਸੰਗਰੂਰ , 08 Dec 2025

Last updated on: Dec 09, 2025, 16:33 IST

ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ। 

ਇਸ ਮੌਕੇ 2 ਪ੍ਰਸੰਸਾ ਪੱਤਰ 233 ਸੀਸੀ-1 ਸਰਟੀਫਿਕੇਟ ਅਤੇ 3 ਲੱਖ 49 ਹਜ਼ਾਰ 500 ਰੁਪਏ ਦੀ ਇਨਾਮ ਰਾਸ਼ੀ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਰਵੋਤਮ ਪੁਲਿਸ ਫੋਰਸਾਂ ਵਿੱਚ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਰੇਕ ਸੰਕਟ ਦੀ ਸਥਿਤੀ ਨੂੰ ਬਾਖ਼ੂਬੀ ਕੰਮ ਕੀਤਾ ਹੈ ਤੇ ਹੁਣ ਸਾਡੇ ਸਾਹਮਣੇ ਨਸ਼ਿਆਂ ਦੇ ਖ਼ਾਤਮੇ ਦੀ ਚੁਨੌਤੀ ਹੈ, ਜਿਸ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵੱਲੋਂ ਵੱਡੀ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਪੁਲਿਸ ਵਿਭਾਗ ਦਾ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣਾ 100 ਫ਼ੀਸਦੀ ਯੋਗਦਾਨ ਪਾਵੇ, ਤਾਂ ਜੋ ਇਸ ਅਲਾਮਤ ਨੂੰ ਅਸੀਂ ਸੂਬੇ ਵਿਚੋਂ ਜੜ੍ਹ ਤੋਂ ਖ਼ਤਮ ਕਰ ਸਕੀਏ।

ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਡੀ.ਜੀ.ਪੀ. ਡਿਸਕ, ਪ੍ਰਸੰਸਾ ਪੱਤਰ, ਸੀਸੀ-1 ਸਰਟੀਫਿਕੇਟ ਅਤੇ ਨਗਦ ਇਨਾਮ ਪ੍ਰਾਪਤ ਕਰਨ ਵਾਲੇ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੌਸਲਾ ਅਫ਼ਜ਼ਾਈ ਹੋਰਨਾ ਪੁਲਿਸ ਮੁਲਾਜ਼ਮਾਂ ਨੂੰ ਵੀ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗੀ।

ਉਨ੍ਹਾਂ ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਪੁਲਿਸ ਫੋਰਸ ਪਾਸੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਚੰਗੀ ਤਰ੍ਹਾਂ ਕੰਮ ਲਿਆ ਜਾ ਰਿਹਾ ਹੈ, ਜੋ ਕਿ ਸਲਾਹੁਣਯੋਗ ਹੈ। ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਪੁਲਿਸ ਸੰਗਰੂਰ ਦੀ ਕਾਰਗੁਜ਼ਾਰੀ ਰਿਪੋਰਟ ਦਿੰਦਿਆਂ ਕਿਹਾ ਕਿ ਸੰਗਰੂਰ ਪੁਲਿਸ ਨੇ 22 ਨਵੰਬਰ 2023 ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ 23 ਸਮਗਲਰਾਂ ਦੀ ਕੁਲ 3 ਕਰੋੜ 93 ਲੱਖ 60 ਹਜ਼ਾਰ ਰੁਪਏ ਦੀ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਡੇ ਪੱਧਰ ’ਤੇ ਨਸ਼ਾ ਤਸਕਰਾਂ ਨੂੰ ਫੜਨ ਸਮੇਤ ਨਸ਼ਿਆਂ ਦਾ ਸਪਲਾਈ ਲਾਈਨ ਨੂੰ ਤੋੜਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬਿਹਤਰੀਨ ਕੰਮ ਕੀਤਾ ਗਿਆ ਹੈ, ਉਨ੍ਹਾਂ ਨੂੰ ਪਹਿਲਾ ਵੀ ਸਨਮਾਨਿਤ ਕੀਤਾ ਜਾਂਦਾ ਰਿਹਾ ਹੈ ਤੇ ਅੱਜ ਵੀ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਦੌਰਾਨ ਮੰਚ ਸੰਚਾਲਨ ਡੀ.ਐਸ.ਪੀ. ਸੁਖਦੇਵ ਸਿੰਘ ਵੱਲੋਂ ਕੀਤਾ ਗਿਆ। ‌ਇਸ ਮੌਕੇ ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਪੀ. ਰਾਜੇਸ਼ ਛਿੱਬਰ ਸਮੇਤ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ ਤੇ ਐਸ.ਐਚ.ਓ ਮੌਜੂਦ ਸਨ।

 

Tags: Kuldeep Singh Chahal , Patiala Range DIG , Police , Punjab Police , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD