Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਘਨੌਰ ਵਿਖੇ ਸ. ਜਸਮੇਰ ਸਿੰਘ ਲਾਛੜੂ ਜੀ ਦੀ ਅਗਵਾਈ ਹੇਠ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿੱਚ ਕੀਤਾ ਜਾ ਰਿਹਾ ਚੋਣ ਪ੍ਰਚਾਰ

ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਦੀ ਕੀਤੀ ਅਪੀਲ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਘਨੌਰ , 08 Dec 2025

Last updated on: Dec 09, 2025, 16:39 IST

ਹਲਕਾ ਘਨੌਰ ਵਿਖੇ ਚੋਣ ਇੰਚਾਰਜ ਸ. ਜਸਮੇਰ ਸਿੰਘ ਲਾਛੜੂ ਜੀ ਤੇ ਸ. ਸਰਬਜੀਤ ਸਿੰਘ ਝਿੰਜਰ ਜੀ ਦੀ ਅਗਵਾਈ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਜ਼ੋਨ ਚੱਪੜ, ਲਾਛੜੂ ਕਲਾਂ, ਰੁੜਕੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਪਾਲਾਪੁਰ ਤੇ ਲੋਹਸਿੰਬਲੀ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਵੱਖ–ਵੱਖ ਪਿੰਡਾਂ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਘਨੌਰ ਦੇ ਇੰਚਾਰਜ ਸ. ਸਰਬਜੀਤ ਸਿੰਘ ਝਿੰਜਰ ਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਹ ਸਪੱਸ਼ਟ ਦਰਸਾ ਰਿਹਾ ਹੈ ਕਿ ਹਲਕੇ ਦੇ ਵਸਨੀਕ ਹੁਣ ਵਿਕਾਸ, ਪੱਕੇ ਕੰਮ ਅਤੇ ਸਾਫ-ਸੁਥਰੀ ਰਾਜਨੀਤੀ ਦੀ ਪਛਾਣ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਤਰਜੀਹ ਦੇ ਰਹੇ ਹਨ।

ਇਸ ਮੌਕੇ ‘ਤੇ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ ਅਤੇ ਵੱਖ-ਵੱਖ ਖੇਤਰਾਂ ਦੀਆਂ ਅਸਲ ਲੋੜਾਂ ਨੂੰ ਸਮਝਣ ‘ਤੇ ਖ਼ਾਸ ਧਿਆਨ ਦੇ ਰਹੇ ਹਨ। ਸ. ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਟਰੇਡਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣਿਆ ਹੈ। 

ਇਸ ਦੌਰਾਨ ਸਥਾਨਕ ਸਮੱਸਿਆਵਾਂ, ਵਿਕਾਸ ਯੋਜਨਾਵਾਂ ਅਤੇ ਭਵਿੱਖੀ ਲੋੜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਭਰੋਸਾ ਦਵਾਇਆ ਕਿ ਲੋਕਾਂ ਵੱਲੋਂ ਦਿੱਤਾ ਹਰ ਇਕ ਵੋਟ ਦਾ ਸਨਮਾਨ ਕਰਦੇ ਹੋਏ, ਹਲਕੇ ਦੀ ਤਰੱਕੀ ਅਤੇ ਲੋਕ ਭਲਾਈ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਡਰਤਾ ਨਾਲ ਕੰਮ ਕੀਤਾ ਜਾਵੇਗਾ।

ਚੋਣ ਮੁਹਿੰਮ ਦੌਰਾਨ ਪਿੰਡਾਂ ਦੇ ਲੋਕਾਂ ਦੀ ਜੋਸ਼–ਖ਼ਰੋਸ਼ ਨਾਲ ਹਾਜ਼ਰੀ, ਅਕਾਲੀ ਦਲ ਦੇ ਮਜ਼ਬੂਤ ਜ਼ਮੀਨੀ ਨੈਤ੍ਰਤਵ ‘ਤੇ ਵਿਸ਼ਵਾਸ ਦੀ ਪੁਸ਼ਟੀ ਕਰਦੀ ਹੈ। ਅੰਤ ਵਿੱਚ, ਸ. ਝਿੰਜਰ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਹਲਕੇ ਦੀ ਤਰੱਕੀ ਦੇ ਰਾਹ ਨੂੰ ਹੋਰ ਮਜ਼ਬੂਤ ਬਣਾਉਣ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD