Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੈਬਨਿਟ ਨੇ ਸ਼ਹਿਰੀ ਸਾਸ਼ਨ ਨੂੰ ਸਹੀ ਢੰਗ ਨਾਲ ਕਰਨ ਲਈ ਹਰਿਆਣਾ ਨਗਰ ਪਾਲਿਕਾ ਐਕਟ-2025 ਨੂੰ ਦਿੱਤੀ ਮੰਜ਼ੂਰੀ

ਸ਼ਹਿਰੀ ਸਥਾਨਕ ਨਿਗਮਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਿਤਾ ਵਧਾਉਣ ਲਈ ਏਕੀਕ੍ਰਿਤ ਨਗਰਪਾਲਿਕਾ ਢਾਂਚਾ

Web Admin

Web Admin

5 Dariya News

ਚੰਡੀਗੜ੍ਹ , 08 Dec 2025

Last updated on: Dec 09, 2025, 17:08 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸ਼ਹਿਰੀ ਸਾਸ਼ਨ ਵਿਵਸਥਾ ਵਿੱਚ ਵੱਡੇ ਸੁਧਾਰ ਨੂੰ ਮੰਜ਼ੂਰੀ ਦਿੰਦੇ ਹੋਏ ਹਰਿਆਣਾ ਨਗਰ ਪਾਲਿਕਾ ਐਕਟ, 2025 ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਨਵਾਂ ਐਕਟ ਮੌਜੂਦਾ ਵਿੱਚ ਲਾਗੂ ਹਰਿਆਣਾ ਨਗਰ ਪਾਲਿਕਾ ਐਕਟ, 1973 ਅਤੇ ਹਰਿਆਣਾ ਨਗਰ ਨਿਗਮ ਐਕਟ, 1994 ਨੂੰ ਪ੍ਰਤੀਸਥਾਪਿਤ ਕਰੇਗਾ।

ਨਵੇਂ ਏਕੀਕ੍ਰਿਤ ਐਕਟ ਦਾ ਉਦੇਸ਼ ਸਾਰੀ ਸ਼੍ਰੇਣੀਆਂ ਦੀ ਨਗਰ ਨਿਗਮਾਂ-ਨਗਰ ਨਿਗਮ, ਨਗਰ ਪਰਿਸ਼ਦ ਅਤੇ ਨਗਰ ਪਾਲਿਕਾਵਾਂ ਨੂੰ ਇੱਕ ਹੀ ਕਾਨੂੰਨੀ ਢਾਂਚੇ ਤਹਿਤ ਲਿਆਉਣਾ ਹੈ। ਮੌਜੂਦਾ ਵਿੱਚ ਰਾਜ ਦੀ 87 ਨਗਰਪਾਲਿਕਾਵਾਂ ਦੋਂ ਵੱਖ-ਵੱਖ ਐਕਟਾਂ ਤਹਿਤ ਸੰਚਾਲਿਤ ਹੋ ਰਹੀਆਂ ਹਨ, ਜਿਸ ਨਾਲ ਪ੍ਰਸਾਸ਼ਨਿਕ ਮੁਸ਼ਕਲਾਂ, ਸੇਵਾ ਪ੍ਰਦਾਇਗੀ ਵਿੱਚ ਅਸਮਾਨਤਾ ਅਤੇ ਨਿਯਮਾਂ ਦੀ ਵਿਆਖਿਆ ਵਿੱਚ ਮੁਸ਼ਕਲ ਪੈਦਾ ਹੁੰਦੀ ਹੈ। 

ਵਿਭਾਗ ਨੇ ਪਿਛਲੇ ਦੋ ਸਾਲਾਂ ਵਿੱਚ ਵਿਆਪਕ ਸਲਾਹ-ਮਸ਼ਵਰਾ ਪ੍ਰਕ੍ਰਿਆ ਤੋਂ ਬਾਅਦ ਇਸ ਮਸੌਦਾ ਐਕਟ ਨੂੰ ਤਿਆਰ ਕੀਤਾ ਹੈ, ਜਿਸ ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਮਾਡਲ ਨਗਰਪਾਲਿਕਾ ਕਾਨੂੰਨ ਦੇ ਪ੍ਰਾਵਧਾਨਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਹਰਿਆਣਾ ਨਗਰ ਪਾਲਿਕਾ ਐਕਟ, 2025 ਦਾ ਉਦੇਸ਼ ਸ਼ਾਸਨ ਪ੍ਰਣਾਲੀ ਨੂੰ ਸੁਵਿਵਸਥਿਤ ਕਰਨਾ, ਅਸਪਸ਼ਟਤਾਵਾਂ ਨੂੰ ਦੂਰ ਕਰਨਾ, ਨਗਰਪਾਲਿਕਾ ਪ੍ਰਸਾਸ਼ਨ ਦਾ ਆਧੁਨੀਕੀਕਰਣ ਕਰਨਾ ਅਤੇ ਸ਼ਹਿਰੀ ਸਥਾਨਕ ਨਿਗਮਾਂ ਦੀ ਵਿੱਤੀ ਸਵਾਇਤਤਾ ਨੂੰ ਮਜਬੂਤ ਕਰਨਾ ਹੈ।

 ਇਸ ਦੇ ਪ੍ਰਮੁੱਖ ਪ੍ਰਾਵਧਾਨਾਂ ਵਿੱਚ ਨਗਰਪਾਲਿਕਾ ਨੂੰ ਸਰਕਾਰ ਵੱਲੋਂ ਨਿਰਧਾਰਿਤ ਘੱਟੋ ਘੱਟ ਅਤੇ ਵੱਧ ਤੋਂ ਵੱਧ ਸੀਮਾ ਦੇ ਅੰਦਰ ਟੈਕਸ ਅਤੇ ਫੀਸ ਨਿਰਧਾਰਿਤ ਕਰਨ ਦਾ ਅਧਿਕਾਰ, ਕੇ੍ਰਡਿਟ ਰੇਟਿੰਗ ਦਾ ਪ੍ਰਾਵਧਾਨ ਜਿਸ ਨਾਲ ਪੂੰਜੀ ਬਾਜਾਰ ਤੋਂ ਧਨ ਉਧਾਰ ਲੈਣ ਦੀ ਸਹੂਲਤ ਹੋ ਸਕੇ, ਅਤੇ ਸ਼ਹਿਰੀ ਢਾਂਚਾ ਵਿਕਾਸ ਕੰਪਨੀ ਦੀ ਸਥਾਪਨਾ ਸ਼ਾਮਿਲ ਹੈ। ਐਕਟ ਵਿੱਚ ਸ਼ਹਿਰੀ ਟ੍ਰਾਂਸਪੋਰਟ ਯੋਜਨਾ, ਸ਼ਹਿਰੀ ਵਾਨਿਕੀ ਅਤੇ ਗੈਰ-ਕਾਨੂੰਨੀ ਕਲੌਨੀਆਂ ਦੇ ਨਿਸ਼ੇਧ ਨਾਲ ਸਬੰਧਿਤ ਪ੍ਰਾਵਧਾਨ ਵੀ ਜੋੜੇ ਗਏ ਹਨ, ਜੋ ਹਰਿਆਣਾ ਵਿਕਾਸ ਅਤੇ ਸ਼ਹਿਰੀ ਖੇਤਰਾਂ ਦੇ ਰੈਗੂਲੇਸ਼ਨ ਐਕਟ, 1975 ਨਾਲ ਮਿਲਦੇ -ਜੁਲਦੇ ਹਨ। 

ਨਗਰਪਾਲਿਕਾ ਕਰਮਚਾਰੀਆਂ ਲਈ ਆਮ ਸੇਵਾ ਨਿਯਮ ਪ੍ਰਸਤਾਵਿਤ ਕੀਤੇ ਗਏ ਹਨ ਜਿਸ ਨਾਲ ਦੋ ਵੱਖ-ਵੱਖ ਕਾਨੂੰਨੀ ਢਾਂਚੇ ਦੇ ਕਾਰਨ ਟ੍ਰਾਂਸਫਰ ਅਤੇ ਪਦੋਓਨਤੀ ਤੋਂ ਪੈਦਾ ਹੋਣ ਵਾਲੇ ਵਿਵਾਦ ਘੱਟ ਹੋਣਗੇ। ਇਸ ਤੋਂ ਇਲਾਵਾ, ਨਗਰ ਅਪਰਾਧਾਂ ਦੇ ਜਾਂਚ ਲਈ ਨਗਰ ਦੰਡ ਅਧਿਕਾਰੀ ਨਿਯੁਕਤ ਕਰਨ ਦਾ ਪ੍ਰਾਵਧਾਨ ਕੀਤਾ ਗਿਆ ਹੈ ਅਤੇ ਵੱਖ-ਵੱਖ ਉਲੰਘਣਾਂ ਲਈ ਜੁਰਮਾਨੇ/ਸਜਾ ਦੀ ਰਕਮ ਵਿੱਚ ਵਾਧਾ ਕੀਤਾ ਗਿਆ ਹੈ।

ਇਹ ਪਹਿਲ ਪੂਰੇ ਹਰਿਆਣਾ ਵਿੱਚ ਇੱਕ ਆਧੁਨਿਕ, ਸਮਾਨ ਅਤੇ ਕੁਸ਼ਲ ਨਗਰਪਾਲਿਕਾ ਸ਼ਾਸਨ ਪ੍ਰਣਾਲੀ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਕਦਮ ਹੈ, ਜੋ ਮੌਜੂਦਾ ਅਤੇ ਭਵਿੱਖ ਦੀ ਸ਼ਹਿਰੀਕਰਣ ਜਰੂਰਤਾਂ ਦੇ ਅਨੁਰੂਪ ਹੈ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Cabinet Decisions Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD